Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭੀਖੀ ਪਿੰਡ ਜ਼ਿਲ੍ਹਾ ਲੁਧਿਆਣਾ ਦਾ ਪਹਿਲਾ ਪਿੰਡ ਬਣਿਆ, ਜਿੱਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦ ਟੀਕਾਕਰਨ

ਪਾਇਲ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਪਿੰਡ ਵਾਸੀਆਂ ਨੂੰ ਮੁਬਾਰਕਵਾਦ, ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਸਪੈਸ਼ਲ ਗ੍ਰਾਂਟ ਦਾ ਵੀ ਦਿੱਤਾ ਭਰੋਸਾ

 Lakhvir Singh Lakha, Punjab Congress, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, SARS- CoV-2, Sputnik V, Pfizer, Astra Zeneca, Remdesivir, Covifor, Bhikhi Village

Web Admin

Web Admin

5 Dariya News

ਲੁਧਿਆਣਾ , 12 Jun 2021

Last updated on: Jun 12, 2021, 00:00 IST

ਵਸਨੀਕਾਂ ਲਈ ਇਕ ਖੁਸ਼ਖਬਰੀ ਹੈ ਕਿ ਪਾਇਲ ਹਲਕੇ ਦਾ ਪਿੰਡ ਭੀਖੀ ਜ਼ਿਲ੍ਹਾ ਲੁਧਿਆਣਾ ਦਾ ਪਹਿਲਾ ਪਿੰਡ ਬਣ ਗਿਆ ਹੈ ਜਿਸ ਵਿਚ ਅੱਜ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ 100 ਫੀਸਦ ਟੀਕਾਕਰਨ ਕੀਤਾ ਗਿਆ।ਹਲਕਾ ਪਾਇਲ ਦੇ ਵਿਧਾਇਕ ਸ.ਲਖਵੀਰ ਸਿੰਘ ਲੱਖਾ ਨੇ ਦੱਸਿਆ ਕਿ ਪਿੰਡ ਭੀਖੀ ਦੀ ਆਬਾਦੀ 1700 ਹੈ, ਜਿਨ੍ਹਾਂ ਵਿਚੋਂ 947 ਵਸਨੀਕ 18 ਸਾਲ ਤੋਂ ਵੱਧ ਉਮਰ ਦੇ ਹਨ। ਉਨ੍ਹਾਂ ਕਿਹਾ ਕਿ 18 ਗਰਭਵਤੀ ਮਹਿਲਾਵਾਂ ਨੂੰ ਛੱਡ ਕੇ ਅਤੇ ਸਿਹਤ ਦੇ ਮੁੱਦਿਆਂ ਕਾਰਨ ਟੀਕਾਕਰਨ ਲਈ ਕੁਝ ਅਯੋਗ ਹੋਣ ਦੇ ਬਾਵਜੂਦ ਅੱਜ ਸਾਰੇ 905 ਯੋਗ ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਇਸ ਪਿੰਡ ਦੇ ਸਾਰੇ ਯੋਗ ਵਸਨੀਕਾਂ ਨੂੰ ਵੈਕਸੀਨ ਦੀ ਘੱਟੋ-ਘੱਟ ਇੱਕ ਖੁਰਾਕ ਮਿਲ ਚੁੱਕੀ ਹੈ।ਇਸ ਸਬੰਧੀ ਪਿੰਡ ਵਿੱਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਵਿਧਾਇਕ ਸ. ਲਖਵੀਰ ਸਿੰਘ ਲੱਖਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਐਸ.ਡੀ.ਐਮ. ਸ. ਮਨਕੰਵਲ ਸਿੰਘ ਚਾਹਲ ਤੋਂ ਇਲਾਵਾ ਹੋਰਾਂ ਨੇ ਸਨਮਾਨਿਤ ਕੀਤਾ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਤਰ੍ਹਾਂ ਪੰਚਾਇਤ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਲਈ ਯੋਗ ਨਾਗਰਿਕ ਸੰਸਥਾਵਾਂ ਵਿਚ ਮੋਹਰੀ ਬਣ ਗਈ ਹੈ, ਜਿਸਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸੀ।ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੀ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਜ਼ਿਲ੍ਹਾ ਲੁਧਿਆਣਾ ਦੇ ਹੋਰਨਾਂ ਪਿੰਡਾਂ ਨੂੰ ਵੀ ਵੱਡੀ ਗਿਣਤੀ ਵਿੱਚ ਟੀਕਾਕਰਨ ਕਰਨ ਦੀ ਅਪੀਲ ਕੀਤੀ ਤਾਂ ਜੋ ਅਸੀਂ ਇਸ ਮਹਾਂਮਾਰੀ ਨੂੰ ਆਪਣੇ ਸਮਾਜ ਵਿੱਚੋਂ ਜੜ੍ਹ ਤੋਂ ਖ਼ਤਮ ਕਰ ਸਕੀਏ।ਐਸ.ਡੀ.ਐਮ. ਸ.ਮਨਕੰਵਲ ਸਿੰਘ ਚਾਹਲ ਦੀ ਅਗਵਾਈ ਵਿੱਚ, ਆਪਣੇ ਖੇਤਰ ਵਿੱਚ ਕੋਰੋਨਾ ਵਾਇਰਸ ਫੈਲਣ ਤੋਂ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਅਧਿਕਾਰੀਆਂ ਵੱਲੋਂ ਤਾਲਮੇਲ ਨਾਲ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਸ.ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਕਰਮਚਾਰੀਆਂ ਅਤੇ ਪੰਚਾਇਤ ਮੈਂਬਰਾਂ ਦੇ ਯਤਨਾਂ ਸਦਕਾ, ਭੀਖੀ ਪਿੰਡ ਦੇ ਸਾਰੇ 905 ਯੋਗ ਲਾਭਪਾਤਰੀਆਂ ਨੂੰ ਸਮੇਂ ਸਮੇਂ 'ਤੇ ਲਗਾਏ ਗਏ ਕੈਂਪਾਂ ਦੌਰਾਨ ਉਨ੍ਹਾਂ ਨੂੰ ਜਾਗਰੂਕ ਕਰਦਿਆਂ ਵੈਕਸੀਨੇਸ਼ਨ ਲਈ ਪ੍ਰੇਰਿਤ ਕੀਤਾ ਅਤੇ ਟੀਕਾਕਰਨ ਵੀ ਕਰਵਾਇਆ।ਸ.ਲੱਖਾ ਨੇ ਕਿਹਾ ਕਿ ''ਭੀਖੀ ਪਿੰਡ ਪਹਿਲਾਂ ਹੀ 100 ਫੀਸਦ ਟੀਕਾਕਰਨ ਦਾ ਟੀਚਾ ਪ੍ਰਾਪਤ ਕਰਨ ਵਾਲਾ ਪਹਿਲਾ ਪਿੰਡ ਬਣ ਗਿਆ ਹੈ, ਪਰ ਹੋਰ ਵੀ ਬਹੁਤ ਸਾਰੇ ਇਲਾਕਿਆਂ ਵਿੱਚ ਇਹ ਅੰਕੜਾ 90 ਫੀਸਦ ਨੂੰ ਪਾਰ ਕਰ ਚੁੱਕਾ ਹੈ।'' ਸ.ਲੱਖਾ ਨੇ ਕਿਹਾ ਕਿ ਉਹ ਪਹਿਲਾਂ ਹੀ ਸਬੰਧਤ ਅਥਾਰਟੀਆਂ ਨਾਲ ਪਿੰਡਾਂ ਨੂੰ ਵਿਸ਼ੇਸ਼ ਗ੍ਰਾਂਟ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਗੱਲਬਾਤ ਕਰ ਚੁੱਕੇ ਹਨ।ਐਸ.ਡੀ.ਐਮ. ਪਾਇਲ ਸ. ਮਨਕੰਵਲ ਸਿੰਘ ਚਾਹਲ ਨੇ ਕਿਹਾ ਕਿ ਇਹ ਟੀਚਾ ਤਹਿਸੀਲਦਾਰ ਸ.ਵਿਕਾਸਦੀਪ ਸਿੰਘ ਅਤੇ ਬੀ.ਡੀ.ਪੀ.ਓ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਅਧਿਕਾਰੀਆਂ ਵੱਲੋਂ ਤਾਲਮੇਲ ਨਾਲ ਕੀਤੇ ਯਤਨਾਂ ਸਦਕਾ ਪ੍ਰਾਪਤ ਹੋਇਆ ਹੈ, ਜਿਹੜੇ ਹੁਣ ਹੋਰ ਪਿੰਡਾਂ ਲਈ ਵੀ ਜਲਦ 100 ਫੀਸਦ ਟੀਕਾਕਰਨ ਦਾ ਦਰਜਾ ਪ੍ਰਾਪਤ ਕਰਨ ਲਈ ਯਤਨਸ਼ੀਲ ਹਨ।

 

Tags: Lakhvir Singh Lakha , Punjab Congress , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , SARS- CoV-2 , Sputnik V , Pfizer , Astra Zeneca , Remdesivir , Covifor , Bhikhi Village

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD