Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋਇਆ ਵਾਧਾ, ਬਾਬਾ ਬਚਿੱਤਰ ਸਿੰਘ ਦਲ ਦੇ ਆਗੂਆਂ ਸਮੇਤ ਸਮਾਜ ਦੇ ਵੱਖ ਵੱਖ ਵਰਗਾਂ ਤੋਂ ਲੋਕ ਪਾਰਟੀ ਵਿੱਚ ਹੋਏ ਸਾਮਲ

Harpal Singh Cheema, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 10 Jun 2021

Last updated on: Jun 10, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਰਿਵਾਰ ਵਿੱਚ ਵਾਧਾ ਹੋਇਆ ਜਦੋਂ ਸ੍ਰੋਮਣੀ ਸਹੀਦ ਬਾਬਾ ਬਚਿੱਤਰ ਸਿੰਘ ਦਲ ਦੇ ਸੈਂਕੜੇ ਆਗੂ, ਮੁਲਾਂਪੁਰ ਦੇ ਸਾਬਕਾ ਸਰਪੰਚ ਅਤੇ ਹਾਈਕੋਰਟ ਦੇ ਵਕੀਲ ਸਮੇਤ ਕਈ ਸੇਵਾਮੁਕਤ ਅਧਿਕਾਰੀ ਪਾਰਟੀ ਵਿੱਚ ਸਾਮਲ ਹੋ ਗਏ। ਅੱਜ ਆਪ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਆਗੂਆਂ ਦਾ ਪਾਰਟੀ 'ਚ ਸਵਾਗਤ ਕੀਤਾ। ਇਸ ਸਮੇਂ ਆਮ ਆਦਮੀ ਪਾਰਟੀ ਦੇ ਇਕ ਸੀਨੀਅਰ ਆਗੂ ਡਾ. ਵਿਜੈ ਸਿੰਗਲਾ ਵੀ ਮੌਜੂਦ ਰਹੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਪੀੜਤ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਤਰ੍ਹਾਂ ਦੀ ਸਹੂਲਤ ਅਤੇ ਇਲਾਜ ਦੇਣ ਲਈ ਦਿਨ ਰਾਤ ਕੰਮ ਕਰ ਰਹੇ ਹਨ। ਕੇਜਰੀਵਾਲ ਨੇ ਦੁਕਾਨਦਾਰਾਂ, ਟੈਕਸੀ, ਆਟੋ ਚਾਲਕਾਂ ਸਮੇਤ ਆਮ ਮਜਦੂਰਾਂ ਨੂੰ ਵਿੱਤੀ ਸਹਾਇਤਾ ਅਤੇ ਰਾਸਣ ਉਪਲੱਬਧ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ, ਕਿਉਂਕਿ ਪੰਜਾਬ ਦੇ ਲੋਕ ਰੇਤ ਮਾਫੀਆ, ਸਰਾਬ ਮਾਫੀਆ, ਟਰਾਂਸਪੋਰਟ ਮਾਫੀਆ ਸਮੇਤ ਕੇਬਲ ਮਾਫੀਆ ਤੋਂ ਪ੍ਰਸਾਨ ਹੋ ਚੁਕੇ ਹਨ ਅਤੇ ਉਹ ਇਸ ਮਾਫੀਆ ਰਾਜ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ।ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੋਮਣੀ ਸਹੀਦ ਬਾਬਾ ਬਚਿੱਤਰ ਸਿੰਘ ਦਲ ਦੇ ਪ੍ਰਧਾਨ ਕਰਨੈਲ ਸਿੰਘ ਰਠੌੜ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਹਨ। ਇਸੇ ਤਰ੍ਹਾਂ ਸੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੱਖੀ ਦੀ ਨਿਆਈ ਭਾਈ ਮਨੀ ਸਿੰਘ ਸਹੀਦਾਂ, ਗੁਰਜੀਤ ਸਿੰਘ ਪ੍ਰਧਾਨ ਯੂਥ ਦਲ ਅਤੇ ਬੀਬੀ ਸੁਰਿੰਦਰ ਕੌਰ ਰਠੌੜ ਪ੍ਰਧਾਨ ਮਹਿਲਾ ਵਿੰਗ ਪੰਜਾਬ ਵੀ ਆਪ ਨਾਲ ਜੁੜੇ ਹਨ। ਚੀਮਾ ਨੇ ਅੱਗੇ ਦੱਸਿਆ ਕਿ ਮੁਲਾਂਪੁਰ ਦੇ ਸਾਬਕਾ ਸਰਪੰਚ ਸਤਨਾਮ ਸਿੰਘ, ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਐਡਵੋਕੇਟ ਸ੍ਰੀਮਤੀ ਕਨੂ ਸਰਮਾ, ਸਾਕਾ ਵਿੱਤੀ ਅਧਿਕਾਰੀ ਪ੍ਰਿਤਪਾਲ ਸਿੰਘ ਅਤੇ ਨਵਾਂ ਗਰਾਂਓ ਦੇ ਵਾਸੀ ਅਮਿਤ ਛਿੱਬਰ ਵੀ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਹਨ।ਇਸ ਸਮੇਂ ਆਮ ਆਦਮੀ ਪਾਰਟੀ 'ਚ ਸਾਮਲ ਹੋਏ ਕਰਨੈਲ ਸਿੰਘ ਰਠੌੜ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਹਰ ਤਰ੍ਹਾਂ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD