Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਨੇ ਵਰਚੁਅਲ ਸਮਾਗਮ ਦੌਰਾਨ ਨਵਾਂਸ਼ਹਿਰ ਦੀ ਅਧਿਆਪਕਾ ਪੂਜਾ ਸ਼ਰਮਾ ਨਾਲ ਕੀਤੀ ਗੱਲਬਾਤ

ਸਕੂਲ ਸਿੱਖਿਆ ਦੇ ਖੇਤਰ ’ਚ ਪੰਜਾਬ ਦੇ ਮੋਹਰੀ ਬਣਨ ’ਤੇ ਅਧਿਆਪਕਾਂ ਦੀ ਕੀਤੀ ਸ਼ਲਾਘਾ

DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Punjab Tops in School Education in India

Web Admin

Web Admin

5 Dariya News

ਨਵਾਂਸ਼ਹਿਰ , 10 Jun 2021

Last updated on: Jun 10, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਦੇ ਖੇਤਰ ਵਿਚ ਸਾਲ 2019-20 ਲਈ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀ. ਜੀ. ਆਈ) ਵਿਚ ਪੰਜਾਬ ਵੱਲੋਂ ਮੁਲਕ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਸੂਬੇ ਦੇ ਸਿੱਖਿਆ ਵਿਭਾਗ ਅਤੇ ਸਮੂਹ ਅਧਿਆਪਕਾਂ ਦੀ ਸ਼ਲਾਘਾ ਕੀਤੀ ਹੈ। ਇਸ ਸਬੰਧੀ ਸੂਬਾ ਪੱਧਰੀ ਵਰਚੁਅਲ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦਾ ਮਾਣ ਵਧਾਉਣ ਲਈ ਉਨਾਂ ਦਾ ਧੰਨਵਾਦ ਕੀਤਾ। ਉਨਾਂ ਕਿਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਅਧਿਆਪਕਾਂ ਨੇ ਅਣਥੱਕ ਯਤਨਾਂ ਅਤੇ ਜੀਅ ਤੋੜ ਮਿਹਨਤ ਨਾਲ ਸੂਬੇ ਨੂੰ ਇਸ ਸਨਮਾਨਯੋਗ ਸਥਾਨ ’ਤੇ ਲਿਆ ਖੜਾ ਕੀਤਾ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ 45 ਥਾਵਾਂ ’ਤੇ ਵਰਚੁਅਲ ਸਮਾਗਮ ਕਰਵਾਏ ਗਏ, ਜਿਨਾਂ ਵਿਚ ਅਧਿਆਪਕਾਂ ਅਤੇ ਵਿਦਿਆਥੀਆਂ ਦੇ ਮਾਪਿਆਂ ਤੋਂ ਇਲਾਵਾ ਕੌਂਸਲਰਾਂ, ਸਰਪੰਚਾਂ ਅਤੇ ਹੋਰਨਾਂ ਮੋਹਤਬਰਾਂ ਵੱਲੋਂ ਸ਼ਿਰਕਤ ਕੀਤੀ ਗਈ।ਇਸ ਸਬੰਧੀ ਜ਼ਿਲਾ ਪੱਧਰ ’ਤੇ ਹੋਏ ਵਰਚੁਅਲ ਸਮਾਗਮ ਵਿਚ ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਜ਼ਿਲਾ ਸਿੱਖਿਆ ਅਫ਼ਸਰ ਜਗਜੀਤ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ ਅਮਰੀਕ ਸਿੰਘ ਅਤੇ ਛੋਟੂ ਰਾਮ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਤੇ ਸਿੱਖਿਆ ਵਿਭਾਗ ਦੇ ਬੁਲਾਰੇ ਪ੍ਰਮੋਦ ਭਾਰਤੀ ਨੇ ਸ਼ਿਰਕਤ ਕੀਤੀ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਦੀ ਅਧਿਆਪਕਾ ਪੂਜਾ ਸ਼ਰਮਾ ਨੂੰ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਦਾ ਮਾਣ ਹਾਸਲ ਹੋਇਆ। ਉਨਾਂ ਇਸ ਦੌਰਾਨ ਸਕੂਲ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਨੰਬਰ ਇਕ ਸੂਬਾ ਚੁਣੇ ਜਾਣ ’ਤੇ ਮੁੱਖ ਮੰਤਰੀ ਨੂੰ ਵਧਾਈ ਦਿੰਦਿਆਂ ਉਨਾਂ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੀਆਂ ਗਈਆਂ ਕ੍ਰਾਂਤੀਕਾਰੀ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਕੇ ਇਨਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਦੇ ਨਾਲ-ਨਾਲ ਮਿਆਰੀ ਅਤੇ ਆਧੁਨਿਕ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਵਿਸ਼ਵਾਸ ਵਧਿਆ ਹੈ। ਉਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਉਨਾਂ ਦੇ ਸਕੂਲ ਵਿਚ ਦਾਖ਼ਲੇ ’ਚ 35 ਫੀਸਦੀ ਦਾ ਵਾਧਾ ਹੋਇਆ ਹੈ। ਉਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਨੂੰ ਅਤਿ-ਆਧੁਨਿਕ ਬਹੁਮੰਤਵੀ ਸਾਇੰਸ ਬਲਾਕ ਲਈ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ 5 ਕਰੋੜ ਰੁਪਏ ਦੀ ਗ੍ਰਾਂਟ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨਾਂ ਉਮੀਦ ਜਤਾਈ ਕਿ ਇਸੇ ਤਰਾਂ ਪੰਜਾਬ ਉਨਾਂ ਦੀ ਅਗਵਾਈ ਵਿਚ ਸਿੱਖਿਆ ਦੇ ਖੇਤਰ ਵਿਚ ਇਸੇ ਤਰਾਂ ਬੁਲੰਦੀਆਂ ਛੋਹੇਗਾ।ਜ਼ਿਕਰਯੋਗ ਹੈ ਕਿ ਅਧਿਆਪਕਾ ਪੂਜਾ ਸ਼ਰਮਾ ਸੂਬੇ ਦੇ ਉਨਾਂ ਸੱਤ ਅਧਿਆਪਕਾਂ ਵਿਚ ਸ਼ਾਮਲ ਸੀ, ਜਿਨਾਂ ਨੂੰ ਇਸ ਸੂਬਾ ਪੱਧਰੀ ਵਰਚੁਅਲ ਸਮਾਗਮ ਵਿਚ ਰੁ-ਬਰੂ ਹੋਣ ਦਾ ਮੌਕਾ ਮਿਲਿਆ। ਇਸ ਤੋਂ ਪਹਿਲਾਂ ਵੀ ਉਹ ਆਪਣੀਆਂ ਵਿਲੱਖਣ ਪ੍ਰਾਪਤੀਆਂ ਸਦਕਾ ਬਹੁਤ ਸਾਰੇ ਮਾਣ-ਸਨਮਾਨ ਹਾਸਲ ਕਰ ਚੁੱਕੀ ਹੈ।  

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Punjab Tops in School Education in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD