Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਕੂਲ ਸਿੱਖਿਆਂ ਵਿੱਚ ਪੰਜਾਬ ਦੇ ਪਹਿਲਾਂ ਸਥਾਨ ਪ੍ਰਾਪਤ ਕਰਨ ਤੇ ਮੁੱਖ ਮੰਤਰੀ ਨੇ ਅਧਿਆਪਕਾਂ ਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ

ਜਿਲ੍ਹੇ ਦੇ 4 ਸਕੂਲਾਂ ਨੇ ਸਮਾਰਟ ਸਕੂਲ ਦੀ ਸ਼੍ਰੇਣੀ ਵਿੱਚ ਰਾਜ ਪੱਧਰੀ ਐਵਾਡਰ ਪ੍ਰਾਪਤ ਕੀਤਾ-ਸੇਤੀਆ

DC Faridkot, Vimal Kumar Setia, Deputy Commissioner Faridkot, Faridkot, Punjab Tops in School Education in India

Web Admin

Web Admin

5 Dariya News

ਫਰੀਦਕੋਟ , 10 Jun 2021

Last updated on: Jun 10, 2021, 00:00 IST

ਸਕੂਲ ਸਿੱਖਿਆ ਵਿੱਚ ਭਾਰਤ ਸਰਕਾਰ ਵੱਲੋਂ ਜਾਰੀ ਤਾਜਾ ਦਰਜਾਬੰਦੀ ਅਨੁਸਾਰ ਭਾਰਤ ਵਿਚੋਂ ਪੰਜਾਬ ਦੇ ਪਹਿਲੇ ਸਥਾਨ ਤੇ ਆਉਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਉੱਦਮ ਵਿੱਚ ਯੋਗਦਾਨ ਪਾਉਣ ਵਾਲੇ ਸਮੂਹ ਅਧਿਆਪਕਾਂ,ਸਿੱਖਿਆ ਵਿਭਾਗ ਦੇ ਅਧਿਕਾਰੀਆਂ/ਸਿੱਖਿਆ ਅਮਲੇ ਸਮੇਤ ਵੱਖ ਵੱਖ ਧਿਰਾਂ ਦਾ ਧੰਨਵਾਦ ਕਰਨ ਅਤੇ ਉਨ੍ਹਾਂ ਨੂੰ ਹੱਲਾਸ਼ੇਰੀ ਦੇਣ ਲਈ ਅੱਜ ਵੀਡਿੳ ਕਾਨਫੰਰਸਿੰਗ ਰਾਹੀਂ ਰਾਜ ਦੇ ਵੱਖ ਵੱਖ ਹਿੱਸਿਆ ਵਿੱਚ ਜਿਲ੍ਹਾ, ਸਬ ਡਵੀਜ਼ਨ ਤੇ ਸਕੂਲ ਪੱਧਰ ਤੇ ਅਧਿਆਪਕਾਂ ਨੂੰ ਸੰਬੋਧਨ ਕੀਤਾ ਅਤੇ ਇਸ ਕੰਮ ਲਈ ਸਾਰਿਆਂ ਨੂੰ ਵਧਾਈ ਦਿੱਤੀ।ਇਸ ਸਬੰਧੀ ਜਿਲ੍ਹਾ ਪੱਧਰੀ ਸਮਾਗਮ ਸਥਾਨਕ ਐਨ.ਆਈ.ਸੀ. ਵਿਖੇ ਹੋਇਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਚਮੁੱਚ ਹੀ ਸ਼ਲਾਘਾਯੋਗ ਹੈ ਕਿ ਪੰਜਾਬ ਨੇ ਸਾਲ 2019-20 ਲਈ ਸਕੂਲ ਸਿੱਖਿਆ ਵਿੱਚ ਦੇਸ਼ ਦੇ ਸਮੂਹ ਸੂਬਿਆਂ/ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਇਸ ਉਪਰਾਲੇ  ਲਈ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਨੂੰ ਮਾਣ ਬਖਸ਼ਣ ਵਾਲੀ ਇਸ ਵੱਕਾਰੀ ਪ੍ਰਾਪਤੀ ਲਈ ਸ਼ਖਤ ਮਿਹਨਤ ਕਰਨ ਅਤੇ ਵਚਨਬੱਧਤਾ ਲਈ ਵਧਾਈ ਦਿੱਤੀ। ਇਸ ਸਮਾਗਮ ਨੂੰ ਸਿੱਖਿਆ ਮੰਤਰੀ ਸ੍ਰੀ ਰਜਿੰਦਰ ਸਿੰਗਲਾ, ਚੀਫ ਸੈਕਟਰੀ ਮੈਡਮ ਵਿਨੀ ਮਹਾਜਨ, ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ,ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਤੋਂ ਇਲਾਵਾ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਇਸ ਪ੍ਰਾਪਤੀ ਲਈ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਉਪਰੋਕਤ ਪ੍ਰਾਪਤੀ ਸਮੁੱਚੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ।ਉਨ੍ਹਾਂ ਇਸ ਮੌਕੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਸਮਾਰਟ ਸਕੂਲ ਕੰਪੀਟੀਸ਼ਨ ਤਹਿਤ ਜਿਲ੍ਹੇ ਦੇ 4 ਸਕੂਲਾਂ ਨੂੰ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ, ਗੋਰਮਿੰਟ ਹਾਈ ਸਕੂਲ ਢੀਮਾਂਵਾਲੀ, ਸਰਕਾਰੀ ਮਿਡਲ ਸਕੂਲ ਵੀਰੇਵਾਲਾ ਅਤੇ ਸਰਕਾਰੀ ਮਿਡਲ ਸਕੁਲ ਰਣ ਸਿੰਘ ਵਾਲਾ ਸ਼ਾਮਲ ਹਨ, ਇਨ੍ਹਾਂ ਚਾਰਾਂ ਸਕੂਲਾਂ ਨੂੰ ਵਧੀਆ ਸਮਾਰਟ ਸਕੂਲ ਦਾ ਦਰਜਾ ਰਾਜ ਦੇ ਸਿੱਖਿਆ ਵਿਭਾਗ ਵੱਲੋਂ ਦਿੱਤਾ ਗਿਆ ਹੈ ਜੋ ਕਿ ਪੂਰੇ ਜਿਲ੍ਹੇ ਲਈ ਮਾਣ ਵਾਲੀ ਗੱਲ ਹੈ।ਇਸ ਮੌਕੇ ਜਿਲ੍ਹੇ ਨਾਲ ਸਬੰਧਤ ਅੰਗਰੇਜੀ ਦੇ ਅਧਿਆਪਕਾਂ ਮੈਡਮ ਫਰਜਾਨਾ ਸ਼ਾਹੀਮ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਗੱਲਬਾਤ ਕੀਤੀ ਅਤੇ ਮੁੱਖ ਮੰਤਰੀ ਅਤੇ ਸਿੱਖਿਆ ਵਿਭਾਗ ਦੇ ਸਮੁੱਚੇ ਅਧਿਕਾਰੀਆਂ, ਅਧਿਆਪਕਾਂ ਨੰ ਸਕੂਲਾਂ ਵਿੱਚ ਵੱਖ ਵੱਖ ਵਿਸ਼ਿਆਂ ਤੋਂ ਇਲਾਵਾ ਅੰਗਰੇਜੀ ਵਿਸ਼ਿਆਂ ਨੂੰ ਉਤਸ਼ਾਹਤ ਕਰਨ ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਇਸ ਮੌਕੇ ਅਧਿਆਪਕ ਜਸਬੀਰ ਸਿੰਘ ਜੱਸੀ ਨੇ ਕਿਹਾ ਕਿ ਮੁੱਖ ਮੰਤਰੀ ਜੀ, ਸਿੱਖਿਆ ਮੰਤਰੀ ਸਮੇਤ ਹੋਰ ਅਧਿਕਾਰੀਆਂ ਵੱਲੋਂ ਅੱਜ ਅਧਿਆਪਕਾਂ ਦੇ ਕੰਮ ਤੇ ਮਿਹਨਤ ਦੀ ਕੀਤੀ ਗਈ ਸਰਹਾਨਾ ਨਾਲ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਤੇ ਭਵਿੱਖ ਵਿੱਚ ਹੋਰ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਨਾ ਮਿਲੀ ਹੈ।ਇਸ ਮੀਟਿੰਗ ਵਿੱਚ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਸ: ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ. ਮੈਡਮ ਪੂਨਮ ਸਿੰਘ, ਡੀ.ਡੀ.ਪੀ.ਓ. ਸ: ਬਲਜੀਤ ਸਿੰਘ ਕੈਂਥ, ਜਿਲ੍ਹਾ ਸਿੱਖਿਆ ਅਫਸਰ ਸ੍ਰੀ ਸਤਪਾਲ, ਜਸਜੀਤ ਕੌਰ ਡੀ.ਐਫ.ਐਸ.ਸੀ., ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਦਿਉੜਾ,ਸਿੱਖਿਆ ਵਿਭਾਗ ਦੇ ਸਤਗੁਰ ਸਿੰਘ,ਅਮਰੀਕ ਸਿੰਘ, ਕੁਲਵਿੰਦਰ ਸਿੰਘ ਆਂਦਿ ਵੀ ਹਾਜ਼ਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot , Punjab Tops in School Education in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD