Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਜਰ ਸਿੰਘ ਮਾਨਸਾਹੀਆ ਨੇ ਪਿੰਡ ਖਿੱਲਣ ਵਿਖੇ ਪੰਚਾਇਤ ਘਰ, ਲਾਇਬੇ੍ਰਰੀ ਅਤੇ ਇੰਟਰਲਾਕ ਟਾਇਲਾਂ ਵਾਲੀਆਂ ਨਵੀਆਂ ਗਲੀਆਂ ਦਾ ਕੀਤਾ ਉਦਘਾਟਨ

 Nazar Singh Manshahia, Punjab Congress, Mansa

Web Admin

Web Admin

5 Dariya News

ਮਾਨਸਾ , 11 Jun 2021

Last updated on: Jun 11, 2021, 00:00 IST

ਹਲਕਾ ਵਿਧਾਇਕ ਮਾਨਸਾ ਨਾਜਰ ਸਿੰਘ ਮਾਨਸਾਹੀਆ ਵੱਲੋਂ ਅੱਜ ਪਿੰਡ ਖਿੱਲਣ ਵਿਖੇ ਸਮਾਰਟ ਵਿਲੇਜ਼ ਮੁਹਿੰਮ ਤਹਿਤ ਨਵੇਂ ਬਣਾਏ  ਪੰਚਾਇਤ ਘਰ, ਸਕੂਲ ਲਈ ਬਣਾਈ ਗਈ ਲਾਇਬ੍ਰੇਰੀ ਅਤੇ ਇੰਟਰਲਾਕ ਟਾਇਲਾਂ ਨਾਲ ਬਣਾਈਆਂ ਗਈਆਂ ਨਵੀਆਂ ਗਲੀਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਦੀ ਲੇਬਰ ਵੱਲੋਂ ਪਾਣੀ ਦੀ ਟੈਂਕੀ ਦੀ ਮੰਗ ਕੀਤੀ ਗਈ ਜਿਸਤੇ ਵਿਧਾਇਕ ਨੇ ਤੁਰੰਤ ਬੀ.ਡੀ.ਪੀ.ਓ. ਨੂੰ 10 ਦਿਨਾਂ ਦੇ ਅੰਦਰ-ਅੰਦਰ 300 ਲੀਟਰ ਟੈਂਕੀ ਮੁਹੱਈਆ ਕਰਵਾਉਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਸ ਪਾਣੀ ਦੀ ਟੈਂਕੀ ਨੂੰ ਪੀਣ ਵਾਲੇ ਪਾਣੀ ਲਈ ਅਤੇ ਪੌਦਿਆਂ ਨੂੰ ਪਾਣੀ ਦੇਣ ਲਈ ਵੀ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ ਕਿਉਂਕਿ ਇਹ ਟੈਂਕੀ ਇੱਕ ਰਿਕਸ਼ੇ ’ਤੇ ਇੱਧਰ-ਉਧਰ ਲਿਜਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਛੱਪੜ ਦੇ ਗੰਦੇ ਪਾਣੀ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਥਾਪਰ ਮਾਡਲ ਤਕਨੀਕ ਤਹਿਤ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭੈਣੀ, ਖ਼ਿਆਲਾ, ਉੱਭਾ, ਬੁਰਜ ਹਰੀ ਅਤੇ ਦਲੇਲ ਸਿੰਘ ਵਾਲਾ ਵਿਖੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਕਿਨਾਰਿਆਂ ’ਤੇ ਜਿਹੜੇ ਘਰ ਹਨ ਉਨ੍ਹਾਂ ਦਾ ਪਾਣੀ ਸੜਕਾਂ ’ਤੇ ਆਉਂਦਾ ਹੈ ਇਸ ਲਈ ਉਥੇ ਸੋਕ ਪਿੱਟਸ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗਰੀਬ ਲੋਕਾਂ ਲਈ, ਜਿਨ੍ਹਾਂ ਕੋਲ ਘੱਟ ਪਸ਼ੂ ਹਨ, ਵੱਧ ਤੋਂ ਵੱਧ ਕੈਟਲ ਸ਼ੈੱਡ ਵੀ ਬਣਾਏ ਜਾਣ। ਹੋਰ ਜਾਣਕਾਰੀ ਦਿੰਦਿਆਂ ਬੀ.ਡੀ.ਪੀ.ਓ. ਸ਼੍ਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਲਈ ਘੱਟੋ-ਘੱਟ 2 ਏਕੜ ਛੱਪੜ ਹੋਣਾ ਲਾਜ਼ਮੀ ਹੈ ਅਤੇ ਇਸ ਦੇ ਨਵੀਨੀਕਰਨ ’ਤੇ ਕਰੀਬ 28 ਲੱਖ ਰੁਪਏ ਦੀ ਲਾਗਤ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਥਾਪਰ ਮਾਡਲ ਸਥਾਪਿਤ ਹੋਣ ਨਾਲ ਛੱਪੜਾਂ ਵਿੱਚੋਂ ਆਉਣ ਵਾਲੀ ਬਦਬੂ ਦੀ ਸਮੱਸਿਆ ਖ਼ਤਮ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤਕਨੀਕ ਰਾਹੀਂ ਆਸ-ਪਾਸ ਪੌਦੇ ਲੱਗਣ ਨਾਲ ਇਹ ਜਗ੍ਹਾ ਸੈਰਗਾਹ ਵੀ ਬਣ ਜਾਂਦੀ ਹੈ ਅਤੇ ਤਿੰਨ ਖੂਹ ਬਣਾ ਕੇ ਪਾਣੀ ਵੱਡੇ ਟੈਂਕ ਰਾਹੀਂ ਫਿਲਟਰ ਕੀਤਾ ਜਾਂਦਾ ਹੈ ਜੋ ਸਿੰਚਾਈ ਦੇ ਕੰਮ ਵੀ ਆਉਂਦਾ ਹੈ।ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਭੀਖੀ ਸ਼੍ਰੀ ਇਕਬਾਲ ਸਿੰਘ ਅਤੇ ਪੰਚਾਇਤ ਸਕੱਤਰ ਸ਼੍ਰੀ ਵਿਜੇ ਕੁਮਾਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

 

Tags: Nazar Singh Manshahia , Punjab Congress , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD