Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰੋਨਾ ਖਿਲਾਫ ਜੰਗ ਵਿੱਚ ਸਮਾਜਕ ਤੇ ਧਾਰਮਿਕ ਸੰਸਥਾਵਾਂ ਦਾ ਯੋਗਦਾਨ ਅਹਿਮ: ਬਲਬੀਰ ਸਿੱਧੂ

ਸੰਤ ਨਿਰੰਕਾਰੀ ਮਿਸ਼ਨ ਨੇ ਸਿਹਤ ਮੰਤਰੀ ਨੂੰ ਸੌਂਪੇ 100 ਆਕਸੀਜ਼ਨ ਕੰਸਨਟਰੇਟਰ ਅਤੇ 1000 ਆਕਸੀਮੀਟਰ

Balbir Singh Sidhu, Punjab Fights Corona, Coronavirus, COVID 19, Novel Coronavirus, Fight Against Corona, Oxygen, Oxygen Cylinders, SARS-CoV-2, Oxygen Plants,  Oxygen Concentrator, Oxygen supply, Liquid Medical Oxygen, Oximeter, Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Web Admin

Web Admin

5 Dariya News

ਐਸ.ਏ.ਐਸ.ਨਗਰ , 11 Jun 2021

Last updated on: Jun 11, 2021, 00:00 IST

ਕਰੋਨਾ ਖਿਲਾਫ ਜੰਗ ਵਿੱਚ ਸਮਾਜਕ ਤੇ ਧਾਰਮਿਕ ਸੰਸਥਾਵਾਂ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਮਨੁੱਖਤਾ ਦੀ ਸੇਵਾ ਲਈ ਅੱਗੇ ਆਈਆਂ ਇਨ੍ਹਾਂ ਸੰਸਥਾਵਾਂ ਦੀ ਧੰਨਵਾਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੱਥੇ ਮੰਡੀ ਬੋਰਡ ਵਿਖੇ ਕੀਤਾ, ਜਿਥੇ ਸੰਤ ਨਿਰੰਕਰੀ ਮਿਸ਼ਨ ਨੇ ਕਰੋਨਾ ਖਿਲਾਫ ਜੰਗ ਵਿੱਚ ਯੋਗਦਾਨ ਪਾਉਂਦਿਆਂ ਪੰਜਾਬ ਸਰਕਾਰ ਲਈ ਸਿਹਤ ਮੰਤਰੀ ਨੂੰ 100 ਆਕਸੀਜ਼ਨ ਕੰਸਨਟਰੇਟਰ ਅਤੇ 1000 ਆਕਸੀਮੀਟਰ ਸੌਂਪੇ।  ਇਸ ਮੌਕੇ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਮਿਸ਼ਨ ਫ਼ਤਹਿ ਤਹਿਤ ਦਿਨ ਰਾਤ ਇਕ ਕਰ ਕੇ ਕਰੋਨਾ ਨੂੰ ਮਾਤ ਦੇਣ ਲਈ ਕੰਮ ਕਰ ਰਹੀ ਹੈ, ਜਿਸ ਤਹਿਤ ਵੱਖ ਵੱਖ ਸਮਾਜਕ ਤੇ ਧਾਰਮਿਕ ਸੰਸਥਾਵਾਂ ਜਿੱਥੇ ਵੱਖ ਵੱਖ ਮੈਡੀਕਲ ਸਮੱਗਰੀ ਮੁਹੱਈਆ ਕਰਵਾ ਰਹੀਆਂ ਹਨ, ਉਥੇ ਵੈਕਸੀਨੇਸ਼ਨ ਮੁਹਿੰਮ ਵਿੱਚ ਵੀ ਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ। ਅਜਿਹੀਆਂ ਸੰਸਥਾਵਾਂ ਤੋਂ ਪ੍ਰੇਰਨਾ ਲੈ ਕੇ ਹੋਰਨਾਂ ਸੰਸਥਾਵਾਂ ਤੇ ਵਿਅਕਤੀਆਂ ਨੂੰ ਵੀ ਅੱਗੇ ਵੱਧ ਕੇ ਕਰੋਨਾ ਖਿਲਾਫ ਜੰਗ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।ਸ. ਸਿੱਧੂ ਨੇ ਕਿਹਾ ਕਿ ਕੋਰੋਨਾ ਕੇਸਾਂ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਕੋਰੋਨਾ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਂਸ ਰੱਖਣ ਦੀ ਪਾਲਣਾ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਕਈ ਲੋਕ ਕਰੋਨਾ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਦੇ ਹਨ, ਜਿਸ ਸਬੰਧੀ ਕਾਨੂੰਨ ਮੁਤਾਬਕ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਕਰੋਨਾ ਦੇ ਮੱਦੇਨਜ਼ਰ ਲਾਈਆਂ ਪਾਬੰਦੀਆਂ ਲੋਕਾਂ ਦੀ ਭਲਾਈ ਲਈ ਹੀ ਹਨ। ਇਹਨਾਂ ਦੀ ਪਾਲਣਾ ਕਰ ਕੇ ਕਰੋਨਾ ਨੂੰ ਮਾਤ ਦੇਣ ਵਿੱਚ ਪੰਜਾਬ ਸਰਕਾਰ ਨੂੰ ਸਹਿਜੋਗ ਦਿੱਤਾ ਜਾਵੇ। ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। ਇਨ੍ਹਾਂ ਦੇ ਨਾਲ ਨਾਲ ਇੱਕ ਚੀਜ਼ ਜਿਹੜੀ ਸਭ ਤੋਂ ਅਹਿਮ ਹੈ, ਉਹ ਹੈ ਕੋਵਿਡ ਵੈਕਸੀਨੇਸ਼ਨ। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਬਿਨਾਂ ਕਿਸੇ ਅਫ਼ਵਾਹ ਉਤੇ ਯਕੀਨ ਕੀਤਿਆਂ ਅੱਗੇ ਵੱਧ ਕੇ ਕੋਵਿਡ ਵੈਕਸੀਨੇਸ਼ਨ ਕਰਵਾਈ ਜਾਵੇ। ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਰੋਨਾ ਦਾ ਤੀਜਾ ਫੇਜ਼ ਆਵੇ ਚਾਹੇ ਨਾ ਆਵੇ ਪਰ ਪੰਜਾਬ ਸਰਕਾਰ ਵੱਲੋਂ ਆਪਣੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।ਇਸ ਮੌਕੇ ਸਿਹਤ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਿਵਲ ਸਰਜਨ ਡਾ. ਆਦਰਸ਼ ਪਾਲ ਕੌਰ, ਸੰਤ ਨਿਰੰਕਾਰੀ ਮਿਸ਼ਨ ਵੱਲੋਂ ਜੋਗਿੰਦਰ ਸਿੰਘ ਸੁਖੀਜਾ, ਸਕੱਤਰ ਸੰਤ ਨਿਰੰਕਾਰੀ ਮੰਡਲ ਦਿੱਲੀ, ਸੁਖਦੇਵ ਸਿੰਘ, ਚੇਅਰਮੈਨ, ਸੈਂਟਰ ਪਲਾਨਿੰਗ ਬੋਰਡ ਦਿੱਲੀ ਵੀ ਹਾਜ਼ਰ ਸਨ। 

 

Tags: Balbir Singh Sidhu , Punjab Fights Corona , Coronavirus , COVID 19 , Novel Coronavirus , Fight Against Corona , Oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen , Oximeter , Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD