Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਭਾਵੀ ਹੜ੍ਹਾਂ ਦੀ ਰੋਕਥਾਮ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਆਯੋਜਿਤ

ਵੱਖ ਵੱਖ ਵਿਭਾਗਾਂ ਦੇ ਲਗਾਏ ਨੋਡਲ ਅਫਸ਼ਰਾਂ ਦਿੱਤਾ ਭਰੋਸਾ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਸਾਰੇ ਪ੍ਰਬੰਧ ਮੁਕੰਮਲ

 DC Pathankot, Deputy Commissioner Pathankot, Sanyam Aggarwal, Pathankot

Web Admin

Web Admin

5 Dariya News

ਪਠਾਨਕੋਟ , 09 Jun 2021

Last updated on: Jun 09, 2021, 00:00 IST

ਜ਼ਿਲ੍ਹਾ ਪਠਾਨਕੋਟ ਅੰਦਰ ਸੰਭਾਵੀ ਹੜ੍ਹਾਂ ਦੀ ਰੋਕਥਾਮ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ’ਤੇ ਪਹੁੰਚਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ।  ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ , ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸ਼ਰ ਪਠਾਨਕੋਟ ਸੈਕੰਡਰੀ, ਰਾਜੇਸਵਰ ਸਿੰਘ ਸਲਾਰੀਆਂ ਉਪ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਬੀ.ਐਸ.ਐਫ. ਅਤੇ ਆਰਮੀ ਦੇ ਅਧਿਕਾਰੀ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਇਸ ਸਮੇਂ ਅਸੀਂ ਸਾਰੀ ਦੁਨੀਆਂ ਦੇ ਲੋਕ ਕਰੋਨਾ ਵਾਈਰਸ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਜਿਲ੍ਹਾ ਪਠਾਨਕੋਟ ਵਿੱਚ ਵੀ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ 2.0 ਅਧੀਨ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਉਪਰਾਲੇ ਕੀਤੇ ਜਾ ਰਹੇ ਹਨ ਕਿ ਕਰੋਨਾ ਦੇ ਵਿਸਥਾਰ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜਿਵੇ ਕੋਵਿਡ-19 ਦੋਰਾਨ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ  ਕਰੋਨਾ ਮਿਸ਼ਨ ਫਤਿਹ ਕਰਨ ਲਈ ਸਹਿਯੋਗ ਦਿੱਤਾਂ ਹੈ ਇਸੇ ਹੀ ਤਰ੍ਹਾਂ ਸੰਭਾਵਿਤ ਹੜ੍ਹਾਂ ਲਈ ਵੀ ਸਾਰੇ ਸਬੰਧਤ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਮਿਲਕੇ ਆਪਣੀਆਂ ਜਿਮ੍ਹੇਦਾਰੀਆਂ ਨਿਭਾਉਂਣੀਆਂ ਹਨ।ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰਕੇ ਰੱਖਣ ਤਾਂ ਜੋ ਲੋੜ ਪੈਣ ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ। 

ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣਾ ਕਮਿਊਨੀਕੇਸ਼ਨ ਪਲੈਨ ਤਿਆਰ ਕਰਕੇ ਡਿਪਟੀ ਕਮਿਸ਼ਨਰ ਦਫਤਰ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਤੋਂ ਕਮਿਊਨੀਕੇਸ਼ਨ ਪਲੈਨ ਪ੍ਰਾਪਤ ਕਰਨ ਉਪਰੰਤ ਇੱਕ ਕੰਸੋਲੀਡੇਟ ਕਮਿਊਨੀਕੇਸ਼ਨ ਪਲੈਨ ਤਿਆਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤਾ ਜਾਵੇਗਾ। ਜਿਸ ਨਾਲ ਹੜ੍ਹ ਰੋਕੂ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਅਸਾਨੀ ਹੋਵੇਗੀ ਅਤੇ ਲੋੜ ਪੈਣ ‘ਤੇ ਸਬੰਧਤ ਅਧਿਕਾਰੀਆਂ ਨਾਲ ਸਹੀ ਢੰਗ ਨਾਲ ਤਾਲਮੇਲ ਕਰਕੇ ਹੜ੍ਹ ਦੀ ਸਥਿਤੀ ਨਾਲ ਨਜਿਠਣਾ ਵੀ ਸੋਖਾ ਹੋ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸੰਭਾਵੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਕੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ। ਉਨ੍ਹਾਂ ਨੇ ਨਗਰ ਨਿਗਮ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰੀ ਖੇਤਰਾਂ ਵਿੱਚ ਸੰਭਾਵੀ ਹੜ੍ਹਾਂ /ਬਰਸਾਤ ਦੇ ਜਮ੍ਹਾਂ ਹੋਏ ਪਾਣੀ ਨੂੰ ਡਰੇਨ ਆਉਟ ਕਰਨ ਲਈ ਪੰਪ ਤਿਆਰ ਰੱਖਣ ਅਤੇ ਨਿਕਾਸੀ ਨਾਲਿਆਂ ਦੀ ਸਫਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਨੂੰ  ਹਦਾਇਤ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪਸ਼ੂਆਂ ਨੂੰ ਟੀਕੇ ਲਗਾਉਣ ਅਤੇ ਚਾਰੇ ਦਾ ਅਗੇਤਾ ਪ੍ਰਬੰਧ ਕਰਨ। ਉਨ੍ਹਾਂ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਭਾਵੀ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਸਿਹਤ ਸੰਭਾਲ ਲਈ ਵੱਖ ਵੱਖ ਡਾਕਟਰਾਂ ਦੀਆਂ ਟੀਮਾਂ ਗਠਿਤ ਕਰਨ ਅਤੇ ਦਵਾਈਆਂ ਆਦਿ ਦਾ ਅਗੇਤੇ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਇਸੇ ਹੀ ਤਰ੍ਹਾਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੌਲਰ ਸੰਭਾਵੀ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਖਾਣ ਪੀਣ ਦੀਆਂ ਵਸੂਤਾਂ ਦਾ ਪਹਿਲਾਂ ਹੀ ਪ੍ਰਬੰਧ ਕਰਕੇ ਰੱਖਣ। ਉਨ੍ਹਾਂ ਨੇ ਸਿੱਖਿਆ ਵਿਭਾਗ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਸੁਰੱਖਿਅਤ ਥਾਵਾਂ ਦੀ ਸ਼ਨਾਖਤ ਕਰਨ ਤਾਂ ਜੋ ਲੋੜ ਪੈਣ ਤੇ ਪ੍ਰਭਾਵਿਤ ਲੋਕਾਂ ਨੂੰ ਟਰਾਂਸਪੋਰਟ ਰਾਹੀਂ ਸ਼ਨਾਖਤ ਕੀਤੀਆਂ ਗਈਆਂ ਸੁਰੱਖਿਆਤ ਥਾਵਾਂ ’ਤੇ ਪਹੁੰਚਾਇਆ ਜਾ ਸਕੇ। ਮੀਟਿੰਗ ਦੋਰਾਨ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਪਰੋਕਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

 

 

Tags: DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD