Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਅਧਿਆਪਕਾਂ ਨਾਲ ਵਰਚੂਅਲ ਮੀਟਿੰਗ

ਸਿੱਖਿਆ ਦੇ ਖੇਤਰ ਵਿੱਚ ਜਿਲ੍ਹਾ ਤਰਨ ਤਾਰਨ ਵੱਲੋਂ ਦਿਖਾਈ ਗਈ ਸ਼ਾਨਦਾਰ ਕਾਰਗੁਜ਼ਾਰੀ-ਡਿਪਟੀ ਕਮਿਸ਼ਨਰ

Web Admin

Web Admin

5 Dariya News

ਤਰਨ ਤਾਰਨ , 10 Jun 2021

Last updated on: Jun 10, 2021, 00:00 IST

ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਤੇ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਮਾਧਿਅਮ ਰਾਹੀਂ ਰਾਜ ਦੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਉਨਾਂ ਵੱਲੋਂ ਸਿੱਖਿਆ ਸੁਧਾਰਾਂ ਲਈ ਪਾਏ ਯੋਗਦਾਨ ਲਈ ਉਨਾਂ ਦੀ ਹੌਂਸਲਾ ਅਫਜਾਈ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਸਮੂਹ ਅਧਿਆਪਕਾਂ ਦੀ ਮਿਹਨਤ ਨਾਲ ਹੀ ਸੰਭਵ ਹੋਈ ਹੈ ਅਤੇ ਇਸ ਲਈ ਅਧਿਆਪਕ ਵਧਾਈ ਦੇ ਪਾਤਰ ਹਨ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆ ਦੇ ਖੇਤਰ ਵਿਚ ਸੁਧਾਰ ਕੀਤੇ ਜਾ ਰਹੇ ਹਨ ਤਾਂ ਜੋ ਸਾਡੀ ਨਵੀਂ ਪੀੜੀ ਨੂੰ ਬੌਧਿਕ ਤੌਰ ਤੇ ਦੁਨੀਆਂ ਦੇ ਹਾਣ ਦੀ ਕੀਤਾ ਜਾ ਸਕੇ। ਉਨਾਂ ਨੇ ਹਰ ਖੇਤਰ ਵਿਚ ਪੰਜਾਬ ਦੇ ਸਕੂਲਾਂ ਨੂੰ ਮੋਹਰੀ ਬਣਾਉਣ ਲਈ ਸਾਰੇ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ।ਵਰਚੂਅਲ ਪ੍ਰੋਗਰਾਮ ਦੌਰਾਨ ਸ੍ਰੀ ਵਿਜੈ ਸਿੰਗਲਾ ਸਿੱਖਿਆ ਮੰਤਰੀ ਨੇ ਦੱਸਿਆ ਕਿ ਨੇ ਦੱਸਿਆ ਕਿ ਕੋਵਿਡ ਕਾਲ ਦੌਰਾਨ ਸਿੱਖਿਆ ਵਿਭਾਗ ਦੇ ਮਿਹਨਤੀ ਸਟਾਫ ਨੇ ਵਧੀਆ ਕਾਰਗੁਜਾਰੀ ਦਿਖਾਈ ਹੈ ਅਤੇ ਆਨਲਾਈਨ ਪੜਾਈ ਨੂੰ ਨਿਰੰਤਰ ਜਾਰੀ ਰੱਖਿਆ ਹੈ। ਸਕੂਲ ਵਿੱਚ ਪੜਣ ਵਾਲੇ ਬੱਚਿਆਂ ਨੂੰ ਕਿਤਾਬਾਂ ਵੰਡਣ, ਲੋਕਾਂ ਨੂੰ ਸਰਕਾਰੀ ਸਕੂਲਾਂ ਪ੍ਰਤੀ ਜਾਗਰੂਕ ਕਰਨ ਸੰਬੰਧੀ ਆਪਣੀ ਅਹਿਮ ਡਿਊਟੀ ਨਿਭਾਈ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ 1 ਲੱਖ 75 ਹਜਾਰ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਗਏ ਹਨ ਅਤੇ 30 ਜੂਨ 2021 ਤੱਕ ਸਾਰੇ ਬਾਰਵੀਂ ਕਲਾਸ ਵਿੱਚ ਪੜਣ ਵਾਲੇ ਬੱਚਿਆ  ਨੂੰ ਸਮਾਰਟ ਫੋਨ ਹੋਰ ਦਿੱਤੇ ਜਾਣਗੇ । ਇਸ ਮੌਕੇ ਉਹਨਾਂ ਦੱਸਿਆ ਕਿ 19298 ਸਰਕਾਰੀ ਸਕੂਲਾਂ ਵਿੱਚੋਂ 12976 ਸਮਾਰਟ ਸਕੂਲ ਬਣਾਏ ਗਏ ਹਨ। ਉਹਨਾਂ ਦੱਸਿਆ ਕਿ ਹਰ ਤਰਾਂ ਦੀ ਗਰਾਂਟ ,ਖੇਡਾਂ ਸੰਬੰਧੀ, ਲੈਬਜ, ਵਰਦੀਆਂ ਦੀ ਇਕ ਪਾਰਦਰਸ਼ੀ ਤਰੀਕੇ ਨਾਲ ਖਰਚ ਕੀਤੀ । ਹੁਣ ਸਰਕਾਰੀ ਸਕੂਲਾਂ ਵਿਚ ਹਰੇਕ ਬੱਚੇ ਦੀ ਪੂਰੀ ਫੀਸ ਮੁਆਫ ਕੀਤੀ ਹੈ  ਬਦਲੀਆਂ ਅਤੇ ਤਰੱਕੀਆਂ ਸੰਬੰਧੀ  ਸਕੀਮਾਂ ਦਾ ਪੂਰਾ ਵਰਣਨ ਕੀਤਾ ।  

ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪੰਜਾਬ ਨੇ ਪੀਜੀਆਈ ਇੰਡੈਕਸ ਵਿਚ 1000 ਵਿਚੋਂ 929 ਅੰਕ  ਪ੍ਰਾਪਤ ਕਰਕੇ ਦੇਸ਼ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਇਸ ਸਮਾਗਮ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਆੱਨਲਾਈਨ ਤਰੀਕੇ ਰਾਹੀਂ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਕਿਹਾ ਕਿ  ਅਧਿਆਪਕਾਂ ਦੀ ਮਿਹਨਤ ਨਾਲ ਹੀ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਪਹਿਲਾ ਸਥਾਨ ਹਾਸਿਲ ਹੋਇਆ ਹੈ, ਜਿਸ ਕਰਕੇ ਉਹ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਇਸ ਸਥਾਨ ਨੂੰ ਬਰਕਰਾਰ ਰੱਖਿਆ ਜਾ ਸਕੇ।ਉਨ੍ਹਾਂ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਵੱਲੋਂ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅੰਦਰ ਪ੍ਰੀ ਪ੍ਰਾਇਮਰੀ ਤੋਂ 12ਵੀਂ ਜਮਾਤ ਤੱਕ ਦਾਖਲਾ ਦਰ ਵੀ ਪਿਛਲੇ ਸਾਲ ਨਾਲੋਂ 10.95 ਫੀਸਦੀ ਵਧ ਗਈ ਹੈ।ਜਿਲ੍ਹੇ ਦੇ ਉਹਨਾਂ ਦੱਸਿਆ ਕਿ ਅੱਪਰ ਪ੍ਰਾਇਮਰੀ ਸਕੂਲਾਂ ਅੰਦਰ ਪਿਛਲੇ ਸਾਲ 63245  ਦੇ ਮੁਕਾਬਲੇ ਇਸ ਸਾਲ ਹੁਣ ਤੱਕ 71781 ਵਿਦਿਆਰਥੀਆਂ ਦੀ ਇਨਰੋਲਮੈਂਟ ਹੋਈ ਹੈ, ਜਦਕਿ ਪ੍ਰਾਇਮਰੀ ਸਕੂਲਾਂ ਅੰਦਰ ਪਿਛਲੇ ਸਾਲ ਨਾਲੋਂ 8.44 ਫੀਸਦੀ ਵਿਦਿਆਰਥੀ ਵਧੇ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਜਿਲ੍ਹੇ ਦੇ 217 ਸੀਨੀਅਰ ਸੈਕੰਡਰੀ ਸਕੂਲ ਅਤੇ 487 ਪ੍ਰਾਇਮਰੀ ਸਕੂਲ ਸਮਾਰਟ ਸਕੂਲ ਵਜੋਂ ਵਿਕਸਤ ਹੋ ਚੁੱਕੇ ਹਨ, ਜਦਕਿ ਬਾਕੀ ਨੂੰ ਵੀ ਸਮਾਰਟ ਸਕੂਲਾਂ ਵਿਚ ਜਲਦ ਤਬਦੀਲ ਕੀਤਾ ਜਾ ਰਿਹਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਜਗਤਾਰ ਸਿੰਘ ਬੁਰਜ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਿਨਾਮ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਰਾਜੇਸ਼ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪਰਮਜੀਤ ਸਿੰਘ, ਜ਼ਿਲ੍ਹਾ ਕੋ-ਆਰਡੀਨੇਟਰ  ਨਵਦੀਪ ਸਿੰਘ ਅਤੇ ਸਹਾਇਕ ਜ਼ਿਲ੍ਹਾ ਕੋ-ਆਰਡੀਨੇਟਰ ਸ੍ਰੀ ਅਨੂਪ ਸਿੰਘ ਮੈਣੀ ਵੀ ਹਾਜ਼ਰ ਸਨ।

 

Tags: DC Tarntaran , Kulwant Singh , Tarntaran , Deputy Commissioner Tarntaran , Punjab Tops in School Education in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD