Saturday, 11 May 2024

 

 

ਖ਼ਾਸ ਖਬਰਾਂ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

 

ਸੰਤ ਨਿਰੰਕਾਰੀ ਮਿਸ਼ਨ ਇੱਕ ਵਾਰ ਫਿਰ ਮਨੁੱਖਤਾ ਦੀ ਸੇਵਾ ਲਈ ਆਇਆ ਅੱਗੇ

100 ਆਕਸੀਜਨ ਕੰਸਟ੍ਰੇਟਰ, 1000 ਆਕਸੀਮੀਟਰ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਜੀ ਨੂੰ ਕਿਤੇ ਭੇਂਟ।

Balbir Singh Sidhu, Punjab Fights Corona, Coronavirus, COVID 19, Novel Coronavirus, Fight Against Corona, Oxygen, Oxygen Cylinders, SARS-CoV-2, Oxygen Plants,  Oxygen Concentrator, Oxygen supply, Liquid Medical Oxygen, Oximeter, Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Web Admin

Web Admin

5 Dariya News

ਮੋਹਾਲੀ , 11 Jun 2021

ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਦਿਸ਼ਾ ਨਿਰਦੇਸ਼ਾਂ ਨਾਲ ਸੰਤ ਨਿਰੰਕਾਰੀ ਮਿਸ਼ਨ ਇਕ ਵਾਰ ਫਿਰ ਮਨੁੱਖਤਾ ਦੀ ਸੇਵਾ ਲਈ ਅੱਗੇ ਆਇਆ।  ਅੱਜ ਮੁਹਾਲੀ ਵਿਖੇ ਸੰਤ ਨਿਰੰਕਾਰੀ ਮਿਸ਼ਨ ਨੇ ਮਾਨਵ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸਰਕਾਰ, ਬਲਬੀਰ ਸਿੰਘ ਸਿੱਧੂ ਜੀ ਨੂੰ ਕੋਰੋਨਾ ਮਹਾਂਮਾਰੀ ਨਾਲ ਲੜ ਰਹੇ ਮਰੀਜ਼ਾਂ ਲਈ 'ਕੋਵਿਡ ਕੇਅਰ ਸੈਂਟਰ' ਦੇ ਲਈ 100 ਆਕਸੀਜਨ ਕੰਸਟ੍ਰੇਟਰ, 1000 ਆਕਸੀਮੀਟਰ ਦੇ ਕੇ ਮਨੁੱਖਤਾ ਦਾ ਪੱਖ ਪੂਰਿਆ। ਇਸ ਮੌਕੇ ਸ੍ਰੀ ਜੋਗਿੰਦਰ ਸੁਖੀਜਾ ਜੀ ਸਕੱਤਰ ਸੰਤ ਨਿਰੰਕਾਰੀ ਮੰਡਲ ਦਿੱਲੀ ਅਤੇ ਸ੍ਰੀ ਸੁਖਦੇਵ ਸਿੰਘ ਜੀ ਚੇਅਰਮੈਨ ਸੈਂਟਰ ਪਲਾਨਿੰਗ ਐਡਵਾਈਜ਼ਰੀ ਬੋਰਡ ਦਿੱਲੀ ਅਤੇ ਸੇਵਾ ਦਲ ਦੇ ਮੈਂਬਰ ਵੀ ਸੰਤ ਨਿਰੰਕਾਰੀ ਮਿਸ਼ਨ ਦੀ ਤਰਫੋਂ ਮੌਜੂਦ ਸਨ। ਇਸ ਮੌਕੇ ਮਾਨਯੋਗ ਮੰਤਰੀ ਬਲਬੀਰ ਸਿੰਘ ਸਿੱਧੂ ਜੀ ਨੇ ਨਿਰੰਕਾਰੀ ਮਿਸ਼ਨ ਦੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਮਾਨਵਤਾ ਦੀ ਬਿਹਤਰੀ ਲਈ ਕੀਤੀਆਂ ਇਨ੍ਹਾਂ ਸਾਰੀਆਂ ਸੇਵਾਵਾਂ ਲਈ ਪੰਜਾਬ ਸਰਕਾਰ ਵੱਲੋਂ ਨਿਰੰਕਾਰੀ ਮਿਸ਼ਨ ਦਾ ਧੰਨਵਾਦ ਕੀਤਾ। ਸ੍ਰੀ ਜੋਗਿੰਦਰ ਸੁਖੀਜਾ ਜੀ ਨੇ ਦੱਸਿਆ ਕਿ ਸੰਤ ਨਿਰੰਕਾਰੀ ਮਿਸ਼ਨ ਸਦਾ ਹੀ ਮਨੁੱਖਤਾ ਦੀ ਸੇਵਾ ਵਿੱਚ ਸਰਵਉੱਤਮ ਰਿਹਾ ਹੈ।  ਕੋਰੋਨਾ ਮਹਾਂਮਾਰੀ ਦੇ ਦੌਰਾਨ ਸੰਕਰਮਿਤ ਮਰੀਜ਼ਾਂ ਦੇ ਇਲਾਜ ਲਈ, ਦੇਸ਼ ਭਰ ਦੇ ਵੱਖ ਵੱਖ ਸਤਿਸੰਗ ਭਵਨਾਂ ਨੂੰ ਮਿਸ਼ਨ ਦੁਆਰਾ 'ਕੋਵਿਡ ਕੇਅਰ ਸੈਂਟਰ' ਵਿਚ ਤਬਦੀਲ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਰੀਜਾਂ ਦੇ ਖਾਣ ਪੀਣ ਦਾ ਪੂਰਾ ਪ੍ਰਬੰਧ ਨਿਰੰਕਾਰੀ ਮਿਸ਼ਨ ਵੱਲੋਂ ਅਤੇ ਡਾਕਟਰੀ ਸਹੂਲਤਾਂ, ਨਰਸਾਂ, ਮੈਡੀਕਲ ਉਪਕਰਣ, ਦਵਾਈਆਂ ਆਦਿ ਸਰਕਾਰ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 ਇਸੇ ਲੜੀ ਤਹਿਤ ਸੰਤ ਨਿਰੰਕਾਰੀ ਮਿਸ਼ਨ ਦੁਆਰਾ ਗਰਾਉਂਡ ਨੰ .8, ਬਰਾੜੀ ਰੋਡ, ਦਿੱਲੀ ਸਥਿਤ ਨਿਰੰਕਾਰੀ ਸਮਾਗਮ ਸਥਾਨ ਵਿਖੇ ਸੰਪੂਰਨ ਬੁਨਿਆਦੀ ਢਾਂਚੇ ਵਾਲਾ 1000 ਬਿਸਤਰਿਆਂ ਵਾਲਾ ਕੋਵਿਡ ਕੇਅਰ ਸੈਂਟਰ ਬਣਾਇਆ ਗਿਆ ਸੀ।  ਇਸ ਤੋਂ ਇਲਾਵਾ ਪੰਚਕੂਲਾ, ਹਿਮਾਚਲ ਦੇ ਨਾਲਾਗੜ੍ਹ, ਸੁਨੀ, ਹਰਿਆਣਾ ਦੇ ਯਮੁਨਾਨਗਰ ਅਤੇ ਊਧਮਪੁਰ, ਪੁਣੇ ਆਦਿ ਦੇ ਸਤਸੰਗ ਭਵਨਾਂ ਨੂੰ ਵੀ ਪੂਰੇ ਬੁਨਿਆਦੀ ਢਾਂਚੇ ਦੇ ਨਾਲ 'ਕੋਵਡ ਕੇਅਰ ਸੈਂਟਰ' ਵਜੋਂ ਸਰਕਾਰ ਨੂੰ ਮੁਹੱਈਆ ਕਰਵਾਇਆ ਗਿਆ ਹੈ। ਧਿਆਨ ਯੋਗ ਹੈ ਕਿ ਕੋਵਿਡ -19 ਦੀ ਸ਼ੁਰੂਆਤ ਤੋਂ ਹੀ ਸੰਤ ਨਿਰੰਕਾਰੀ ਮਿਸ਼ਨ ਦੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਹੁਕਮ ਦੁਆਰਾ ਕਈ ਕਿਸਮਾਂ ਦੀਆਂ ਸੇਵਾਵਾਂ ਵਿਚ ਯੋਗਦਾਨ ਪਾ ਰਿਹਾ ਹੈ। ਜਿਵੇਂ ਰਾਸ਼ਨ ਵੰਡ,  ਮਾਸਕ ਵੰਡ, ਲੰਗਰ, ਸੈਨੀਟੇਸ਼ਨ ਕਰਨਾ ਆਦਿ। ਏਥੇ ਇਹ ਵੀ ਜਿਕਰਯੋਗ ਹੈ ਕਿ ਜਿਸ ਵੇਲੇ ਲੋਕ ਆਪਣੇ ਘਰੋਂ ਨਿਕਲਣ ਤੋਂ ਵੀ ਡਰਦੇ ਸਨ ਉਸ ਸਮੇਂ ਸੰਤ ਨਿਰੰਕਾਰੀ ਮਿਸ਼ਨ ਨੇ ਵੀ ਦੇਸ਼ ਭਰ ਵਿਚ ਮਨੁੱਖਤਾ ਦੀ ਸੇਵਾ ਲਈ ਖੂਨਦਾਨ ਕੈਂਪ ਲਗਾਏ ਸਨ ਜਿਹੜੇ ਕਿ ਅੱਜ ਵੀ ਲਗਾਤਾਰ ਚਲ ਰਹੇ ਹਨ। ਸਾਲਾਂ ਬੱਧੀ ਕੀਤੀਆਂ ਜਾ ਰਹੀਆਂ ਇਹ ਸਾਰੀਆਂ ਮਨੁੱਖੀ ਸੇਵਾਵਾਂ  ਮਿਸ਼ਨ ਦੀ ਲੋਕ ਭਲਾਈ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ ਅਤੇ ਇਹ ਸਾਰੀਆਂ ਸੇਵਾਵਾਂ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਨਿਰੰਤਰ ਜਾਰੀ ਹਨ।

 

Tags: Balbir Singh Sidhu , Punjab Fights Corona , Coronavirus , COVID 19 , Novel Coronavirus , Fight Against Corona , Oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen , Oximeter , Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD