Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਦੇਰ ਰਾਤ ਘਰੋਂ ਕੱਢੀ ਔਰਤ ਨੂੰ ਮਹਿਲਾ ਕਮਿਸ਼ਨ ਨੇ ਘੰਟਿਆਂ ਵਿਚ ਹੀ ਦਿਵਾਇਆ ਇਨਸਾਫ

ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨੇ ਸਹਿਯੋਗ ਲਈ ਕੀਤਾ ਪੁਲਿਸ-ਪ੍ਰਸ਼ਾਸ਼ਨ ਦਾ ਧੰਨਵਾਦ

Punjab State Women Commission, Manisha Gulati

Web Admin

Web Admin

5 Dariya News

ਅੰਮ੍ਰਿਤਸਰ , 10 Jun 2021

Last updated on: Jun 10, 2021, 00:00 IST

ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਦੀਆਂ ਕੋਸ਼ਿਸ਼ਾਂ ਨਾਲ ਅੰਮਿ੍ਰਤਸਰ ਸ਼ਹਿਰ ਵਿਚ ਰਹਿੰਦੇ ਸੁਹਰੇ ਪਰਿਵਾਰ ਵੱਲੋਂ ਦੇਰ ਰਾਤ ਘਰੋਂ ਕੱਢੀ ਗਈ ਮਹਿਲਾ ਨੂੰ ਪੁਲਿਸ ਕਮਿਸ਼ਨਰ ਅੰਮਿ੍ਰਤਸਰ ਨੇ ਘੰਟਿਆਂ ਵਿਚ ਹੀ ਇਨਸਾਫ ਦਿਵਾ ਕੇ ਜਿੱਥੇ ਸੁਹਰੇ ਪਰਿਵਾਰ ਕੋਲੋਂ ਉਕਤ ਮਹਿਲਾ ਦਾ 8 ਮਹੀਨੇ ਦਾ ਬੱਚਾ ਵਾਪਸ ਲੈ ਕੇ ਦਿੱਤਾ, ਉਥੇ ਪੁਲਿਸ ਕੇਸ ਦਰਜ ਕਰਕੇ ਮਾਮਲਾ ਇਨਸਾਫ ਲਈ ਅਦਾਲਤ ਵਿਚ ਪੇਸ਼ ਕਰ ਦਿੱਤਾ। ਉਕਤ ਕਾਰਵਾਈ ਲਈ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਅਤੇ ਉਨਾਂ ਦੀ ਟੀਮ ਦਾ ਧੰਨਵਾਦ ਕਰਨ ਅੰਮਿ੍ਰਤਸਰ ਆਏ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਬੀਤੇ ਦਿਨ ਮੈਨੂੰ ਰਾਤ 11 ਵਜੇ ਇਕ ਔਰਤ ਨੇ ਰੋਂਦੇ ਹੋਏ ਦੱਸਿਆ ਕਿ ਮੈਂ ਥਾਣਾ ਅੰਮਿ੍ਰਤਸਰ ਕੈਂਟ ਦੇ ਬਾਹਰ ਖੜੀ ਹਾਂ, ਸੁਹਰੇ ਪਰਿਵਾਰ ਨੇ ਮੈਨੂੰ ਕੁੱਟ ਕੇ ਘਰੋਂ ਕੱਢ ਦਿੱਤਾ ਹੈ ਅਤੇ ਮੇਰਾ ਬੱਚਾ ਵੀ ਖੋਹ ਲਿਆ ਹੈ। ਕਮਿਸ਼ਨਰ ਸ੍ਰੀਮਤੀ ਗੁਲਾਟੀ ਨੇ ਤਰੁੰਤ ਇਹ ਮਾਮਲਾ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਦੇ ਧਿਆਨ ਵਿਚ ਲਿਆਂਦਾ, ਜਿੰਨਾ ਨੇ ਏ ਸੀ ਪੀ ਕੰਵਲਪ੍ਰੀਤ ਕੌਰ ਨੂੰ ਮੌਕੇ ਉਤੇ ਭੇਜ ਕੇ ਸੁਹਰੇ ਪਰਿਵਾਰ ਨਾਲ ਗੱਲ ਕਰਨ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਵੀ ਐਸ ਡੀ ਐਮ ਦੀ ਡਿਊਟੀ ਇਸ ਨੇਕ ਕੰਮ ਵਿਚ ਲਗਾ ਦਿੱਤੀ।  

ਉਕਤ ਔਰਤ, ਜਿਸਦਾ ਪਤੀ ਪੇਸ਼ੇ ਵਜੋਂ ਵਕੀਲ ਹੈ, ਨੇ ਜਿੱਥੇ ਆਪਣੀ ਪਤਨੀ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ, ਉਥੇ ਪੁਲਿਸ ਤੇ ਕਮਿਸ਼ਨ ਬਾਰੇ ਵੀ ਬੁਰਾ-ਭਲਾ ਕਿਹਾ। ਪੁਲਿਸ ਨੇ ਰਾਤ ਹੀ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਕੇ ਸਵੇਰੇ ਤੜਕੇ ਉਕਤ ਪਰਿਵਾਰ ਨੂੰ ਗਿ੍ਰਫਤਾਰ ਕਰਨ ਲਈ ਛਾਪਾ ਮਾਰਿਆ, ਪਰ ਸਾਰੇ ਬੱਚੇ ਸਮੇਤ ਘਰੋਂ ਭੱਜ ਗਏ। ਪਰ ਪੁਲਿਸ ਨੇ ਉਕਤ ਪਰਿਵਾਰ ਕੋਲੋਂ ਬੱਚਾ ਲੈ ਕੇ ਮਾਂ ਦੇ ਹਵਾਲੇ ਕਰ ਦਿੱਤਾ। ਅਦਾਲਤ ਵੱਲੋਂ ਵੀ ਉਕਤ ਪਤੀ ਦੀ ਜਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਇਸ ਵੇਲੇ ਉਹ ਹਵਾਲਾਤ ਵਿਚ ਹੈ। ਸ੍ਰੀਮਤੀ ਗੁਲਾਟੀ ਨੇ ਕੁੱਝ ਹੀ ਘੰਟਿਆਂ ਵਿਚ ਕੀਤੀ ਕਾਰਵਾਈ ਲਈ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿਲ ਤੇ ਉਨਾਂ ਦੀ ਟੀਮ ਦਾ ਧੰਨਵਾਦ ਕਰਦੇ ਕਿਹਾ ਕਿ ਸਮੇਂ ਸਿਰ ਐਕਸ਼ਨ ਕਰਕੇ ਪੁਲਿਸ ਨੇ ਪੀੜਤ ਮਹਿਲਾ ਨੂੰ ਜੋ ਨਿਆਂ ਦਿਵਾਇਆ ਹੈ, ਉਹ ਮਿਸਾਲੀ ਕਾਰਵਾਈ ਹੈ, ਜਿਸਦੀ ਜਿੰਨੀ ਤਾਰੀਫ ਕੀਤੀ ਜਾਵੇ, ਉਹ ਥੋੜੀ ਹੈ। ਉਨਾਂ ਕਿਹਾ ਕਿ ਕਮਿਸ਼ਨ ਪੀੜਕ ਔਰਤਾਂ ਲਈ ਆਸ ਹੈ ਅਤੇ ਇਸ ਆਸ ਨੂੰ ਤਾਂ ਹੀ ਬੂਰ ਪੈ ਸਕਦਾ ਹੈ, ਜੇਕਰ ਪੁਲਿਸ ਇਸੇ ਤਰਾਂ ਤਰੁੰਤ ਕਾਰਵਾਈ ਅਮਲ ਵਿਚ ਲਿਆਵੇ। ਇਸ ਮੌਕੇ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਅਤੇ ਹੋਰ ਅਧਿਕਾਰੀ ਵੀ ਮੌਕੇ ਉਤੇ ਹਾਜਰ ਸਨ। ਕਮਿਸ਼ਨ ਨੇ ਅੱਜ 5 ਜਿਲਿਆਂ ਦੀਆਂ ਸ਼ਿਕਾਇਤਾਂ ਪੁਲਿਸ ਅਧਿਕਾਰੀਆਂ ਕੋਲੋਂ ਸੁਣੀਆਂ ਅਤੇ ਉਨਾਂ ਦੀਆਂ ਐਕਸ਼ਨ ਰਿਪੋਰਟਾਂ ਵੀ ਲਈਆਂ।

 

Tags: Punjab State Women Commission , Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD