Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਅਧਿਆਪਕਾਂ ਦੀ ਮਿਹਨਤ ਸਦਕਾ ਸਿੱਖਿਆ ਖੇਤਰ ਵਿੱਚ ਮੋਹਰੀ ਸਥਾਨ ਹਾਸਲ ਕੀਤਾ : ਤੇਜ ਪ੍ਰਤਾਪ ਸਿੰਘ ਫੂਲਕਾ

ਸਿੱਖਿਆ ਸੁਧਾਰਾਂ ਬਦੌਲਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ

DC Barnala, Deputy Commissioner Barnala, Tej Partap Singh Phoolka, Barnala, Punjab Tops in School Education in India

Web Admin

Web Admin

5 Dariya News

ਬਰਨਾਲਾ , 10 Jun 2021

ਕੌਮੀ ਪੱਧਰ ’ਤੇ ਸਕੂਲ ਸਿੱਖਿਆ ਖੇਤਰ ਵਿਚ ਕੀਤੀ ਗਈ ਤਾਜ਼ਾ ਦਰਜਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ’ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਵਿਭਾਗੀ ਅਧਿਕਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਹੋਰ ਅਮਲੇ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।ਇਸ ਸਬੰਧੀ ਵਰਚੁਅਲ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਨੇ ਆਖਿਆ ਕਿ ਸਿੱਖਿਆ ਖੇਤਰ ਵਿੱਚ ਹੋਰ ਸੁਧਾਰ ਵੀ ਜਾਰੀ ਰੱਖੇ ਜਾਣਗੇ ਤਾਂ ਜੋ ਸਾਡੇ ਵਿਦਿਆਰਥੀ ਕਿਸੇ ਗੱਲੋਂ ਪਿੱਛੇ ਨਾ ਰਹਿਣ।ਇਸ ਮੌਕੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੂਬੇ ਨੇ ਸਿੱਖਿਆ ਦੇ ਖੇਤਰ ਵਿਚ ਜਿੱਥੇ ਹੋਰ ਪੱਖਾਂ ਵਿਚ ਸੁਧਾਰ ਕੀਤਾ ਹੈ, ਉਥੇ ਟੀਚਰ ਟਰਾਂਸਫਰ ਪਾਲਿਸੀ ਪਾਰਦਰਸ਼ਤਾ ਨਾਲ ਲਾਗੂ ਕੀਤੀ ਗਈ ਹੈ, ਜੋ ਕਿ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਦੇ ਖੇਤਰ ਵਿਚ ਵੱਡੀ ਪੁਲਾਂਘ ਹੈ। ਇਸ ਮੌਕੇ ਜ਼ਿਲਾ ਸਦਮ ਮੁਕਾਮ ਤੋਂ ਵੀਡੀਓ ਕਾਨਫਰੰਸ ਵਿਚ ਸ਼ਾਮਲ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਪੰਜਾਬ, ਦੇਸ਼ ਭਰ ਵਿੱਚੋਂ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰ ਲਈ ਉਲੀਕੇ ਗਏ ਪ੍ਰੋਗਰਾਮਾਂ ਅਤੇ ਅਧਿਆਪਕਾਂ ਦੇ ਸਿਰਤੋੜ ਯਤਨਾਂ ਸਦਕਾ ਸਿੱਖਿਆ ਪ੍ਰਣਾਲੀ ਬਿਹਤਰੀਨ ਹੋ ਕੇ ਉਭਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਪੜੋ ਪੰਜਾਬ, ਪੜਾਓ ਪੰਜਾਬ’ ਤਹਿਤ ਜ਼ਿਲੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਰੀਬ 10.47  ਫੀਸਦੀ ਦਾਖਲਾ ਵਧਿਆ ਹੈ ਅਤੇ ਸੈਕੰਡਰੀ ਸਕੂਲਾਂ ਵਿਚ ਕਰੀਬ 12.67 ਫੀਸਦੀ ਦਾਖਲਾ ਵਧਿਆ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਸਕੂਲਾਂ ਨੂੰ ਸਮਾਰਟ ਬਣਾਇਆ ਗਿਆ ਹੈ। ਪੰਜਾਬ ਸਰਕਾਰ ਦੀਆਂ ਸਕੀਮਾਂ ਤਹਿਤ ਵਿਦਿਆਰਥੀਆਂ ਨੂੰ ਫੀਸ ਮੁਆਫੀ, ਮੁਫਤ ਕਿਤਾਬਾਂ, ਮੁਫਤ ਵਰਦੀਆਂ ਸਮੇਤ ਅਨੇਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਹਰਕੰਵਲਜੀਤ ਕੌਰ, ਉਪ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਵਸੁੰਧਰਾ ਕਪਿਲਾ, ਜ਼ਿਲਾ ਮੈਂਟਰ ਖੇਡਾਂ ਸਿਮਰਦੀਪ ਸਿੰਘ, ਜ਼ਿਲਾ ਮੈਂਟਰ ਗਣਿਤ ਕਮਲਦੀਪ, ਜ਼ਿਲਾ ਮੈਂਟਰ ਕੰਪਿਊਟਰ ਮਹਿੰਦਰਪਾਲ, ਜ਼ਿਲਾ ਮੀਡੀਆ ਕੋਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂ ਹਾਜ਼ਰ ਸਨ।

 

Tags: DC Barnala , Deputy Commissioner Barnala , Tej Partap Singh Phoolka , Barnala , Punjab Tops in School Education in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD