Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਨਰੋਟ ਜੈਮਲ ਸਿੰਘ ਅਤੇ ਬਮਿਆਲ ਖੇਤਰ ਦੇ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੋਰਾ

ਵਿਧਾਇਕ ਹਲਕਾ ਭੋਆ ਸ੍ਰੀ ਜੋਗਿੰਦਰ ਪਾਲ ਵੱਲੋਂ ਵੀ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਕਰਵਾਇਆ ਖੇਤਰ ਦੀਆਂ ਸਮੱਸਿਆਵਾਂ ਤੋਂ ਜਾਣੂ

Web Admin

Web Admin

5 Dariya News

ਪਠਾਨਕੋਟ , 10 Jun 2021

Last updated on: Jun 10, 2021, 00:00 IST

ਅੱਜ ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ ਅਤੇ ਹਲਕਾ ਭੋਆ ਦੇ ਵਿਧਾਇਕ ਸ੍ਰੀ ਜੋਗਿੰਦਰ ਪਾਲ ਵੱਲੋਂ ਨਰੋਟ ਜੈਮਲ ਸਿੰਘ ਅਤੇ ਬਮਿਆਲ ਖੇਤਰ ਅਧੀਨ ਆਉਂਦੇ ਸੰਭਾਵਿਤ ਹੜ ਪ੍ਰਭਾਵਿਤ ਖੇਤਰਾਂ ਦਾ ਦੋਰਾ ਕਰਕੇ ਜਾਇਜਾ ਲਿਆ। ਉਨ੍ਹਾਂ ਨਾਲ ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਅਰਵਿੰਦ ਪ੍ਰਕਾਸ ਵਰਮਾ ਡੀ.ਆਰ.ਓ. ਪਠਾਨਕੋਟ, 121 ਬਟਾਲੀਅਨ ਕਮਾਂਡੈਂਟ ਐਚ.ਪੀ. ਸੋਹੀ, ਸਹਾਇਕ ਕਮਾਂਡੈਂਟ 121 ਬਟਾਲੀਅਨ ਹਿਮਾਂਸੂ ਉਦੇਰੀਆ, 58 ਬਟਾਲੀਅਨ ਦੇ ਕਮਾਂਡੈਂਟ ਨਿਲਾਦਰੀ ਗਾਊਂਗਲੀ, ਬੀ.ਐਸ.ਐਫ. ਟੂ ਆਈ ਸੀ ਸੰਜੇ ਕੁਮਾਰ ਗੁਪਤਾ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਮੋਜੂਦ ਸਨ। ਸਭ ਤੋਂ ਪਹਿਲਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨਰੋਟ ਜੈਮਲ ਸਿੰਘ ਤਹਿਸੀਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਸੇਵਾ ਕੇਂਦਰ ਲਈ ਬਣਾਈ ਜਾ ਰਹੀ ਬਿਲਡਿੰਗ ਦਾ ਨਿਰੀਖਣ ਕੀਤਾ ਗਿਆ, ਜਿੱਥੇ ਉਨ੍ਹਾਂ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੁਲਤਾ ਦਾ ਜਾਇਜਾ ਵੀ ਲਿਆ, ਇਸ ਤੋਂ ਬਾਅਦ ਉਨ੍ਹਾਂ ਵੱਲੋਂ ਫਰਦ ਕੇਂਦਰ ਦਾ ਨਿਰੀਖਣ ਕੀਤਾ ਜਿੱਥੇ ਸੇਵਾ ਕੇਂਦਰ ਸਿਫਟ ਕੀਤਾ ਜਾਣਾ ਹੈ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਬੀ.ਡੀ.ਪੀ.ਓ. ਦਫਤਰ ਨਰੋਟ ਜੈਮਲ ਸਿੰਘ ਪਹੁੰਚੇ ਅਤੇ ਦਫਤਰ ਦੇ ਨਾਲ ਨਾਲ ਨਗਰ ਪੰਚਾਇਤ ਦੀ ਬਿਲਡਿੰਗ ਦਾ ਵੀ ਨਿਰੀਖਣ ਕੀਤਾ ਗਿਆ।ਇਸ ਤੋਂ ਬਾਅਦ ਸਿਵਲ ਹਸਪਤਾਲ ਨਰੋਟ ਜੈਮਲ ਸਿੰਘ ਵਿਖੇ ਪਹੁੰਚੇ ਅਤੇ ਕੋਵਿਡ ਦੋਰਾਨ ਹਸਪਤਾਲ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜਾ ਲਿਆ। ਉਨ੍ਹਾਂ ਵੱਲੋਂ ਨਰੋਟ ਜੈਮਲ ਸਿੰਘ ਦੇ ਬੱਸ ਸਟੈਂਡ ਦਾ ਵੀ ਨਿਰੀਖਣ ਕੀਤਾ ਗਿਆ, ਜਿੱਥੇ ਲੋਕਾਂ ਨੇ ਸਮੱਸਿਆ ਤੋਂ ਜਾਣੂ ਕਰਵਾਇਆ ਕਿ ਇੱਥੇ ਬੱਸ ਸਟੈਂਡ ਤਾ ਬਣਾਇਆ ਗਿਆ ਪਰ ਫਰਸ ਦਾ ਕੰਮ ਅੱਜ ਤੱਕ ਅਧੂਰਾ ਪਿਆ ਹੈ ਜਿਸ ਕਰਕੇ ਲੋਕਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਸਿੰਬਲ ਸਕੋਲ ਵਿਖੇ ਤੈਨਾਤ 121 ਬਟਾਲੀਅਨ ਵਿਖੇ ਪਹੁੰਚੇ, ਪਲਟੂਨ ਪੁਲ ਅਤੇ ਵੋਟ ਤੋਂ ਹੁੰਦੇ ਹੋਏ ਉਹ ਚੱਕਰੀ ਵਿਖੇ ਪਹੁੰਚੇ ਅਤੇ ਚਲ ਰਹੇ ਡਰੇਨਜ ਦੇ ਕੰਮ ਦੀ ਜਾਂਚ ਕੀਤੀ। 

ਜਿਕਰਯੋਗ ਹੈ ਕਿ ਦਰਿਆ ਦੇ ਪਾਣੀ ਨਾਲ ਇਹ ਖੇਤਰ ਪ੍ਰਭਾਵਿਤ ਹੋ ਰਿਹਾ ਸੀ ਜਿਸ ਦੇ ਚਲਦਿਆਂ ਭਵਿੱਖ ਵਿੱਚ ਨਜਦੀਕ ਲਗਦੇ ਪਿੰਡ ਨੂੰ ਖਤਰਾ ਹੋ ਸਕਦਾ ਸੀ ਜਿਸ ਕਰਕੇ ਇੱਥੇ ਡਰੇਨਜ ਦਾ ਕੰਮ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵੱਲੋਂ ਵਿਭਾਗੀ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਚਲ ਰਹੇ ਕੰਮ ਦਾ ਜਾਇਜਾ ਲਿਆ।  ਉਨ੍ਹਾਂ ਵੱਲੋਂ ਬੀ.ਐਸ.ਐਫ. ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਸਰਹੱਦੀ ਖੇਤਰ ਅੰਦਰ ਆਉਂਦੀਆਂ ਸਮੱਸਿਆਵਾਂ ਤੇ ਵੀ ਵਿਚਾਰ ਕੀਤਾ ਗਿਆ।ਇਸ ਮੋਕੇ ਤੇ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਤਾਸ ਪੱਤਨ ਆਦਿ ਦੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਬੀਐਸਐਫ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ। ਦੋਰੇ ਦੋਰਾਨ ਉਨ੍ਹਾਂ ਵੱਲੋਂ ਸਰਹੱਦੀ ਖੇਤਰ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਲੋਕਾਂ ਨੂੰ ਉਨ੍ਹਾਂ ਦੀਆ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੋਕੇ ਤੇ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਵੱਲੋਂ ਵੀ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਸਰਹੱਦੀ ਖੇਤਰ ਦੀਆਂ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਗਿਆ, ਲੋਕਾਂ ਨੂੰ ਬਮਿਆਲ ਬੱਸ ਅੱਡੇ ਤੇ ਆਉਂਦੀਆਂ ਸਮੱਸਿਆਵਾਂ, ਸਿਹਤ ਸਹੂਲਤ ਵਿੱਚ ਪਾਈਆਂ ਜਾ ਰਹੀਆਂ ਕਮੀਆਂ, ਖੇਤਰ ਅੰਦਰ ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਲੋਕਾਂ ਨੂੰ ਪੇਸ ਆ ਰਹੀਆਂ ਹੋਰ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਗਿਆ। ਡਰੇਨਜ ਸਬ ਤਹਿਸੀਲ ਆਦਿ ਵਿਖੇ ਪਾਣੀ ਦੀ ਸਮੱਸਿਆ, ਨਰੋਟ ਜੈਮਲ ਸਿੰਘ ਵਿਖੇ ਸਥਿਤ ਰੈਸਟ ਹਾਊਸ ਅਤੇ ਫਤਿਹਪੁਰ ਵਿਖੇ ਸਥਿਤ ਸੁਵਿਧਾ ਕੇਂਦਰ ਨੂੰ ਨਰੋਟ ਜੈਮਲ ਸਿੰਘ ਵਿਖੇ ਤਬਦੀਲ ਕਰਨ ਦੀ ਮੰਗ ਰੱਖੀ। ਇਸ ਸਬੰਧੀ ਡਿਪਟੀ ਕਮਿਸਨਰ ਪਠਾਨਕੋਟ ਨੇ ਸਬੰਧਤ ਵਿਭਾਗ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਮਿਆਲ ਹਸਪਤਾਲ ਵਿੱਚ ਡਾਕਟਰਾਂ ਅਤੇ ਸਟਾਫ ਦੀ ਘਾਟ, ਐਕਸ-ਰੇ, ਟੈਸਟ ਆਦਿ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ।  ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਨਾਇਬ ਤਹਿਸੀਲਦਾਰ ਸਤੀਸ ਕੁਮਾਰ, ਬਮਿਆਲ ਨਾਇਬ ਤਹਿਸੀਲਦਾਰ ਅਭਿਸੇਕ ਵਰਮਾ, ਨਗਰ ਪੰਚਾਇਤ ਪ੍ਰਧਾਨ ਦੀਕਸਾ ਠਾਕੁਰ ਨਰੋਟ ਜੈਮਲ ਸਿੰਘ, ਰਾਜਕੁਮਾਰ ਸਿਹੋੜਾ, ਸੁਰਿੰਦਰ ਮਹਾਜਨ, ਸਰਪੰਚ ਵਿਕਰਮ ਸਿੰਘ ਵਿੱਕੀ, ਸਰਪੰਚ ਰਵਿੰਦਰ ਸਰਮਾ,  ਸਰਪੰਚ ਰਮੇਸ ਸਿੰਘ,  ਮਾਂ ਵੈਸਨੋ ਕਲੱਬ ਦੇ ਪ੍ਰਧਾਨ ਜਸਪਾਲ ਵਰਮਾ,  ਲੁਕਿੰਦਰ ਸਰਮਾ,  ਰਿੰਕੂ ਕਲਾਰਕ,  ਬਮਿਆਲ ਕਾਨੂੰਗੋ ਜਤਿੰਦਜ ਕੁਮਾਰ, ਥਾਣਾ ਇੰਚਾਰਜ ਨਰੋਟ ਜੈਮਲ ਸਿੰਘ ਪ੍ਰੀਤਮ ਲਾਲ,  ਚੋਕੀ ਇੰਚਾਰਜ ਬਮਿਆਲ ਤਰਸੇਮ ਸਿੰਘ ਆਦਿ ਵੱਡੀ ਗਿਣਤੀ ਵਿਚ ਹਾਜਰ ਸਨ।

 

Tags: DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD