Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਸੰਸਦ ਮੈਂਬਰ, ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ ਨੂੰ ਦਰਸਾਉਂਦੀ ਕਾਫੀ ਟੇਬਲ ਬੁੱਕ ਲਾਂਚ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਫ਼ਲਸਫ਼ਾ ਅਜੋਕੇ ਸਮੇਂ ਵਿੱਚ ਵੀ ਸਾਰਥਕ : ਸੰਤੋਖ ਚੌਧਰੀ

 Santokh Singh Chaudhary, Chaudhry Santokh Singh, Congress, Jalandhar, Punjab Congress, Rajinder Beri, Surinder Chaudhry, Ghanshyam Thori, Spiritual Journey of Guru  Tegh Bahadur Sahib, Lawyer Author Harpreet Sandhu

Web Admin

Web Admin

5 Dariya News

ਜਲੰਧਰ , 11 Jun 2021

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਰਜਿੰਦਰ ਬੇਰੀ, ਵਿਧਾਇਕ ਸੁਰਿੰਦਰ ਚੌਧਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ. ਨਵੀਨ ਸਿੰਗਲਾ ਵੱਲੋਂ ਸ਼ੁੱਕਰਵਾਰ ਨੂੰ ਐਡਵੋਕੇਟ ਅਤੇ ਲੇਖਕ ਹਰਪ੍ਰੀਤ ਸੰਧੂ ਦੁਆਰਾ ਸੰਕਲਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ ਨੂੰ ਦਰਸਾਉਂਦੀ ਕਾਫੀ ਟੇਬਲ ਬੁੱਕ ਦਾ ਅੰਕ ਲਾਂਚ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਕਿਤਾਬ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਐਸ. ਐਸ. ਮਰਵਾਹਾ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ।ਮੈਂਬਰ ਪਾਰਲੀਮੈਂਟ ਨੇ ਕਾਫੀ ਟੇਬਲ ਬੁੱਕ ਨੂੰ ਬੇਹੱਦ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਇਸ ਕਾਫੀ ਟੇਬਲ ਬੁੱਕ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹਾਦਤ ਤੱਕ ਦੀ ਉਨ੍ਹਾਂ ਦੀ ਪਵਿੱਤਰ ਯਾਤਰਾ ਨੂੰ ਗੁਰਦੁਆਰਾ ਗੁਰੂ ਕਾ ਮਹਿਲ (ਅੰਮ੍ਰਿਤਸਰ), ਗੁਰਦੁਆਰਾ ਵਿਆਹ ਅਸਥਾਨ (ਕਰਤਾਰਪੁਰ, ਜ਼ਿਲ੍ਹਾ ਜਲੰਧਰ) ਗੁਰਦੁਆਰਾ ਭੋਰਾ ਸਾਹਿਬ (ਬਾਬਾ ਬਕਾਲਾ) ਤੋਂ ਗੁਰਦੁਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਦੀਆਂ ਰੰਗੀਨ ਤਸਵੀਰਾਂ ਦੇ ਮਾਧਿਅਮ ਰਾਹੀਂ ਦਰਸਾਇਆ ਗਿਆ ਹੈ।ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਅਸੀਂ ਬੜੇ ਖੁਸ਼ਕਿਸਮਤ ਹਾਂ ਕਿ ਹਰਪ੍ਰੀਤ ਸੰਧੂ ਵੱਲੋਂ ਫੋਟੋਗ੍ਰਾਫੀ ਅਤੇ ਦਸਤਾਵੇਜ਼ੀ ਪ੍ਰੋਗਰਾਮਾਂ ਲਈ ਆਪਣੇ ਜਨੂੰਨ ਰਾਹੀਂ ਸਮਾਜ ਨੂੰ ਸਾਡੇ ਮਹਾਨ ਗੁਰੂ ਜੀ ਦੇ ਨਕਸ਼-ਏ-ਕਦਮਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਐਡਵੋਕੇਟ ਹਰਪ੍ਰੀਤ ਸੰਧੂ, ਜੋ ਇਸ ਕਾਫੀ ਟੇਬਲ ਬੁੱਕ ਦੇ ਲੇਖਕ ਹਨ, ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ । 

ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਫਲਸਫਾ ਅਜੋਕੇ ਸਮੇਂ ਵਿੱਚ ਵੀ ਸਾਰਥਕ ਹੈ।ਚੌਧਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸਾਰਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ, ਜਿਨ੍ਹਾਂ ਨਿਰਸਵਾਰਥ ਹੋ ਕੇ ਸਮਾਜ ਦੀ ਸੇਵਾ ਕੀਤੀ ਅਤੇ ਸ਼ਾਂਤੀ ਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਦਿੱਤਾ।ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਾਫੀ ਟੇਬਲ ਬੁੱਕ ਨੂੰ ਦੇਖਦਿਆਂ ਕਿਹਾ ਕਿ ਇਸ ਕਿਤਾਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਦ੍ਰਿਸ਼ਾਂ ਰਾਹੀਂ ਖੂਬਸੂਰਤੀ ਨਾਲ ਦਰਸਾਇਆ ਗਿਆ ਹੈ।ਉਨ੍ਹਾਂ ਕਿਹਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਅਜਿਹੀਆਂ ਕੋਸ਼ਿਸ਼ਾਂ ਸਮੇਂ ਦੀ ਲੋੜ ਹਨ।ਇਸ ਮੌਕੇ ਐਡਵੋਕੇਟ ਹਰਪ੍ਰੀਤ ਸੰਧੂ ਨੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨ ਯਾਤਰਾ ਨਾਲ ਸਬੰਧਤ ਗੁਰਦੁਆਰਿਆਂ, ਜਿਥੇ ਨੌਂਵੇਂ ਸਿੱਖ ਗੁਰੂ ਜੀ ਵੱਲੋਂ ਆਪਣੇ ਚਰਨ ਪਾਏ ਗਏ ਅਤੇ ਉਨ੍ਹਾਂ ਦੀ ਇਤਿਹਾਸਕ ਮਹੱਤਤਾ ਨੂੰ ਪੇਸ਼ ਕਰਨ ਦੇ ਇਕਮਾਤਰ ਉਦੇਸ਼ ਨਾਲ ਉਨ੍ਹਾਂ ਵੱਲੋਂ ਪਦਮ ਸ਼੍ਰੀ ਸੁਰਜੀਤ ਪਾਤਰ ਦੇ ਮਾਰਗ ਦਰਸ਼ਨ ਵਿੱਚ ਇਹ ਕਿਤਾਬ ਲਿਖੀ ਗਈ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਕਾਂਗਰਸ ਦੇ ਬੁਲਾਰੇ ਜੈਵੀਰ ਸ਼ੇਰਗਿੱਲ, ਯੂਥ ਕਾਂਗਰਸ ਦੇ ਆਗੂ ਅੰਗਦ ਦੱਤਾ ਅਤੇ ਪੀਪੀਸੀਬੀ ਦੇ ਅਧਿਕਾਰੀ ਮੌਜੂਦ ਸਨ।

 

Tags: Santokh Singh Chaudhary , Chaudhry Santokh Singh , Congress , Jalandhar , Punjab Congress , Rajinder Beri , Surinder Chaudhry , Ghanshyam Thori , Spiritual Journey of Guru Tegh Bahadur Sahib , Lawyer Author Harpreet Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD