Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਡਿਪਟੀ ਕਮਿਸ਼ਨਰ ਨੇ ਜਿਲ੍ਹੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਜਿਲ੍ਹੇ ਦੇ ਪਿੰਡ ਭੱਟਮਾਜਰਾ ਦੇ ਕਿਸਾਨ ਹਰਮਿੰਦਰ ਸਿੰਘ ਦੇ ਖੇਤਾਂ ਵਿੱਚ ਕਰਵਾਈ ਝੋਨੇ ਦੀ ਸਿੱਧੀ ਬਿਜਾਈ

DC Fatehgarh Sahib, Surbhi Malik, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 10 Jun 2021

Last updated on: Jun 10, 2021, 00:00 IST

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਪਾਣੀ ਦੀ ਬੱਚਤ ਕਰਨ ਲਈ, ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਨੇ ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ ਦੇ ਨਾਂ ਤੇ ਕੰਪੇਅਨ ਚਲਾਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਜਿਲ੍ਹਾ ਫਤਹਿਗੜ ਸਾਹਿਬ ਦੇ ਪਿੰਡ ਭੱਟਮਾਜਰਾ ਦੇ ਕਿਸਾਨ ਹਰਮਿੰਦਰ ਸਿੰਘ  ਦੇ ਖੇਤ ਵਿਚ ਝੋਨੇ ਦੀ ਸਿੱਧੀ ਬਿਜਾਈ  ਦੀ ਸੁਰੂਆਤ ਕਰਵਾਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਿੱਚ 15 ਤੋਂ 20 ਫੀਸਦੀ ਪਾਣੀ ਦੀ ਬੱਚਤ ਵੀ ਹੁੰਦੀ ਹੈ। ਇਸਦੇ ਨਾਲ ਖੇਤ ਦੇ ਮਿੱਤਰ ਕਿੜਿਆਂ ਦੀ ਗਿਣਤੀ ਵੀ ਵੱਧਦੀ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ ਸਪਰੇਆਂ ਵੀ ਘੱਟ ਹੰਦੀ ਹੈ ਤੇ ਬਿਮਾਰੀ ਵੀ ਘੱਟ ਲੱਗਦੀ ਹੈ। ਇਸ ਲਈ ਕਿਸਾਨ ਦੇ ਖੇਤੀ ਖਰਚੇ ਵੀ ਘੱਟ ਹੁੰਦੇ ਹਨ ਤੇ ਵਾਤਾਵਰਣ ਵੀ ਸਾਫ ਰਹਿੰਦਾ ਹੈ। ਉਨ੍ਹਾ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਜਿਸ ਨਾਲ ਪਾਣੀ ਦਾ ਪੱਧਰ ਵੀ ਹੇਠਾ ਨਹੀ ਜਾਵੇਗਾ ਤੇ ਜਮੀਨ ਦੀ ਉਪਜਾਉ ਸਕਤੀ ਵੀ ਬਣੀ ਰਹੇਗੀ।ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ ਬਲਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ 05 ਲੱਖ ਹੈਕਟੇਅਰ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਬਿਜਿਆ ਗਿਆ ਸੀ।  ਪਿਛਲੇ ਸਾਲ ਬੜੇ ਉਤਸ਼ਾਹਜਨਕ ਨਤੀਜੇ ਸਾਹਮਣੇ ਆਏ ਸਨ। ਸਿੱਧੀ ਬਿਜਾਈ ਵਾਲੇ ਝੋਨੇ ਦਾ ਝਾੜ ਕੱਦੂ ਕਰਕੇ ਲਗਾਏ ਝੋਨੇ ਦੇ ਬਰਾਬਰ ਜਾਂ ਇਸਤੋਂ ਵੱਧ ਰਿਹਾ ਸੀ।  ਇਸ ਲਈ ਇਸ ਵਾਰ ਵੀ ਕਿਸਾਨ ਬੜੇ ਵੱਡੇ ਪੱਧਰ ਤੇ ਇਸਨੂੰ ਅਪਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 02 ਲੱਖ ਹੈਕਟੇਅਰ ਏਰੀਆ ਪੰਜਾਬ ਵਿੱਚ ਸਿੱਧੀ ਬਿਜਾਈ ਰਾਹੀਂ ਲੱਗ ਚੁੱਕਿਆ ਹੈ।  ਉਨ੍ਹਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਉਹ ਝੋਨੇ ਨੂੰ ਕੱਦੂ ਕਰਕੇ ਲਗਾਉਣ ਦੀ ਬਜਾਏ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਤਾ ਜੋ ਪਾਣੀ ਦੀ ਬੱਚਤ ਵੀ ਕੀਤੀ ਜਾ ਸਕੇ ਅਤੇ ਪਾਣੀ ਦੇ ਹੇਠਾ ਡਿੱਗ ਰਹੇ ਪੱਧਰ ਨੂੰ ਵੀ ਬਚਾਇਆ ਜਾ ਸਕੇ।ਇਸ ਮੌਕੇ ਖੇਤੀਬਾੜੀ ਅਫਸਰ ਡਾ ਹਰਕੀਤ ਸਿੰਘ, ਪ੍ਰੋਜੈਕਟ ਡਾਇਰੈਕਟਰ ਗੁਰਪ੍ਰੇਮ ਸਿੰਘ ਬੇਦੀ, ਡਿਪਟੀ ਪ੍ਰੋਜੈਕਟ ਡਾਇਰੈਕਟਰ ਜਤਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਪ੍ਰਭੂਨਾਥ ਅਤੇ ਸਤਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: DC Fatehgarh Sahib , Surbhi Malik , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD