Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਮ.ਪੀ ਮਨੀਸ਼ ਤਿਵਾੜੀ ਨੇ ਢਾਡਾ ਕਲਾਂ ਚੋਅ ਉੱਪਰ ਪੁਲ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ

2.67 ਕਰੋਡ਼ ਦੀ ਲਾਗਤ ਬਣਨ ਵਾਲੇ ਇਸ ਹਾਈ ਲੈਵਲ ਬ੍ਰਿਜ ਨੂੰ 6 ਮਹੀਨਿਆਂ ਅੰਦਰ ਕੀਤਾ ਜਾਵੇਗਾ ਪੂਰਾ

 Manish Tewari, Garhshankar, Punjab Pradesh Congress Committee, Congress, Indian National Congress, Punjab Congress, Punjab, Dhada Kalan, Dhada Kalan Choe, Dhada  Khurd, Love Kumar Goldy, Punjab Large Industrial Development Board, Pawan Dewan

Web Admin

Web Admin

5 Dariya News

ਗੜ੍ਹਸ਼ੰਕਰ , 11 Jun 2021

Last updated on: Jun 11, 2021, 00:00 IST

ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਦੀ ਲੜੀ ਵਿੱਚ ਇੱਕ ਹੋਰ ਵਾਧਾ ਕਰਦਿਆਂ ਹੋਇਆਂ ਮੈਂਬਰ ਪਾਰਲੀਮੈਂਟ ਤੇ‍ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਪਿੰਡ ਢਾਡਾ ਕਲਾਂ ਅਤੇ ਢਾਡਾ ਖੁਰਦ ਵਿੱਚ ਪੈਂਦੇ ਢਾਡਾ ਕਲਾਂ ਚੋਅ ਉੱਪਰ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਗਿਆ। ਕਰੀਬ ਇਕ ਕਿਲੋਮੀਟਰ ਲੰਬੇ 2 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਚੋਅ ਉੱਪਰ ਇਸ ਹਾਈ ਲੈਵਲ ਬ੍ਰਿਜ ਦਾ ਨਿਰਮਾਣ ਛੇ ਮਹੀਨਿਆਂ ਵਿੱਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਐਮ.ਪੀ ਤਿਵਾੜੀ ਨੇ ਕਿਹਾ ਕਿ ਹਲਕੇ ਦਾ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ। ਢਾਡਾ ਕਲਾਂ ਅਤੇ ਢਾਡਾ ਖੁਰਦ ਵਿੱਚ ਪੈਂਦੇ ਚੋਅ ਉੱਪਰ ਕਰੀਬ 2.67 ਕਰੋੜ ਰਪਏ ਦੀ ਲਾਗਤ ਨਾਲ ਬਣਨ ਵਾਲੇ 1.07 ਕਿਲੋਮੀਟਰ ਲੰਬੇ  ਹਾਈ ਲੇਵਲ ਬ੍ਰਿਜ ਦਾ ਨਿਰਮਾਣ ਕੀਤਾ ਜਾਵੇਗਾ। ਜਿਹੜੀ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇੱਕ ਮੰਗ ਸੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਹਲਕੇ ਨਾਲ ਜੁੜੀਆਂ ਕੁਝ ਹੋਰ ਸਮੱਸਿਆਵਾਂ ਵੀ ਪਤਾ ਚੱਲੀਆਂ ਹਨ, ਜਿਨ੍ਹਾਂ ਨੂੰ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਦੇ ਸਹਿਯੋਗ ਨਾਲ ਜਲਦੀ ਹੀ ਸੁਲਝਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਕਾਰਨ ਬੀਤੇ ਕਰੀਬ ਡੇਢ ਸਾਲਾਂ ਤੋਂ ਸੂਬਾ ਸਰਕਾਰ ਦੀ ਪਹਿਲ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣੀ ਰਹੀ ਹੈ। ਇਸ ਲੜੀ ਹੇਠ, ਕੋਰੋਨਾ ਮਹਾਂਮਾਰੀ ਖ਼ਿਲਾਫ਼ ਲੜਾਈ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਨੂੰ ਕੀਤੀ ਅਪੀਲ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਨ੍ਹਾਂ 100 ਪਤੀਸ਼ਤ ਵੈਕਸੀਨੇਸ਼ਨ ਕਰਵਾਉਣ ਵਾਲੇ ਪਿੰਡ ਨੂੰ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਨਾਲ ਸਬੰਧਤ ਹੀ ਦੋ ਪਿੰਡਾਂ ਨਾਜਰਪੁਰ ਅਤੇ ਰਾਵਲ ਪਿੰਡੀ ਵੱਲੋਂ 100 ਪ੍ਰਤੀਸ਼ਤ ਕੋਰੋਨਾ ਵੈਕਸੀਨੇਸ਼ਨ ਦਾ ਟੀਚਾ ਪੂਰਾ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ 10-10 ਲੱਖ ਰੁਪਇਆਂ ਦੀ ਗਰਾਂਟ ਜਾਰੀ ਕਰਨ ਵਾਸਤੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ 100 ਪ੍ਰਤੀਸ਼ਤ ਵੈਕਸੀਨੇਸ਼ਨ ਦਾ ਟੀਚਾ ਪ੍ਰਾਪਤ ਕਰੇਗਾ, ਉਸਨੂੰ 10 ਲੱਖ ਰੁਪਏ ਦੀ ਗਰਾਂਟ ਦੇਣ ਹਿੱਤ ਸਿਫ਼ਾਰਸ਼ ਭੇਜੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਸਾਬਕਾ ਐਮਐਲਏ ਲਵ ਕੁਮਾਰ ਗੋਲਡੀ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਐੱਸਡੀਐੱਮ ਹਰਬੰਸ ਸਿੰਘ, ਥੁਸਾਰ ਗੁਪਤਾ ਡੀਐੱਸਪੀ, ਤਪਨ ਭਨੋਟ ਤਹਿਸੀਲਦਾਰ ਗੜ੍ਹਸ਼ੰਕਰ, ਕਮਲ ਨਇਨ ਐਕਸੀਐਨ ਪੀਡਬਲਯੂਡੀ ਗੜ੍ਹਸ਼ੰਕਰ, ਬਖਤਾਵਰ ਸਿੰਘ, ਕਮਲ ਲੰਬੜਦਾਰ, ਅਵਤਾਰ ਲੰਬੜਦਾਰ, ਜਸਬੀਰ ਕੌਰ ਸਰਪੰਚ, ਮਨਜੀਤ ਕੌਰ ਸਰਪੰਚ, ਜੱਗਾ ਸਿੰਘ, ਰਜਿੰਦਰ ਸਿੰਘ, ਅਮਨਦੀਪ ਕੌਰ, ਰਮਨ ਸਰਪੰਚ, ਮਹਿੰਦਰ ਸਰਪੰਚ, ਗੁਰਦਿਆਲ ਸਰਪੰਚ, ਜਰਨੈਲ ਲੰਬੜਦਾਰ, ਦਵਿੰਦਰ ਲੰਬੜਦਾਰ ਸੈੱਲਾਂ, ਬਖਤਾਵਰ ਸਿੰਘ ਸਾਬਕਾ ਸਰਪੰਚ, ਸੰਜੀਵ ਕੰਵਰ, ਬੁੱਧ ਸਿੰਘ ਵੀ ਮੌਜੂਦ ਰਹੇ।

 

Tags: Manish Tewari , Garhshankar , Punjab Pradesh Congress Committee , Congress , Indian National Congress , Punjab Congress , Punjab , Dhada Kalan , Dhada Kalan Choe , Dhada Khurd , Love Kumar Goldy , Punjab Large Industrial Development Board , Pawan Dewan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD