Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਪੰਜਾਬ ਸਰਕਾਰੀ ਸਕੂਲ ਅਧਿਆਪਕਾਂ ਦੇ ਹੋਏ ਰੂਬਰੂ

ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਨਾ ਪੰਜਾਬੀਆਂ ਲਈ ਮਾਣ ਵਾਲੀ ਗੱਲ -ਕੈਪਟਨ ਅਮਰਿੰਦਰ ਸਿੰਘ ਸਿੱਖਿਆ ਦੀ ਕਾਰਗੁਜਾਰੀ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਦਰਜਾਬੰਦੀ ਅਨੁਸਾਰ ਪੰਜਾਬ ਨੂੰ ਦੇਸ਼ ਦਾ ਸਰਵੋਤਮ ਸੂਬਾ ਐਲਾਨਿਆ ਗਿਆ ਜਿਸ ਨੂੰ ਲੈ ਕੇ ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਸੂਬੇ ਦੇ ਸਰਕਾਰੀ ਸਕੂਲ ਅਧਿਆਪਕਾਂ ਨਾਲ ਆਨਲਾਈਨ ਰੂਬਰੂ ਹੋਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਸਮੇਂ ਆਪਣੇ ਸੰਬੋਧਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉੱਤਰੀ ਭਾਰਤ ਵਿਚੋਂ ਪਹਿਲੀ ਵਾਰ ਕਿਸੇ ਸੂਬੇ ਦਾ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਅੱਵਲ ਦਰਜੇ ਦਾ ਸੂਬਾ ਬਣਨਾ ਪੰਜਾਬੀ, ਪੰਜਾਬ ਤੇ ਪ

DC Amritsar, Gurpreet Singh Khaira, Amritsar, Deputy Commissioner Amritsar, Punjab Tops in School Education in India

Web Admin

Web Admin

5 Dariya News

ਅੰਮ੍ਰਿਤਸਰ , 10 Jun 2021

Last updated on: Jun 10, 2021, 00:00 IST

ਸਿੱਖਿਆ ਦੀ ਕਾਰਗੁਜਾਰੀ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਦਰਜਾਬੰਦੀ ਅਨੁਸਾਰ  ਪੰਜਾਬ ਨੂੰ ਦੇਸ਼ ਦਾ ਸਰਵੋਤਮ ਸੂਬਾ ਐਲਾਨਿਆ ਗਿਆ ਜਿਸ ਨੂੰ ਲੈ ਕੇ ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ  ਸੂਬੇ ਦੇ ਸਰਕਾਰੀ ਸਕੂਲ ਅਧਿਆਪਕਾਂ ਨਾਲ ਆਨਲਾਈਨ  ਰੂਬਰੂ ਹੋਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਸਮੇਂ ਆਪਣੇ ਸੰਬੋਧਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉੱਤਰੀ ਭਾਰਤ ਵਿਚੋਂ ਪਹਿਲੀ ਵਾਰ ਕਿਸੇ ਸੂਬੇ ਦਾ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਅੱਵਲ ਦਰਜੇ ਦਾ ਸੂਬਾ ਬਣਨਾ ਪੰਜਾਬੀ, ਪੰਜਾਬ ਤੇ ਪੰਜਾਬੀਅਤ ਲਈ ਮਾਣ ਵਾਲੀ ਗੱਲ ਹੈ। ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ਵਿਸ਼ੇਸ਼ ਕੇਂਦਰ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ   ਸ੍ਰੀਮਤੀ ਮਨਪ੍ਰੀਤ ਕੌਰ  ਈ ਟੀ ਟੀ ਅਧਿਆਪਕਾ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਜਾਣੇ। ਇਸ ਮੌਕੇ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲੇ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਬੱਚਿਆਂ ਦਾ ਇਜ਼ਾਫਾ ਦਰਜ਼ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸੈਕੰਡਰੀ ਸਕੂਲਾਂ ਵਿੱਚ 12.4 ਫੀਸਦੀ ਬੱਚੇ ਵੱਧੇ ਹਨ ਅਤੇ ਹੁਣ ਕੁੱਲ 122030 ਬੱਚੇ ਸਰਕਾਰੀ ਸੈਕੰਡਰੀ ਸਕੂਲਾਂ ਵਿੱਚ ਪੜ੍ਹ ਰਹੇ ਹਨ ਅਤੇ ਇਸੇ ਤਰ੍ਹਾਂ ਪ੍ਰਾਇਮਰੀ ਸਕੂਲਾਂ ਵਿੱਚ ਵੀ 9600 ਦੇ ਕਰੀਬ ਬੱਚਿਆਂ ਦਾ ਇਜ਼ਾਫਾ ਦਰਜ਼ ਕੀਤਾ ਗਿਆ ਹੈ। ਸ: ਖਹਿਰਾ ਨੇ ਸਮਾਰਟ ਸਕੂਲਾਂ ਦੀ ਗੱਲ ਕਰਦਿਆਂ ਦੱਸਿਆ ਕਿ ਜ਼ਿਲੇ ਦੇ 419 ਸੈਕੰਡਰੀ ਸਕੂਲਾਂ ਵਿੱਚੋਂ 403 ਸਕੂਲ ਸਮਾਰਟ ਸਕੂਲ ਬਣਾਏ ਜਾ ਚੁੱਕੇ ਹਨ ਅਤੇ ਬਾਕੀ ਸਕੂਲਾਂ ਨੂੰ ਵੀ ਜਲਦੀ ਸਮਾਰਟ ਸਕੂਲਾਂ ਦਾ ਦਰਜ਼ਾ ਦੇ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪ੍ਰਾਇਮਰੀ ਦੇ 827 ਸਕੂਲਾਂ ਵਿਚੋਂ 790 ਸਮਾਰਟ ਸਕੂਲ ਬਣਾ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਸਮਾਰਟ ਸਕੂਲਾਂ ਵਿਚ ਬੱਚਿਆਂ ਨੂੰ ਡਿਜੀਟਲ ਸਿੱਖਿਆ ਮੁਹੱਈਆ ਕਰਵਾਈ ਜਾ ਚੁੱਕੀ ਹੈ।

ਉਨਾਂ ਦੱਸਿਆ ਕਿ ਸਕੂਲਾਂ ਦੇ ਕਮਰਿਆਂ ਨੂੰ ਸਮਾਰਟ ਰੂਮ ਬਣਾ ਕੇ ਉਨਾਂ ਦੇ ਵਿਚ ਐਲ.ਈ.ਡੀ. ਲਗਾਈਆਂ ਗਈਆਂ ਹਨ ਅਤੇ ਸਾਰੇ ਸਕੂਲਾਂ ਵਿੱਚ ਕੰਪਿਊਟਰ ਲੈਬ ਵੀ ਤਿਆਰ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਸਕੂਲਾਂ ਵਿੱਚ ਮੈਥ ਪਾਰਕ ਵੀ ਤਿਆਰ ਕੀਤੇ ਗਏ ਹਨ। ਜਿਥੇ ਬੱਚੇ ਆਸਾਨੀ ਨਾਲ ਮੈਥ ਨੂੰ ਸਿੱਖ ਸਕਦੇ ਹਨ। ਸ: ਖਹਿਰਾ ਨੇ ਦੱਸਿਆ ਕਿ ਬਣੇ ਮਾਣ ਵਾਲੀ ਗਲ ਹੈ ਕਿ ਸਾਡਾ ਰਾਜ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ਤੇ ਆਇਆ ਹੈ। ਉਨਾਂ ਨੇ ਇਸ ਮੌਕੇ ਜ਼ਿਲੇ ਦੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਾ ਕੁਝ ਅਧਿਆਪਕਾਂ ਦੇ ਮਿਹਨਤ ਦਾ ਫੱਲ ਹੀ ਹੈ। ਉਨਾਂ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਵੀ ਅਧਿਆਪਕਾਂ ਵਲੋਂ ਬੱਚਿਆਂ ਨੂੰ ਸਿਖਿਆ ਨਾਲ ਜੋੜਨ ਲਈ ਆਨਲਾਈਨ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਰਹੀ ਹੈ।ਸ: ਖਹਿਰਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਅੰਦਰ ਸੋਲਰ ਪੈਨਲ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਸਾਲ ਦੇ ਅੰਤ ਤਕ ਪ੍ਰਾਇਮਰੀ ਸਕੂਲਾਂ ਅੰਦਰ ਕੰਪਿਊਟਰ ਲੈਬਜ਼ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਅਤ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਸੂਬੇ ਦੇ  ਸਰਕਾਰੀ ਸਕੂਲਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਕਾਰਨ ਅੱਜ ਵੱਡੀ ਗਿਣਤੀ ਵਿੱਚ  ਵਿਦਿਆਰਥੀ ਨਿੱਜੀ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਵਾਧਾ ਦਰਜ ਕੀਤਾ ਗਿਆ ਹੈ ਜੋ ਕਿ ਨਿਰੰਤਰ ਜਾਰੀ ਹੈ। ਸੂਬਾ ਪੱਧਰੀ ਆਨਲਾਈ ਮੀਟਿੰਗ ਦੌਰਾਨ  ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ, ਮਮਤਾ ਦੱਤਾ ਚੇਅਰਮੈਨ ਪੰਜਾਬ ਖਾਦੀ ਬੋਰਡ, ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਸੁਸ਼ੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ, ਹਰਭਗਵੰਤ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ, ਰਣਜੀਤ ਸਿੰਘ ਜ਼ਿਲ੍ਹਾ ਇਨਫਰਮੇਸ਼ਨ ਅਫਸਰ, ਯੋਗੇਸ਼ ਕੁਮਾਰ ਏ ਪੀ ਆਰ ਓ, ਯਸ਼ਪਾਲ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸਲ ਮੀਡੀਆ ਕੁਆਰਡੀਨੇਟਰ, ਰਜਿੰਦਰ ਸਿੰਘ ਏ ਸੀ ਐਮ, ਹਾਜਰ ਸਨ।

 

Tags: DC Amritsar , Gurpreet Singh Khaira , Amritsar , Deputy Commissioner Amritsar , Punjab Tops in School Education in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD