Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਧਿਆਪਕਾਂ ਦੇ ਸਿਰਤੋੜ ਯਤਨਾਂ ਸਦਕਾ ਸਿੱਖਿਆ ਦੇ ਖੇਤਰ ਵਿੱਚ ਮੁੱਢਲਾ ਸਥਾਨ ਹਾਸਲ ਕੀਤਾ- ਡੀ ਸੀ

ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਆਧੁਨਿਕ ਸਹੂਲਤਾ

DC Fatehgarh Sahib, Surbhi Malik, Fatehgarh Sahib, Deputy Commissioner Fatehgarh Sahib, Punjab Tops in School Education in India

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 10 Jun 2021

Last updated on: Jun 10, 2021, 00:00 IST

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਪੰਜਾਬ, ਦੇਸ਼ ਭਰ ਵਿੱਚੋਂ ਸਿੱਖਿਆ ਦੇ ਖੇਤਰ ਵਿੱਚ  ਮੋਹਰੀ ਸੂਬਾ ਬਣਿਆ ਹੈ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਅਤੇ ਹੌਸਲਾਂ ਅਫਜਾਈ ਕਰਨ ਲਈ ਕਰਵਾਏ ਗਏ ਆਨਲਾਈਨ ਸਮਾਗਮ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰ ਲਈ ਉਲੀਕੇ ਗਏ ਪ੍ਰੋਗਰਾਮਾਂ ਅਤੇ ਅਧਿਆਪਕਾਂ ਦੇ ਸਿਰਤੋੜ ਯਤਨਾਂ ਸਦਕਾ ਹੀ ਅੱਜ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੜੋ ਪੰਜਾਬ, ਪੜਾਓ ਪੰਜਾਬ ਤਹਿਤ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਰੀਬ 14 ਫੀਸਦੀ ਵਿਦਿਆਰਥੀਆਂ ਦਾ ਦਾਖਲਾ ਵਧਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੀ 11 ਫੀਸਦੀ ਦਾਖਲਾ ਵਧਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 422 ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ ਜਦਕਿ 217 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਵਿਕਸਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅਧਿਆਪਕਾ ਤੇ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਹਾਸਲ ਕੀਤਾ ਇਹ ਮੁਕਾਮ ਭਵਿੱਖ ਵਿੱਚ ਵੀ ਬਰਕਰਾਰ ਰੱਖਣ ਲਈ ਇਸੇ ਤਰ੍ਹਾਂ ਸਖਤ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ  ਵੱਲੋਂ ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਦੀਆਂ ਫੀਸਾਂ ਮੁਆਫ ਕੀਤੀਆਂ ਗਈਆਂ ਹਨ, ਇਸ ਤੋਂ ਇਲਾਵਾ ਸਮੇਂ ਦੇ ਹਾਣ ਦੀ ਸਿੱਖਿਆ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾ ਰਹੇ ਹਨ। ਸਕੂਲਾਂ ਵਿੱਚ ਐਲ ਈ ਡੀ, ਕੰਪਿਊਟਰ ਲੈਬ, ਸਾਇੰਸ ਲੈਬਾਂ ਅਤੇ ਹੋਰ ਢਾਚਾ ਵਿਕਸਤ ਕਰਕੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਗਿਆ ਹੈ। ਸਰਕਾਰੀ ਸਕੂਲਾਂ ਵਿੱਚ ਪੜਦੀਆਂ ਸਾਰੀਆਂ ਲੜਕੀਆਂ ਅਤੇ ਬੀ ਪੀ ਐਲ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇ ਨਾਲ ਨਾਲ  ਮੁਫਤ ਕਿਤਾਬਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਇਸ ਮੌਕੇ ਹਾਜਰ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਪ੍ਰਭਸਿਮਰਨ ਕੌਰ, ਉਪ ਜਿਲ੍ਹਾ ਸਿੱਖਿਆ ਅਫਸਰ ਦੀਦਾਰ ਸਿੰਘ ਮਾਂਗਟ ਤੋਂ ਇਲਾਵਾ ਹੋਰ ਸਿੱਖਿਆ ਅਧਿਕਾਰੀ ਵੀ ਹਾਜਰ ਸਨ।

 

Tags: DC Fatehgarh Sahib , Surbhi Malik , Fatehgarh Sahib , Deputy Commissioner Fatehgarh Sahib , Punjab Tops in School Education in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD