Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਅਧਿਆਪਕਾਂ ਦੀ ਸਖ਼ਤ ਮਿਹਨਤ ਦੇ ਚੱਲਦੇ ਸਿੱਖਿਆ ਖੇਤਰ ’ਚ ਸੂਬੇ ਨੇ ਮੋਹਰੀ ਸਥਾਨ ਹਾਸਲ ਕੀਤਾ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੱਖਿਆ ਸੁਧਾਰਾਂ ਦੀ ਬਦੌਲਤ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਵਧੀ

Web Admin

Web Admin

5 Dariya News

ਹੁਸ਼ਿਆਰਪੁਰ , 10 Jun 2021

Last updated on: Jun 10, 2021, 00:00 IST

ਰਾਸ਼ਟਰੀ ਪੱਧਰ ’ਤੇ ਸਕੂਲ ਸਿੱਖਿਆ ਖੇਤਰ ਵਿੱਚ ਕੀਤੀ ਗਈ ਤਾਜ਼ਾ ਦਰਜਾਬੰਦੀ (ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ਵਿੱਚ ਪੰਜਾਬ ਵਲੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ ਗਈ ਅਤੇ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰ ਸਟਾਫ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।ਇਸ ਸਬੰਧੀ ਅੱਜ ਆਯੋਜਿਤ ਵਰਚੂਅਲ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਹੋਰ ਸੁਧਾਰ ਵੀ ਜਾਰੀ ਰੱਖੇ ਜਾਣਗੇ ਤਾਂ ਜੋ ਸਾਡੇ ਵਿਦਿਆਰਥੀ ਕਿਸੇ ਵੀ ਗੱਲ ਤੋਂ ਪਿਛੇ ਨਾ ਰਹਿਣ। ਇਸ ਮੌਕੇ ’ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸੂਬੇ ਨੇ ਸਿੱਖਿਆ ਦੇ ਖੇਤਰ ਵਿੱਚ ਜਿਥੇ ਹੋਰ ਪੱਖਾਂ ਤੋਂ ਸੁਧਾਰ ਕੀਤਾ ਹੈ ਉਥੇ ਅਧਿਆਪਕ ਟਰਾਂਸਫਰ ਬਦਲੀ ਪਾਰਦਰਸ਼ਤਾ ਨਾਲ ਲਾਗੂ ਕੀਤੀ ਗਈ ਹੈ ਜੋ ਕਿ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਦੇ ਖੇਤਰ ਵਿੱਚ ਵੱਡੀ ਪੁਲਾਂਗ ਹੈ।ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੀਡੀਓ ਕਾਨਫਰੰਸ ਵਿੱਚ ਸ਼ਾਮਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਸਾਡੇ ਲਈ ਬਹੁਤ ਮਾਣ ਦੀ ਗੱਲ ਹੈ ਕਿ ਅਧਿਆਪਕਾਂ ਦੀ ਅਣਥੱਕ ਮਿਹਨਤ ਦੇ ਚੱਲਦਿਆਂ ਪੰਜਾਬ, ਦੇਸ਼ ਭਰ ਵਿਚੋਂ ਸਿੱਖਿਆ ਖੇਤਰ ਵਿੱਚ ਮੋਹਰੀ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਸੁਧਾਰ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮਾਂ ਅਤੇ ਅਧਿਆਪਕਾਂ ਦੀ ਮਿਹਨਤ ਦੇ ਚੱਲਦਿਆਂ ਸਿੱਖਿਆ ਪ੍ਰਣਾਲੀ ਬੇਹਤਰੀਨ ਬਦਲਾਅ ਆਇਆ ਹੈ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 1697 ਸਰਕਾਰੀ ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ ਜਿਨ੍ਹਾਂ ਵਿਚ 1217 ਪ੍ਰਾਇਮਰੀ ਅਤੇ 480 ਅਪਰ ਪ੍ਰਾਇਮਰੀ ਸਕੂਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 2020-21 ਦੌਰਾਨ ਪ੍ਰਾਇਮਰੀ ਸਕੂਲਾਂ ਦੇ ਦਾਖਲਿਆਂ ਵਿੱਚ 8991 ਅਤੇ ਅਪਰ ਪ੍ਰਾਇਮਰੀ ਸਕੂਲਾਂ ਦੇ ਦਾਖਲਿਆਂ ਵਿੱਚ 9020 ਵਿਦਿਆਰਥੀਆਂ ਦਾ ਵਾਧਾ ਹੋਇਆ ਹੈ। ਜ਼ਿਲ੍ਹੇ ਵਿੱਚ ਇਸ ਵਿੱਤੀ ਸਾਲ ਦੌਰਾਨ ਕੁੱਲ 475.75027 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ ਜਿਸ ਵਿਚੋਂ 422.31600 ਲੱਖ ਰੁਪਏ ਸਕੂਲੀ ਬੱਚਿਆਂ ਦੀ ਵਰਦੀਆਂ ਦੀ ਖਰੀਦ ਸਬੰਧੀ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਦੇ ਮੇਹਨਤੀ ਅਧਿਕਾਰੀਆਂ ਅਤੇ ਸਟਾਫ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਅੱਜ ਲੱਖਾਂ ਦੀ ਗਿਣਤੀ ਵਿੱਚ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿਚ ਦਾਖਲਾ ਲੈ ਰਹੇ ਹਨ, ਕਿਉਂਕਿ ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ  ਰਹੀਆਂ ਹਨ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੰਜੀਵ ਗੌਤਮ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸੁਖਵਿੰਦਰ ਸਿੰਘ, ਡੀ.ਡੀ.ਐਫ ਪਿਊਸ਼ ਗੋਇਲ, ਪੜ੍ਹੋ ਪੰਜਾਬ ਕੋਆਰਡੀਨੇਟਰ ਹਰਮਿੰਦਰ ਸਿੰਘ, ਨੋਡਲ ਅਫ਼ਸਰ ਅਮਰੀਕ ਸਿੰਘ, ਮੀਡੀਆ ਕੋਆਰਡੀਨੇਟਰ ਸਮਰਜੀਤ ਸਿੰਘ ਸੰਮੀ, ਯੋਗੇਸ਼ਵਰ ਸਲਾਰੀਆ, ਨਵਦੀਪ ਕੌਰ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur , Punjab Tops in School Education in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD