Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੂਨ ’84 ਦੇ ਫ਼ੌਜੀ ਹਮਲੇ ਸਬੰਧੀ ਕੇਸ ਪ੍ਰਤੀ ਸ਼੍ਰੋਮਣੀ ਕਮੇਟੀ ਅਦਾਲਤ ਤੋਂ ਬਾਹਰ ਕੇਂਦਰ ਸਰਕਾਰ ਨਾਲ ਸਮਝੌਤਾ ਕਰਨ ਦੀ ਗ਼ਲਤੀ ਨਾ ਕਰੇ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ

ਸਿੱਖ ਕੌਮ ਦੀ ਆਨ ਸ਼ਾਨ ਅਤੇ ਭਾਵਨਾਵਾਂ ਨਾਲ ਜੁੜੇ ਮਾਮਲੇ ਪ੍ਰਤੀ ਆਰਥਿਕ ਭਰਪਾਈ ਕੋਈ ਹੱਲ ਨਹੀਂ।

 Harnam Singh Khalsa

Web Admin

Web Admin

5 Dariya News

ਮਹਿਤਾ , 09 Jun 2021

Last updated on: Jun 09, 2021, 00:00 IST

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ  ਦਮਦਮੀ ਟਕਸਾਲ ਜੂਨ ’84 ਦੇ ਘੱਲੂਘਾਰੇ ਦੌਰਾਨ ਇੰਦਰਾ ਗਾਂਧੀ ਹਕੂਮਤ ਵਲੋਂ ਸ੍ਰੀ ਦਰਬਾਰ ਸਾਹਿਬ ’ਤੇ ਚਾੜੀਆਂ ਗਈਆਂ ਫੌਜਾਂ ਦਾ ਮੁਕਾਬਲਾ ਕਰਨ ਵਾਲੀ ਮੁਖ ਧਿਰ ਹੈ। ਸਿਖ ਸੰਗਤਾਂ ਅਤੇ ਦਮਦਮੀ ਟਕਸਾਲ ਦੀ ਸਹਿਮਤੀ ਬਿਨਾ ਕੇਂਦਰ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ। ਉਨਾਂ ਕਿਹਾ ਕਿ ਫੌਜੀ ਹਮਲੇ ’ਚ ਹੋਏ ਨੁਕਸਾਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ਸਰਕਾਰ ਖਿਲਾਫ ਕੀਤੇ ਗਏ ਮੁਕੱਦਮੇ ਸੰਬੰਧੀ ਦਿਲੀ ਹਾਈ ਕੋਰਟ ਵੱਲੋਂ ਦੋਹਾਂ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਮਾਮਲਾ ਹੱਲ ਕਰ ਲੈਣ ਦੀ ਕੀਤੀ ਗਈ ਪੇਸ਼ਕਸ਼ ਪ੍ਰਤੀ ਸਮਝੌਤੇ ਦੀਆਂ ਸੰਭਾਵਨਾਵਾਂ ਨੂੰ ਤਲਾਸ਼ ਰਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਦਮਦਮੀ ਟਕਸਾਲ ਆਗਾਹ ਕਰਦਿਆਂ ਕਿਹਾ ਹੈ ਕਿ ਉਹ ਇਸ ਬਾਰੇ ਅਦਾਲਤ ਤੋਂ ਬਾਹਰ ਸਮਝੌਤਾ ਕਰਨ ਦਾ ਜੋਖ਼ਮ ਨਾ ਉਠਾਉਣ ਕਿਉਂਕਿ ਇਹ ਮਾਮਲਾ ਕੇਵਲ ਮਾਲੀ ਨੁਕਸਾਨ ਦੇ ਮੁਆਵਜ਼ੇ ਦਾ ਹੀ ਨਹੀਂ ਸਗੋਂ ਸਿੱਖ ਕੌਮ ਦੀ ਆਨ ਸ਼ਾਨ ਅਤੇ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਜੂਨ ’84 ਦੌਰਾਨ ਕਾਂਗਰਸ ਦੀ ਇੰਦਰਾ ਗਾਂਧੀ ਹਕੂਮਤ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੂੰ ਨਿਸ਼ਾਨਾ ਬਣਾ ਕੇ ਸ੍ਰੀ ਦਰਬਾਰ ਸਾਹਿਬ ’ਤੇ ਤੋਪਾਂ ਟੈਂਕਾ ਨਾਲ ਹਮਲਾ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨਾ, ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੋਲੀਆਂ ਮਾਰਨੀਆਂ, ਸ੍ਰੀ ਦਰਬਾਰ ਸਾਹਿਬ ਦੇ ਅੰਦਰ ਕੀਰਤਨ ਕਰ ਰਹੇ ਰਾਗੀ ਸਿੰਘਾਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰਨਾ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਪੁਰਬ ਮਨਾਉਣ ਆਈਆਂ ਹਜ਼ਾਰਾਂ ਨਿਰਦੋਸ਼ ਸੰਗਤਾਂ ਸ਼ਰਧਾਲੂਆਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਏ ਜਾਣ ਨਾਲ ਉਨ੍ਹਾਂ ਨੂੰ ਸ਼ਹਾਦਤਾਂ ਦੇਣੀਆਂ ਪਈਆਂ। ਇਸ ਕੌਮੀ ਦੁਖਾਂਤ ਨਾਲ ਦੁਨੀਆ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ। ਜਿਸ ਦਾ ਦਰਦ ਅੱਜ ਵੀ ਸਿੱਖ ਹਿਰਦਿਆਂ ’ਚ ਬਰਕਰਾਰ ਦੇਖਿਆ ਜਾ ਸਕਦਾ ਹੈ।  

ਉਨ੍ਹਾਂ ਕਿਹਾ ਕਿ ਉਕਤ ਵੱਡੇ ਨੁਕਸਾਨ ਲਈ ਆਰਥਿਕ ਭਰਪਾਈ ਮਸਲੇ ਦਾ ਕੋਈ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਉਸ ਵਕਤ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਵੱਲੋਂ ਇਸ ਹਮਲੇ ਨੂੰ ਲੈ ਕੇ ਕੇਂਦਰ ਖਿਲਾਫ ਵਿੱਤੀ ਹਰਜਾਨੇ ਦਾ ਕੇਸ ਦਾਇਰ ਕਰਨ ਪਿੱਛੇ ਕੀਤੇ ਗਏ ਹਮਲੇ ਪ੍ਰਤੀ ਸਮੁੱਚੇ ਨੁਕਸਾਨ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ’ਤੇ ਪਾਉਂਦਿਆਂ ਉਸ ਤੋਂ ਇਹ ਸਵੀਕਾਰ ਕਰਾਉਣਾ ਸੀ ਕਿ ਗੁਰ ਅਸਥਾਨਾਂ ’ਤੇ ਕੀਤੇ ਗਏ ਫ਼ੌਜੀ ਹਮਲੇ ਪੂਰੀ ਤੌਰ ’ਤੇ ਨਜਾਇਜ਼ ਸੀ।  ਉਨ੍ਹਾਂ ਕਿਹਾ ਕਿ ਇਕ ਵੱਡੀ ਤੇ ਤਸੱਲੀ ਵਾਲੀ ਗਲ ਇਹ ਵੀ ਹੈ ਕਿ ਕੇਸ 35- 36 ਸਾਲ ਲੰਮਾ ਚੱਲਣ ਦੇ ਬਾਵਜੂਦ ਅੱਜ ਇਸ ਸਥਿਤੀ ਵਿਚ ਹੈ ਕਿ ਜਿਸ ਤੋਂ ਇਹ ਸਪਸ਼ਟ ਹੋਵੇਗਾ ਕਿ ਉਸ ਸਮੇਂ ਕਾਂਗਰਸ ਦੀ ਹਕੂਮਤ ਦੀ ਵੱਡੀ ਗ਼ਲਤੀ ਕਾਰਨ ਹੀ ਤੀਸਰਾ ਘੱਲੂਘਾਰਾ ਵਾਪਰਿਆ। ਸੰਸਾਰ ਦੀ ਸਮੁੱਚਾ ਸਿੱਖ ਜਗਤ ਉਕਤ ਬਾਰੇ ਜਾਣਕਾਰੀ ਲੈਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅਖ਼ਬਾਰਾਂ ਰਾਹੀਂ ਪਤਾ ਲਗਾ ਹੈ ਕਿ ਦਿਲੀ ਹਾਈ ਕੋਰਟ ਵੱਲੋਂ ਉਕਤ ਕੇਸ ਸੰਬੰਧੀ ਦੋਹਾਂ ਧਿਰਾਂ ਸ਼੍ਰੋਮਣੀ ਕਮੇਟੀ ਅਤੇ ਕੇਂਦਰ ਸਰਕਾਰ ਨੂੰ ਇਹ ਰਾਏ ਦਿੱਤੀ ਗਈ ਕਿ ਦੋਹਾਂ ਹੀ ਧਿਰਾਂ ਚਾਹੁਣ ’ਤੇ ਅਦਾਲਤ ਤੋਂ ਬਾਹਰ ਆਪਸ ਵਿਚ ਬੈਠ ਕੇ ਇਸ ਮਸਲੇ ਦਾ ਹੱਲ ਕਰ ਲੈਣ। ਜਦਕਿ  ਕੇਂਦਰ ਸਰਕਾਰ ਇਹ ਪ੍ਰਸਤਾਵ ਸ਼੍ਰੋਮਣੀ ਕਮੇਟੀ ਨੂੰ ਪਿਛਲੇ ਸਾਲ ਦੇ ਚੁੱਕੀ ਹੈ। ਪਰ ਦਮਦਮੀ ਟਕਸਾਲ ਸਮੁੱਚੇ ਪੰਥ ਨੂੰ ਅਤੇ ਵਿਸ਼ੇਸ਼ ਕਰ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਗਾਊਂ ਸੁਚੇਤ ਕਰਦੀ ਹੈ ਕਿ ਉਹ ਇਸ ਪੰਥ ਦੀ ਆਨ ਸ਼ਾਨ ਦੇ ਮਾਮਲੇ ’ਚ ਪੰਥ ਦੀਆਂ ਭਾਵਨਾਵਾਂ ਨੂੰ ਸਮਝੇ। ਇਹ ਮਾਮਲਾ ਜਿੱਥੇ ਸਮੁੱਚੇ ਪੰਥ ਨਾਲ ਜੁੜਿਆ ਹੋਇਆ ਹੈ ਉੱਥੇ ਵਿਸ਼ੇਸ਼ ਤੋਰ ’ਤੇ ਦਮਦਮੀ ਟਕਸਾਲ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਤੋਂ ਬਾਹਰ ਕਿਸੇ ਕਿਸਮ ਦਾ ਸਮਝੌਤਾ ਪੰਥ ਪਰਵਾਨ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ  ਸਿੱਖ ਪੰਥ ਜਾਣਨਾ ਚਾਹੁੰਦੀ ਹੈ ਕਿ ਆਪਣੇ ਆਪ ਨੂੰ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੋਣ ਦਾ ਦਾਅਵਾ ਕਰਨ ਵਾਲੀ ਭਾਰਤ ਸਰਕਾਰ ਦੱਸੇ ਕਿ ਸਾਡੇ ਸਤਿਕਾਰ ਯੋਗ ਧਰਮ ਅਸਥਾਨ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤੋਪਾਂ ਟੈਂਕਾ ਨਾਲ ਹਮਲਾ ਕਿਉਂ ਕੀਤਾ? ਇਸ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਭਾਈ ਜਸਵੀਰ ਸਿੰਘ ਖਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਅਜੈਬ ਸਿੰਘ ਅਭਿਆਸੀ ਅਤੇ ਪ੍ਰੋ: ਸਰਚਾਂਦ ਸਿੰਘ ਵੀ ਮੌਜੂਦ ਸਨ।

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD