Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਿੱਲੀ ਸਰਕਾਰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ : ਵਿਜੈ ਇੰਦਰ ਸਿੰਗਲਾ

ਕੇਜਰੀਵਾਲ ਨੇ ਸਿਆਸੀ ਲਾਹਾ ਖੱਟਣ ਲਈ ਦਿੱਲੀ ਮਾਡਲ ਸਕੂਲਾਂ ਦੀ ਇਸ਼ਤਿਹਾਰਬਾਜ਼ੀ ’ਤੇ ਬਰਬਾਦ ਕੀਤੇ ਕਰੋੜਾਂ ਰੁਪਏ: ਕੈਬਨਿਟ ਮੰਤਰੀ ਸਿੰਗਲਾ

Web Admin

Web Admin

5 Dariya News

ਚੰਡੀਗੜ੍ਹ , 10 Jun 2021

Last updated on: Jun 10, 2021, 00:00 IST

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਜਾਰੀ ਕੀਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਦੇ ਆਧਾਰ ’ਤੇ ਕੇਜਰੀਵਾਲ ਸਰਕਾਰ ‘ਤੇ ਵਰਦਿਆਂ ਕਿਹਾ ਕਿ ਦਿੱਲੀ ਸਰਕਾਰ ਨੂੰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਲਈ ਪੰਜਾਬ ਤੋਂ ਸਿੱਖਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਨਿਵੇਸ਼ ਕਰਨ ਦੀ ਬਜਾਏ ਟੈਕਸਦਾਤਾਵਾਂ ਦੇ ਪੈਸੇ ਇਸਤਿਹਾਰ ਮੁਹਿੰਮਾਂ ‘ਤੇ ਬਰਬਾਦ ਕੀਤੇ ਹਨ। ਕੈਬਨਿਟ ਮੰਤਰੀ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ  ਸਕੂਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ ਭਰ ਵਿੱਚ ਮੋਹਰੀ ਸੂਬਾ ਬਣਨ ਲਈ ਵਧਾਈ ਦੇਣ ਵਾਸਤੇ ਵਰਚੁਅਲ ਪ੍ਰੋਗਰਾਮ ਵਿਖੇ ਸਰਿਕਤ ਕਰ ਰਹੇ ਸਨ।ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਦੇ ਨਿਰੰਤਰ ਸਮਰਥਨ ਅਤੇ ਦੂਰਦਰਸੀ ਅਗਵਾਈ ਲਈ ਉਨਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਸਿੱਖਿਆ ਵਿਭਾਗ ਅਗਲੇ ਸਾਲ 100 ਫ਼ੀਸਦੀ ਅੰਕ ਪ੍ਰਾਪਤ ਕਰਨ ਲਈ ਆਪਣੇ ਪ੍ਰਦਰਸਨ ਵਿੱਚ ਸੁਧਾਰ ਲਿਆਉਣ ਦੀਆਂ ਆਪਣੀਆਂ ਕੋਸਸਿਾਂ ਜਾਰੀ ਰੱਖੇਗਾ। ਉਨਾਂ ਅੱਗੇ ਕਿਹਾ ਕਿ ਦੇਸ ਵਿੱਚ ਚੋਟੀ ਦਾ ਅਹੁਦਾ ਬਰਕਰਾਰ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਨੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੇ ਖੇਤਰ ਵਿੱਚ ਸ਼ਤ ਪ੍ਰਤੀਸਤ ਅੰਕ (150/150) ਪ੍ਰਾਪਤ ਕੀਤੇ ਜਿਸ ਵਿੱਚ ਕਲਾਸਰੂਮ, ਲੈਬਾਂ, ਪਖਾਨੇ, ਪੀਣ ਵਾਲੇ ਪਾਣੀ ਅਤੇ ਲਾਇਬ੍ਰੇਰੀਆਂ ਦੀ ਉਪਲਬਧਤਾ ਸਾਮਲ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਨੇ ਇਕਵਿਟੀ (228/230) ਅਤੇ ਐਕਸੈਸ (79/80) ਡੋਮੇਨ ਵਿਚ ਵੀ ਬਹੁਤ ਵਧੀਆ ਪ੍ਰਦਰਸਨ ਕੀਤਾ ਹੈ ਜਿਸ ਵਿਚ ਕਮਜੋਰ ਵਰਗਾਂ ਦੇ ਬੱਚਿਆਂ ਨੂੰ ਮੁੱਖ ਧਾਰਾ ਵਿਚ ਸਾਮਲ ਕਰਨਾ, ਵਿਸੇਸ ਲੋੜਾਂ ਵਾਲੇ ਬੱਚਿਆਂ ਲਈ ਉਪਕਰਣ, ਦਾਖਲਾ ਅਨੁਪਾਤ, ਸਕੂਲ ਵਿੱਚ ਬਣੇ ਰਹਿਣ ਦੀ ਦਰ, ਸੰਚਾਰ ਦਰ ਅਤੇ ਸਕੂਲਾਂ ਦੀ ਉਪਲਬਧਤਾ ਸਾਮਲ ਸਨ।

ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਰੋਤਾਂ ਦੀ ਸਰਬੋਤਮ ਵਰਤੋਂ ਨੂੰ ਵੀ ਯਕੀਨੀ ਬਣਾਇਆ ਹੈ ਕਿਉਂਕਿ ਸਿੱਖਿਆ ਵਿਭਾਗ ਨੇ 100 ਫ਼ੀਸਦੀ ਫੰਡਾਂ ਦੀ ਵਰਤੋਂ ਉਲਟੀ ਬੋਲੀ ਪ੍ਰਕਿਰਿਆ ਵਾਲੇ ਜੈੱਮ ਪੋਰਟਲ ਰਾਹੀਂ ਸਭ ਤੋਂ ਪਾਰਦਰਸੀ ਢੰਗ ਨਾਲ ਕੀਤੀ ਹੈ। ਉਨਾਂ ਅੱਗੇ ਕਿਹਾ ਕਿ ਫੰਡਾਂ ਦੀ ਸਮੇਂ ਸਿਰ ਅਤੇ ਸਹੀ ਵਰਤੋਂ ਨੇ ਵਿਭਾਗ ਨੂੰ ਅਗਲੀਆਂ ਕਿਸਤਾਂ ਨੂੰ ਸਮੇਂ ਸਿਰ ਪ੍ਰਾਪਤ ਕਰਨ ਯੋਗ ਬਣਾਇਆ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ, ਨਵੀਆਂ ਪਹਿਲਕਦਮੀਆਂ ਅਤੇ ਸੁਧਾਰ ਵੀ ਸਕੂਲ ਸਿੱਖਿਆ ਵਿੱਚ ਮਹੱਤਵਪੂਰਨ ਬਦਲਾਅ ਲਿਆਉਣ ਵਿੱਚ ਸਹਾਈ ਹੋਏ ਹਨ। ਉਨਾਂ ਕਿਹਾ ਕਿ ਸਮਾਰਟ ਸਕੂਲ ਨੀਤੀ, ਆਨਲਾਈਨ ਤਬਾਦਲਾ ਨੀਤੀ, ਵਿਦਿਆਰਥੀਆਂ ਨੂੰ ਮੁਫ਼ਤ ਸਮਾਰਟਫੋਨਾਂ ਦੀ ਵੰਡ, ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸਕੂਲਾਂ ਵਿਚ ਸੁਰੂਆਤ ਅਤੇ ਮਹਾਂਮਾਰੀ ਦੇ ਮੁਸਕਲ ਸਮੇਂ ਦੌਰਾਨ ਆਨਲਾਈਨ ਕਲਾਸਾਂ ਜ਼ਰੀਏ ਸਿੱਖਿਆ ਦੇ ਮਿਆਰੀ ਪੱਧਰ ਨੂੰ ਕਾਇਮ ਰੱਖਣਾ, ਮੁੱਖ ਕਾਰਕ ਸਨ ਜੋ ਸੂਬੇ ਨੂੰ ਬਿਹਤਰ ਪਰਫਾਰਮੈਂਸ ਗਰੇਡਿੰਗ ਇੰਡੈਕਸ ਹਾਸਲ ਕਰਨ ਵਿਚ ਸਹਾਈ ਸਿੱਧ ਹੋਏ।ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਿਰਫ਼ ਪਰਫਾਰਮੈਂਸ ਗਰੇਡਿੰਗ ਇੰਡੈਕਸ ਹੀ ਨਹੀਂ ਸਗੋਂ ਹੋਰਨਾਂ ਮਾਪਦੰਡਾਂ ਵਿਚ ਵੀ ਸਕੂਲ ਸਿੱਖਿਆ ਦੇ ਖੇਤਰ ਵਿਚ ਅਥਾਹ ਸੁਧਾਰ ਵੇਖਣ ਨੂੰ ਮਿਲਿਆ ਹੈ। ਉਨਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਦਾਖਲਿਆਂ ਵਿਚ 29 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ ਅਤੇ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਛਾੜ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਹਰ ਪਹਿਲੂ ਵਿਚ ਵਾਧਾ ਦਰਜ ਕੀਤਾ ਗਿਆ ਹੈ ਜੋ ਕਿ ਹੋਰਨਾਂ ਸੂਬਿਆਂ ਲਈ ਮਿਸਾਲ ਹੈ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Punjab Tops in School Education in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD