Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਮਿਲੇਗਾ ਵੱਡਾ ਹੁਲਾਰਾ

1500 ਕਰੋੜ ਰੁਪਏ ਦੀ ਲਾਗਤ ਨਾਲ 4 ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ

Balbir Singh Sidhu, O P Soni, Om Parkash Soni, Amarjit Singh Jiti Sidhu, Mohali Municipal Corporation, Amarjit Singh Jiti Sidhu, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar, Dr. BR Ambedkar State Institute of Medical Sciences, AIMS

Web Admin

Web Admin

5 Dariya News

ਐਸ.ਏ.ਐਸ. ਨਗਰ , 09 Jun 2021

ਸੂਬੇ ਵਿੱਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਾਲੇਰਕੋਟਲਾ ਵਿਖੇ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ।ਡਾ. ਬੀ.ਆਰ. ਅੰਬੇਦਕਰ ਸਟੇਟ ਮੈਡੀਕਲ ਸਾਇੰਸਜ਼ (ਏ.ਆਈ.ਐੱਮ.ਐੱਸ.) ਐਸ.ਏ.ਐੱਸ. ਨਗਰ ਦੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਡਾਕਟਰਾਂ ਦੀ ਕੋਈ ਘਾਟ ਨਹੀਂ ਆਵੇਗੀ ਕਿਉਂਕਿ ਬਹੁਤ ਜਲਦ ਇਹਨਾਂ ਨਵੇਂ ਤਿਆਰ ਕੀਤੇ ਜਾਣ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਵਿਚੋਂ ਹਰ ਸਾਲ 500 ਦੇ ਕਰੀਬ ਡਾਕਟਰ ਆਪਣੀ ਪੜ੍ਹਾਈ ਪੂਰੀ ਕਰਕੇ ਪਾਸ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਮੈਡੀਕਲ ਕਾਲਜਾਂ (ਦੋਵੇਂ ਪ੍ਰਾਈਵੇਟ ਅਤੇ ਸਰਕਾਰੀ) ਵਿਚ 1400 ਦੇ ਕਰੀਬ ਐਮਬੀਬੀਐਸ ਸੀਟਾਂ ਹਨ ਜਿਹਨਾਂ ਵਿੱਚ ਇਨ੍ਹਾਂ 4 ਮੈਡੀਕਲ ਕਾਲਜਾਂ ਦੇ ਖੁੱਲ੍ਹਣ ਨਾਲ 500 ਸੀਟਾਂ ਦਾ ਹੋਰ ਵਾਧਾ ਹੋ ਜਾਵੇਗਾ। ਉਹਨਾਂ ਕਿਹਾ ਕਿ ਸਾਰੇ ਕਾਲਜਾਂ ਲਈ ਜ਼ਮੀਨ ਉਪਲੱਬਧ ਕਰ ਦਿੱਤੀ ਗਈ ਹੈ ਪਰ ਏਆਈਐਮਐਸ ਮੁਹਾਲੀ ਦੇ ਪਹਿਲਾਂ ਚਾਲੂ ਹੋਣ ਦੀ ਉਮੀਦ ਹੈ ਕਿਉਂਕਿ ਇਥੇ ਪਹਿਲਾਂ ਹੀ 300 ਬੈੱਡਾਂ ਵਾਲਾ ਹਸਪਤਾਲ ਹੈ ਜਿਸ ਨੂੰ ਮੈਡੀਕਲ ਕਾਲਜ ਨਾਲ ਜੋੜਨ ਲਈ ਇਸ ਵਿੱਚ ਕੇਵਲ ਥੋੜਾ ਵਾਧਾ ਕਰਨ ਦੀ ਜ਼ਰੂਰਤ ਹੈ। ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਲਈ 80 ਫ਼ੀਸਦੀ ਫੈਕਲਟੀ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ ਪੈਰਾਮੈਡੀਕਲ ਤੇ ਹੋਰ ਸਹਾਇਕ ਸਟਾਫ ਦੀ ਭਰਤੀ ਲਈ ਪ੍ਰਕਿਰਿਆ ਜਾਰੀ ਹੈ। ਐਨਐਮਸੀ ਨਿਰੀਖਣ ਲਈ ਅਪਲਾਈ ਕੀਤਾ ਗਿਆ ਹੈ ਅਤੇ ਅਸੀਂ ਇਸ ਸਾਲ ਐਮਬੀਬੀਐਸ ਦਾ ਪਹਿਲਾ ਬੈਚ ਸ਼ੁਰੂ ਕਰਨ ਦੀ ਉਮੀਦ ਕਰ ਰਹੇ ਹਾਂ। ਉਹਨਾਂ ਅੱਗੇ ਕਿਹਾ ਕਿ ਮੈਡੀਕਲ ਕਾਲਜ ਦੀ ਇਮਾਰਤ ਵਿਚ ਇਕ ਅਕਾਦਮਿਕ ਬਲਾਕ, ਚਾਰ ਲੈਕਚਰ ਥੀਏਟਰ, ਲੈਬ, ਲੜਕੀਆਂ/ਲੜਕਿਆਂ ਲਈ ਹੋਸਟਲ, ਫੈਕਲਟੀ ਰਿਹਾਇਸ਼, ਲਾਇਬ੍ਰੇਰੀ, ਆਡੀਟੋਰੀਅਮ ਦੇ ਨਾਲ-ਨਾਲ ਇਨਡੋਰ ਪਲੇਅ ਏਰੀਆ/ਕਮਿਊਨਿਟੀ ਸੈਂਟਰ ਲਈ ਕਾਫ਼ੀ ਜਗ੍ਹਾ ਹੋਵੇਗੀ। 

ਇਸ ਤੋਂ ਇਲਾਵਾ, 200 ਬੈੱਡਾਂ ਵਾਲੇ ਨਵੇਂ ਹਸਪਤਾਲ ਬਲਾਕ ਵਿੱਚ ਆਰਥੋ, ਪੀਡਜ਼, ਈ.ਐਨ.ਟੀ., ਡਰਮਾ, ਸਰਜਰੀ ਆਦਿ ਲਈ  ਸਮਰਪਿਤ ਵਾਰਡਾਂ ਵਾਲੀ ਅਤਿ ਆਧੁਨਿਕ ਬਹੁ-ਮੰਜ਼ਲਾ ਬਿਲਡਿੰਗ , ਇਕ ਸਮਰਪਿਤ ਬਲੱਡ ਬੈਂਕ ਅਤੇ ਸੱਤ ਆਪ੍ਰੇਸ਼ਨ ਥੀਏਟਰ ਹੋਣਗੇ। ਮੌਜੂਦਾ ਅਨੁਮਾਨਾਂ ਅਨੁਸਾਰ, ਬੁਨਿਆਦੀ ਢਾਂਚੇ 'ਤੇ ਲਗਭਗ 325 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਦੋਂਕਿ 50 ਕਰੋੜ ਰੁਪਏ ਉੱਚ ਤਕਨੀਕੀ ਉਪਕਰਣਾਂ 'ਤੇ ਖਰਚ ਕੀਤੇ ਜਾਣਗੇ। ਸ੍ਰੀ ਸੋਨੀ ਨੇ ਕਿਹਾ ਕਿ ਆਰੰਭਕ ਕੰਮ ਖ਼ਤਮ ਕਰ ਲਏ ਗਏ ਹਨ ਅਤੇ ਮੈਡੀਕਲ ਕਾਲਜ ਤੇ ਹਸਪਤਾਲ ਦੀ ਇਮਾਰਤ ਦੀ ਉਸਾਰੀ ਲਈ ਅਗਲੇ ਪੰਦਰਵਾੜੇ ਵਿਚ ਟੈਂਡਰ ਜਾਰੀ ਕੀਤੇ ਜਾਣਗੇ।ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਨੇ ਦੱਸਿਆ ਕਿ ਇਸ ਦੌਰਾਨ ਹੁਸ਼ਿਆਰਪੁਰ ਅਤੇ ਕਪੂਰਥਲਾ ਮੈਡੀਕਲ ਕਾਲਜਾਂ ਲਈ ਸਲਾਹਕਾਰਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਡਿਜ਼ਾਈਨ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਮਾਰਤਾਂ ਦੇ ਡਿਜ਼ਾਇਨ ਨੂੰ ਅੰਤਮ ਰੂਪ ਦੇਣ ਤੋਂ ਬਾਅਦ ਉਨ੍ਹਾਂ ਲਈ ਟੈਂਡਰ ਵੀ ਜਾਰੀ ਕਰ ਦਿੱਤੇ ਜਾਣਗੇ।ਨੀਂਹ ਪੱਥਰ ਸਮਾਰੋਹ ਦੌਰਾਨ ਮੈਡੀਕਲ ਸਿੱਖਿਆ ਮੰਤਰੀ ਦੇ ਨਾਲ ਪਹੁੰਚੇ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਕਾਲਜ ਨੂੰ 10 ਏਕੜ ਤੋਂ ਵੱਧ ਜ਼ਮੀਨ ਲੀਜ਼ 'ਤੇ ਦੇਣ ਲਈ ਬਹਿਲੋਲਪੁਰ ਅਤੇ ਜੁਝਾਰਨਗਰ ਪੰਚਾਇਤਾਂ ਦਾ ਧੰਨਵਾਦ ਕੀਤਾ। ਸਿਹਤ ਮੰਤਰੀ ਨੇ ਮੈਡੀਕਲ ਕਾਲਜ ਦੀ ਉਸਾਰੀ ਪ੍ਰਕ੍ਰਿਆ ਨੂੰ ਇਕ ਇਤਿਹਾਸਕ ਘਟਨਾ ਕਰਾਰ ਦਿੰਦਿਆਂ ਕਿਹਾ ਕਿ ਤਕਰੀਬਨ ਚਾਰ ਦਹਾਕਿਆਂ ਬਾਅਦ ਸੂਬੇ ਵਿਚ ਇਕ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਹੋ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ ਅਤੇ ਮੁਹਾਲੀ ਵਿਖੇ ਮੈਡੀਕਲ ਕਾਲਜ ਸਥਾਪਤ ਹੋਣ ਨਾਲ ਸੂਬੇ ਵਿੱਚ ਮੈਡੀਕਲ ਸਿੱਖਿਆ ਅਤੇ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਬਹੁਤ ਸਹਾਈ ਹੋਵੇਗਾ। ਉਹਨਾਂ ਅੱਗੇ ਕਿਹਾ ਕਿ ਏਆਈਐਮਐਸ ਮੁਹਾਲੀ, ਆਪਣੇ ਆਲੇ ਦੁਆਲੇ ਦੇ ਖੇਤਰ ਦੇ ਵਿਕਾਸ ਵਿੱਚ ਵੀ ਸਹਾਈ ਹੋਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੇ.ਐਸ. ਬੇਦੀ, ਪ੍ਰਮੁੱਖ ਸਕੱਤਰ ਸਿਹਤ ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ, ਡੀਆਰਐਮਈ ਡਾ. ਸੁਜਾਤਾ ਵੀ ਮੌਜੂਦ ਸਨ।

 

Tags: Balbir Singh Sidhu , O P Soni , Om Parkash Soni , Amarjit Singh Jiti Sidhu , Mohali Municipal Corporation , Amarjit Singh Jiti Sidhu , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar , Dr. BR Ambedkar State Institute of Medical Sciences , AIMS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD