Sunday, 12 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ

 

ਅਗਲੇ ਡੇਢ ਸਾਲ 'ਚ ਲੁਧਿਆਣਾ 'ਚ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੋ ਜਾਵੇਗਾ ਪੂਰਾ ਹਲ : ਭਾਰਤ ਭੂਸ਼ਣ ਆਸ਼ੂ

ਭਾਰਤ ਭੂਸ਼ਣ ਆਸ਼ੂ ਵੱਲੋਂ ਹੈਬੋਵਾਲ ਵਿਖੇ ਐਨੀਮਲ ਬਰਥ ਕੰਟਰੋਲ ਸੈਂਟਰ ਦਾ ਉਦਘਾਟਨ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee, Balkar Singh Sandhu, Pardeep Kumar Sabharwal, Mamta Ashu, Animal Birth Control Centre, Haibowal

Web Admin

Web Admin

5 Dariya News

ਲੁਧਿਆਣਾ , 08 Jun 2021

ਜਾਨਵਰਾਂ ਦੀ ਆਬਾਦੀ ਨੂੰ ਕੰਟਰੋਲ ਕਰਨ ਅਤੇ ਅਵਾਰਾ ਕੁੱਤਿਆਂ ਦੇ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਹੈਬੋਵਾਲ ਵਿੱਚ ਐਨੀਮਲ ਬਰਥ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ ਜਿੱਥੇ ਨਰ ਅਤੇ ਮਾਦਾ ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇਗੀ।ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਡਾ. ਜੈ ਪ੍ਰਕਾਸ਼, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਣੀਅਮ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਜੁਆਇੰਟ ਕਮਿਸ਼ਨਰ ਸ. ਕੁਲਪ੍ਰੀਤ ਸਿੰਘ ਦੇ ਨਾਲ ਸ੍ਰੀ ਆਸ਼ੂ ਨੇ ਦੱਸਿਆ ਕਿ ਇਹ ਸੈਂਟਰ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਗਿਆ ਹੈ, ਜਿਸ ਵਿੱਚ ਤਿੰਨ ਮਾਹਰ ਵੈਟਰਨਰੀ ਡਾਕਟਰਾਂ ਦੀ ਟੀਮ ਦੇ ਨਾਲ 14 ਸਹਾਇਕ ਸਟਾਫ ਮੈਂਬਰ ਹੋਣਗੇ।ਉਨ੍ਹਾਂ ਦੱਸਿਆ ਕਿ ਇਹ ਸੈਂਟਰ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਵਿੱਚ ਨਸਬੰਦੀ ਕਮਰੇ, ਆਪ੍ਰੇਸ਼ਨ ਥੀਏਟਰ, 22 ਆਵਾਰਾ ਕੁੱਤਿਆ ਨੂੰ ਰੱਖਣ ਵਾਲੇ ਪਿੰਜਰੇ (ਕੈਨਲ) ਜੋਕਿ 6 ਆਪ੍ਰੇਸ਼ਨ ਤੋਂ ਪਹਿਲਾਂ ਅਤੇ 16 ਆਪ੍ਰੇਸ਼ਨ ਤੋਂ ਬਾਅਦ ਲਈ ਹਨ।ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਨਵੇਂ ਸੈਂਟਰ ਵਿੱਚ ਦੋ ਕੁੱਤੇ ਫੜਨ ਵਾਲੇ ਵਾਹਨ ਹਨ ਜੋ ਅਵਾਰਾ ਕੁੱਤਿਆਂ ਨੂੰ ਰੋਜ਼ਾਨਾ ਫੜਨਗੇ। ਇ੍ਹਨਾਂ ਕੁੱਤਿਆਂ ਨੂੰ ਪਹਿਲਾਂ ਲੈਂਡਿੰਗ ਏਰੀਆ, ਫੇਰ ਕੈਨਲ ਅਤੇ ਬਾਅਦ ਵਿੱਚ ਆਪ੍ਰੇਸ਼ਨ ਥੀਏਟਰ ਲਿਜਾਇਆ ਜਾਵੇਗਾ ਜਿੱਥੇ ਡਾਕਟਰ ਉਨ੍ਹਾਂ ਦੀ ਸਰਜਰੀ ਕਰਨਗੇ।ਸ੍ਰੀ ਆਸ਼ੂ ਨੇ ਦੱਸਿਆ ਕਿ ਸਰਜਰੀ ਤੋਂ ਬਾਅਦ, ਨਸਬੰਦੀ ਵਾਲੇ ਕੁੱਤਿਆਂ ਨੂੰ ਕੈਨਲਜ਼ ਵਿੱਚ ਪੰਜ ਤੋਂ ਛੇ ਦਿਨ ਨਿਗਰਾਨੀ ਹੇਠ ਰੱਖਿਆ ਜਾਵੇਗਾ ਅਤੇ ਐਨੀਮਲ ਵੈਲਫੇਅਰ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਸੇ ਕੁਦਰਤੀ ਨਿਵਾਸ 'ਤੇ ਛੱਡ ਦਿੱਤਾ ਜਾਵੇਗ ਜਿੱਥੋ ਟੀਮ ਦੁਆਰ ਉਸਨੂੰ ਚੁੱਕਿਆ ਗਿਆ ਸੀ।ਕੈਬਨਿਟ ਮੰਤਰੀ ਨੇ ਕਿਹਾ ਕਿ ਅਵਾਰਾ ਕੁੱਤਿਆਂ ਨੂੰ ਛੱਡਣ ਤੋਂ ਪਹਿਲਾਂ ਉਨ੍ਹਾ ਨੂੰ ਐਂਟੀ ਰੈਬੀਜ਼ ਟੀਕੇ ਵੀ ਲਗਾਏ ਜਾਣਗੇ।ਉਨ੍ਹਾਂ ਕਿਹਾ ਕਿ ਹਰ ਇੱਕ ਨਸਬੰਦੀ ਲਈ 1200 ਰੁਪਏ ਖਰਚ ਆਉਣਗੇ ਅਤੇ ਸੈਂਟਰ ਰੋਜ਼ਾਨਾ 100 ਨਸਬੰਦੀ ਕਰਵਾਏਗਾ ਅਤੇ ਅਗਲੇ ਡੇਢ ਸਾਲ ਵਿੱਚ, ਲੁਧਿਆਣਾ ਦੇ ਸਾਰੇ ਅਵਾਰਾ ਕੁੱਤਿਆਂ ਦੀ ਸੈਂਟਰ 'ਤੇ ਨਸਬੰਦੀ ਕੀਤੀ ਜਾਵੇਗੀ ਜਿਸ ਰਾਹੀਂ ਵਸਨੀਕਾਂ ਅਵਾਰਾ ਕੁੱਤਿਆਂ ਦੇ ਭੈਅ ਤੋਂ ਮੁਕਤ ਹੋ ਜਾਣਗੇ।ਉਨ੍ਹਾਂ ਸੈਂਟਰ ਨੂੰ ਚਲਾਉਣ ਅਤੇ ਲੋਕਾਂ ਨੂੰ ਲੋੜੀਂਦੀ ਰਾਹਤ ਦੇਣ ਲਈ ਲੁਧਿਆਣਾ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee , Balkar Singh Sandhu , Pardeep Kumar Sabharwal , Mamta Ashu , Animal Birth Control Centre , Haibowal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD