Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਹੁਣ ਵੈਕਸੀਨ ਦੀ ਕੋਈ ਘਾਟ ਨਹੀਂ, ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ : ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ 'ਚ ਅੱਜ 3 ਟੀਕਾਕਰਨ ਕੈਂਪਾਂ ਦਾ ਕੀਤਾ ਉਦਘਾਟਨ

Sukhwinder Singh Bindra, Punjab Youth Development Board, Punjab Congress, Government of Punjab, Punjab Government, Punjab, PYDB, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, SARS-CoV-2, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਲੁਧਿਆਣਾ , 12 Jun 2021

ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਵੈਕਸੀਨ ਦੀ ਘਾਟ ਨਹੀਂ ਹੈ ਅਤੇ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣ ਤੋਂ ਸੰਕੋਚ ਨਹੀਂ ਕਰਨਾ ਚਾਹੀਦਾ। ਸ੍ਰੀ ਬਿੰਦਰਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ''ਅਸੀਂ ਵਿਸ਼ੇਸ਼ ਯਤਨ ਕਰਦਿਆਂ ਵੈਕਸੀਨ ਦਾ ਪ੍ਰਬੰਧ ਕਰਕੇ ਆਪਣੀ ਭੂਮਿਕਾ ਨਿਭਾਈ ਹੈ ਅਤੇ ਹੁਣ ਲੁਧਿਆਣਵੀ ਟੀਕਾਕਰਨ ਕਰਵਾ ਕੇ ਆਪਣਾ ਬਣਦਾ ਫਰਜ਼ ਨਿਭਾਉਣ।''ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਦੇ ਨਾਲ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਾਹਨੇਵਾਲ ਖੇਤਰ ਵਿੱਚ ਮਿਸ਼ਨ ਫਤਹਿ 2.0 ਤਹਿਤ 18 ਸਾਲ ਤੋਂ ਵੱਧ ਉਮਰ ਦੇ ਵਸਨੀਕਾਂ ਲਈ ਤਿੰਨ ਟੀਕਾਕਰਨ ਕੈਂਪਾਂ ਦਾ ਉਦਘਾਟਨ ਕੀਤਾ। ਇਨ੍ਹਾਂ ਕੈਂਪਾਂ ਦਾ ਉਦਘਾਟਨ ਰਾਧਾ ਸੁਆਮੀ ਸਤਿਸੰਗ ਘਰ ਮੂੰਡੀਆਂ ਅਤੇ ਕਾਦੀਆਂ ਵਿਖੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਾਹਨੇਵਾਲ ਵਿਖੇ ਕੀਤਾ ਗਿਆ।ਜਿਨ੍ਹਾਂ ਨੌਜਵਾਨਾਂ ਵੱਲੋਂ ਟੀਕਾਕਰਨ ਕਰਵਾਇਆ ਗਿਆ, ਇਸ ਮੌਕੇ ਉਨ੍ਹਾਂ ਨੂੰ ਬੈਜ ਅਤੇ ਕਾਰ ਸਟਿੱਕਰ ਵੀ ਵੰਡੇ ਗਏ।ਸ੍ਰੀ ਬਿੰਦਰਾ ਨੇ ਕਿਹਾ ਕਿ ਹਜ਼ਾਰਾਂ ਨੌਜਵਾਨਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਲੁਧਿਆਣਾ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵਸਨੀਕਾਂ ਲਈ 159 ਮੁਫਤ ਟੀਕਾਕਰਨ ਕੈਂਪ ਲਗਾਏ ਗਏ ਹਨ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸਾਰੇ ਵਸਨੀਕਾਂ ਦੇ ਟੀਕਾਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬੀ ਨੌਜਵਾਨਾਂ ਨੂੰ ਟੀਕਾਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਨਾਲ ਜੁੜੇ ਯੂਥ ਕਲੱਬ ਕੋਵਿਡ-19 ਵਿਰੁੱਧ ਲੜਨ ਵਿਚ ਅਹਿਮ ਰੋਲ ਅਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੋਰਡ ਨਾਲ ਜੁੜੇ ਸਾਰੇ ਯੂਥ ਕਲੱਬਾਂ ਨੂੰ ਆਪਣੇ-ਆਪਣੇ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਗਿਣਤੀ ਵਿੱਚ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਉਹ ਪੰਜਾਬ ਭਰ ਦੇ ਸਾਰੇ ਪੀ.ਵਾਈ.ਡੀ.ਬੀ. ਮੈਂਬਰਾਂ ਅਤੇ ਯੂਥ ਕਲੱਬਾਂ ਨੂੰ ਆਪੋ ਆਪਣੇ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਉਣ ਲਈ ਪ੍ਰੇਰਿਤ ਕਰ ਰਹੇ ਹਨ ਤਾਂ ਜੋ ਅਸੀਂ ਆਪਣੇ ਸਮਾਜ ਵਿੱਚੋਂ ਕੋਵਿਡ-19 ਨੂੰ ਜੜ੍ਹੋਂ ਖ਼ਤਮ ਕਰ ਸਕੀਏ।ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਸੂਬੇ ਦੇ ਸਮੂਹ ਨੌਜਵਾਨ ਆਪਣਾ ਟੀਕਾਕਰਨ ਕਰਾਉਣ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੀ.ਵਾਈ.ਡੀ.ਬੀ. ਸਾਰੇ ਯੋਗ ਲੋਕਾਂ ਨੂੰ ਕੋਵਿਡ-19 ਟੀਕੇ ਦੀ ਖੁਰਾਕ ਦਿਵਾਉਣ ਲਈ ਠੋਸ ਯਤਨ ਕਰ ਰਹੀ ਹੈ ਅਤੇ ਪੀ.ਵਾਈ.ਡੀ.ਬੀ. ਜਲਦ ਤੋਂ ਜਲਦ ਯੋਗ ਲੋਕਾਂ ਦੀ ਕਵਰੇਜ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।ਚੇਅਰਮੈਨ ਨੇ ਕਿਹਾ ਕਿ ਸਿਰਫ ਤੇਜ਼ ਟੀਕਾਕਰਨ ਮੁਹਿੰਮ ਰਾਹੀਂ ਵੱਡੀ ਗਿਣਤੀ ਵਿੱਚ ਵਸਨੀਕਾਂ ਨੂੰ ਕਵਚ ਮੁਹੱਈਆ ਕਰਵਾਇਆ ਜਾ ਸਕਦਾ ਹੈ, ਜਿਸ ਦੇ ਨਤੀਜੇ ਵਜੋਂ ਇਸ ਮਹਾਂਮਾਰੀ ਦੀ ਪਸਾਰ ਲੜੀ ਤੋੜੀ ਜਾਵੇਗੀ।ਇਸ ਮੌਕੇ ਹਾਜ਼ਰ ਪ੍ਰਮੁੱਖ ਲੋਕਾਂ ਵਿੱਚ ਹਰਦੀਪ ਮੁੰਡੀਆਂ, ਸ਼ਿੰਗਾਰਾ ਮੰਗਲੀ, ਇੰਦਰਪਾਲ ਪਾਲ ਗਰੇਵਾਲ, ਹਰਪ੍ਰੀਤ ਕੌਰ ਬਲਾਕ ਪ੍ਰਧਾਨ, ਮਨਦੀਪ ਮਿੱਕੀ, ਹਰਵਿੰਦਰ ਪੱਪੀ ਬਲਾਕ ਪ੍ਰਧਾਨ, ਪ੍ਰਿੰਸ ਸੈਣੀ ਅਤੇ ਜਸ਼ਨਜੋਤ ਸਿੰਘ  ਸ਼ੇਰਗਿੱਲ ਸ਼ਾਮਲ ਸਨ।

 

Tags: Sukhwinder Singh Bindra , Punjab Youth Development Board , Punjab Congress , Government of Punjab , Punjab Government , Punjab , PYDB , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , SARS-CoV-2 , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD