Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਟਰਾਈਡੈਂਟ ਗਰੁੱਪ ਦਾ ਵੱਡਾ ਉਪਰਾਲਾ; ਪੰਜਾਬ ਸਰਕਾਰ ਨੂੰ 100 ਆਕਸੀਜਨ ਕੰਸਨਟੇਰਟਰ ਭੇਂਟ

ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਸੌਂਪੇ ਆਕਸੀਜ਼ਨ ਕੰਸਨਟਰੇਟਰਾਂ ਦੀ ਬਰਨਾਲਾ, ਫ਼ਤਹਿਗਡ਼੍ਹ ਸਾਹਿਬ, ਫ਼ਾਜ਼ਿਲਕਾ, ਮੋਗਾ, ਕਪੂਰਥਲਾ ਅਤੇ ਸ੍ਰੀ ਮੁਕਤਸਰ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਹੋਵੇਗੀ ਵਰਤੋਂ

 Tej Partap Singh Phoolka, Barnala, Trident Ltd, Rajinder Gupta, Trident Limited, Coronavirus, COVID 19, Novel Coronavirus, Fight Against Corona, Oxygen, #OxygenCylinders, #oxygen, Oxygen Cylinders, SARS-CoV-2, Oxygen Plants, Oxygen Concentrator, Oxygen supply, Liquid Medical Oxygen, Oximeter

Web Admin

Web Admin

5 Dariya News

08 Jun 2021

ਟਰਾਈਡੈਂਟ ਗਰੁੱਪ ਨੇ ਕੋਵਿਡ ਮਹਾਂਮਾਰੀ ਦੌਰਾਨ ਮੁੱਢਲੇ ਲੈਵਲ ਉੱਤੇ ਆਕਸੀਜਨ ਦੀ ਘਾਟ ਨੂੰ ਦੂਰ ਕਰਨ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਸਰਕਾਰ ਨੂੰ 100 ਆਕਸੀਜਨ ਕੰਸਨਟਰੇਟਰ ਭੇਂਟ ਕੀਤੇ ਹਨ। ਪੰਜ ਕਿਲੋ ਦੀ ਸਮਰੱਥਾ ਵਾਲੇ ਇਹ ਉਪਕਰਣ ਹਵਾ ਵਿੱਚੋਂ ਨਾਈਟਰੋਜਨ ਨੂੰ ਅਲੱਗ ਕਰਕੇ ਆਕਸੀਜਨ ਪੈਦਾ ਕਰਨ ਦੇ ਸਮਰੱਥ ਹਨ। ਇਨ੍ਹਾਂ ਉਪਕਰਣਾਂ ਦੀ ਬਰਨਾਲਾ ਜ਼ਿਲ੍ਹੇ ਤੋਂ ਇਲਾਵਾ ਫ਼ਤਹਿਗਡ਼੍ਹ ਸਾਹਿਬ, ਫ਼ਾਜ਼ਲਕਾ, ਮੋਗਾ, ਕਪੂਰਥਲਾ ਅਤੇ ਸ੍ਰੀ ਮੁਕਤਸਰ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਵਰਤੋਂ ਹੋਵੇਗੀ। ਹਸਪਤਾਲਾਂ ਵਿੱਚ ਇਹ ਉਪਕਰਣ ਲੱਗਣ ਨਾਲ ਆਕਸੀਜਨ ਸਿਲੰਡਰਾਂ ਅਤੇ ਉਨ੍ਹਾਂ ਦੀ ਢੋਅ-ਢੁਆਈ ਦੀ ਮੰਗ ਘਟੇਗੀ।ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮ ਸਿਰੀ ਰਾਜਿੰਦਰ ਗੁਪਤਾ ਨੇ 100 ਆਕਸੀਜਨ ਕੰਸਨਟਰੇਟਰ ਬਰਨਾਲਾ ਦੇ ਡਿਪਟੀ ਕਮਿਸ਼ਨਰ ਤੇਜ ਪ੍ਰਕਾਸ਼ ਸਿੰਘ ਨੂੰ ਭੇਂਟ ਕੀਤੇ। ਇਸ ਮੌਕੇ ਆਦਿਤਿਆ ਧਚਲਵਾਲ (ਆਈ.ਏ.ਐੱਸ.) ਬਰਨਾਲਾ ਦੇ ਵਧੀਕ ਡਿਪਟੀ ਕਮਿਸ਼ਨਰ), ਸਿਵਲ ਸਰਜਨ ਡਾ ਜਸਬੀਰ ਸਿੰਘ ਔਲਖ, ਡਾ ਜੋਤੀ ਕੌਸ਼ਲ ਐਸਐਮਓ ਬਰਨਾਲਾ, ਸਾਬਕਾ ਡੀਸੀ ਗੁਰਲਵਲੀਨ ਸਿੰਘ ਸਿੱਧੂ ,ਸੇਵਾਮੁਕਤ ਆਈ.ਏ.ਐੱਸ, ਅਤੇ ਰੁਪਿੰਦਰ ਗੁਪਤਾ, ਵਾਈਸ ਪ੍ਰੈਸਿਡੈਂਟ ਟ੍ਰਾਈਡੈਂਟ ਲਿਮਟਿਡ ਵੀ ਮੌਜੂਦ ਸਨ। ਇਨ੍ਹਾਂ ਅਧਿਕਾਰੀਆਂ ਨੇ ਟਰਾਈਡੈਂਟ ਗਰੁੱਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਸ ਨਾਲ ਸਿਹਤ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ ਅਤੇ ਇਨ੍ਹਾਂ ਉਪਕਰਣਾਂ ਦਾ ਕੋਵਿਡ ਮਹਾਂਮਾਰੀ ਦੀ ਰੋਕਥਾਮ ਲਈ ਭਾਰੀ ਲਾਭ ਹੋਵੇਗਾ।ਸ੍ਰੀ ਗੁਪਤਾ ਨੇ ਇਸ ਮੌਕੇ ਆਖਿਆ ਕਿ ਕੋਵਿਡ ਮਹਾਂਮਾਰੀ ਨਾਲ ਸਾਂਝੇ ਯਤਨਾਂ ਨਾਲ ਹੀ ਨਜਿੱਠਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਭਾਵੇਂ ਉਹ ਯੋਗਦਾਨ ਛੋਟੇ ਤੋਂ ਛੋਟਾ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਕਰਣਾਂ ਨਾਲ ਮੁੱਢਲੇ ਤੌਰ ਉੱਤੇ ਮਰੀਜ਼ ਦੇ ਆਕਸੀਜਨ ਦੇ ਘਟ ਰਹੇ ਲੈਵਲ ਨੂੰ ਆਕਸੀਜਨ ਪ੍ਰਦਾਨ ਕਰਕੇ ਸਥਿਰ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੌਤ ਦੇ ਮੂੰਹ ਵਿੱਚ ਜਾ ਰਹੇ ਵਿਅਕਤੀ ਨੂੰ ਆਕਸੀਜਨ ਪ੍ਰਦਾਨ ਕਰਕੇ ਨਵੀਂ ਜ਼ਿੰਦਗੀ ਦਿੱਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਟਰਾਈਡੈਂਟ ਗਰੁੱਪ ਕੋਵਿਡ ਮਹਾਂਮਾਰੀ ਵਿੱਚ ਸਮਾਜ, ਸਰਕਾਰ, ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਹਰ ਤਰਾਂ ਦੀ ਸਹਾਇਤਾ ਮੁਹੱਈਆ ਕਰਾ ਰਿਹਾ ਹੈ। ਟਰਾਈਡੈਂਟ ਨੂੰ 4.0 ਲੀਡਰਸ਼ਿਪ ਸੰਮਲੇਨ ਅਤੇ ਐਵਾਰਡਜ਼ ਵੱਲੋਂ ਤਿੰਨ ਵਕਾਰੀ ਸਨਮਾਨ ਜਿਨ੍ਹਾਂ ਵਿੱਚ ਕੋਵਿਡ ਦੌਰਾਨ ਵੈਲਿਯੂਏਬਲ ਇਮਪਾਇਰ, ਮਹਿਲਾਵਾਂ ਲਈ ਸੁਰੱਖਿਅਤ ਕਾਰਜ ਖੇਤਰ, ਅਤੇ ਇੰਪਾਇਰ ਆਫ਼ ਚੁਆਇਸ ਹਾਸਿਲ ਹੋ ਚੁੱਕੇ ਹਨ। ਐੱਚਆਰ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਵੀ ਟਰਾਈਡੈਂਟ ਨੂੰ ਪੋਸਟ ਇਨੋਵੇਟਿਵ ਕੋਵਿਡ ਰਿਸਪਾਂਸ ਕੈਟਾਗਰੀ ਵਿੱਚ ਪਲੇਟੀਨਮ ਐਵਾਰਡ ਦਿੱਤਾ ਜਾ ਚੁੱਕਾ ਹੈ।ਟਰਾਈਡੈਂਟ ਵੱਲੋਂ ਆਪਣੇ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਮੁਫ਼ਤ ਟੀਕਾਕਰਣ ਤੋਂ ਇਲਾਵਾ ਪਾਜ਼ੇਟਿਵ ਆਉਣ ਵਾਲੇ ਕਰਮਚਾਰੀਆਂ ਨੂੰ ਤਨਖਾਹ ਸਮੇਤ 14 ਦਿਨਾਂ ਦੀ ਛੁੱਟੀ, ਮਲਟੀਸਪੈਸਲਿਟੀ ਹਸਪਤਾਲਾਂ ਰਾਹੀਂ ਡਾਕਟਰੀ ਸਹਾਇਤਾ ਅਤੇ ਸਲਾਹ, ਹੈਲਪਲਾਈਨ ਨੰਬਰ, ਮੈਂ ਹੂੰ ਨਾ ਗਰੁੱਪ ਬਣਾਕੇ ਕੋਵਿਡ ਪ੍ਰਭਾਵਿਤ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਘਰੋ-ਘਰੀ ਭੋਜਨ ਮੁਹੱਈਆ ਕਰਾਏ ਜਾਣ ਵਾਰਗੀਆਂ ਅਨੇਕਾਂ ਲਾਭਕਾਰੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਕੋਵਿਡ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਰੋਜ਼ਾਨਾ ਟਾਊਨ ਹਾਲ ਮੀਟਿੰਗ ਤੋਂ ਇਲਾਵਾ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੁਰਸਕਾਰ ਵੀ ਦਿੱਤੇ ਜਾਂਦੇ ਹਨ।

 

Tags: Tej Partap Singh Phoolka , Barnala , Trident Ltd , Rajinder Gupta , Trident Limited , Coronavirus , COVID 19 , Novel Coronavirus , Fight Against Corona , Oxygen , #OxygenCylinders , #oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD