Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਦੀ ਦੇ ਇਸ਼ਾਰੇ ਤੇ ਹੋਇਆ ਹੈ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਅਨੈਤਿਕ ਗੱਠਬੰਧਨ : ਰਾਘਵ ਚੱਢਾ

ਅਕਾਲੀ-ਬਸਪਾ ਦੇ ਰਸਮੀ ਗੱਠਜੋੜ ਦੇ ਨਾਲ ਨਾਲ ਅਕਾਲੀ ਦਲ -ਕਾਂਗਰਸ-ਬਸਪਾ ਅਤੇ ਭਾਜਪਾ ਦਾ ਗੈਰ ਰਸਮੀ ਗੱਠਜੋੜ ਵੀ ਪੰਜਾਬ ਵਿੱਚ ਕਰ ਰਿਹਾ ਹੈ ਕੰਮ

  Raghav Chadha, Harpal Singh Cheema, AAP, Aam Aadmi Party, Aam Aadmi Party Punjab, AAP Punjab, Harchand Singh Barsat, Prof Baljinder Kaur

Web Admin

Web Admin

5 Dariya News

ਚੰਡੀਗੜ੍ਹ , 12 Jun 2021

Last updated on: Jun 12, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਨੂੰ ਪੰਜਾਬ ਵਿਰੋਧੀ ਅਤੇ ਨਾਪਾਕ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਰਾਹ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸਾ ਨਿਰਦੇਸਾਂ 'ਤੇ ਇਸ ਗਠਜੋੜ ਦਾ ਵਜੂਦ ਬਣਾਇਆ ਗਿਆ ਹੈ।ਸਨੀਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਮਿਲ ਰਹੇ ਪਿਆਰ ਤੋਂ ਪੰਜਾਬ ਵਿਰੋਧੀ ਪਾਰਟੀਆਂ ਘਬਰਾ ਰਹੀਆਂ ਹਨ। ਇਸ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਹੁਣ ਰਸਮੀ ਅਤੇ ਗੈਰ ਰਸਮੀ ਭਾਵ ਦੋ ਤਰ੍ਹਾਂ ਦੇ ਗੱਠਜੋੜ ਪੰਜਾਬ ਨੂੰ ਲੁੱਟਣ ਤੇ ਕੁੱਟਣ ਵਾਲੀਆਂ ਪਾਰਟੀਆਂ ਵੱਲੋਂ ਕੀਤੇ ਗਏ ਹਨ। ਚੱਢਾ ਨੇ ਕਿਹਾ ਕਿ ਪਹਿਲਾ ਰਸਮੀ ਗੱਠਜੋੜ  ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਦੇ ਰੂਪ ਵਿੱਚ ਸਾਹਮਣੇ ਆਇਆ ਹੈ, ਜਦੋਂ ਕਿ ਦੂਜਾ ਗੈਰ ਰਸਮੀ ਗਠਜੋੜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ, ਸ੍ਰੋਮਣੀ ਅਕਾਲੀ ਦਲ ਬਾਦਲ, ਬਹੁਜਨ ਸਮਾਜ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਕਠਪੁਤਲੀਆਂ ਪਾਰਟੀਆਂ ਹਨ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਬੌਸ ਮੰਨਦੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ, ਵਿਧਾਇਕ ਮਾਸਟਰ ਬਲਦੇਵ ਸਿੰਘ ਅਤੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਮੌਜੂਦ ਸਨ।

ਆਪ ਆਗੂਆਂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਆਪਣੇ ਆਪ ਨੂੰ ਦਲਿਤਾਂ ਦੀ ਅਗਵਾਈ ਵਾਲੀ ਪਾਰਟੀ ਦੱਸਦੀ ਹੈ ਪ੍ਰੰਤੂ ਦਲਿਤਾਂ ਉੱਤੇ ਅੱਤਿਆਚਾਰ ਕਰਨ ਵਾਲੇ ਅਕਾਲੀ ਦਲ ਨਾਲ ਮਿਲ ਕੇ ਕਾਰਜ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲ ਗੱਠਜੋੜ ਕਰਕੇ ਬਹੁਜਨ ਸਮਾਜ ਪਾਰਟੀ ਨੇ ਬਾਬੂ ਕਾਂਸ਼ੀ ਰਾਮ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਨੂੰ ਛਿੱਕੇ ਟੰਗ ਦਿੱਤਾ ਹੈ। ਆਪ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਲਿਖੇ ਸੰਵਿਧਾਨ ਦੀਆਂ ਕਾਪੀਆਂ ਸਾੜੀਆਂ ਸਨ ਅਤੇ ਬਾਬਾ ਸਾਹਿਬ ਖ਼ਿਲਾਫ਼ ਪ੍ਰਦਰਸ਼ਨ ਕੀਤੇ ਸਨ ਅਤੇ ਅੱਜ ਬਸਪਾ ਉਨ੍ਹਾਂ ਦੇ ਨਾਲ ਹੀ ਗਠਬੰਧਨ ਕਰਕੇ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਭਾਜਪਾ ਦੇ ਸਮੇਂ ਦੌਰਾਨ ਹੀ ਦਲਿਤਾਂ ਉੱਤੇ ਸਭ ਤੋਂ ਵੱਧ ਅੱਤਿਆਚਾਰ ਹੋਏ ਹਨ ਅਤੇ ਦਲਿਤਾਂ ਦੀਆਂ ਧੀਆਂ ਨੂੰ ਬੱਸਾਂ ਵਿੱਚੋਂ ਉਤਾਰ ਉਤਾਰ ਕੇ ਸੁੱਟਿਆ ਗਿਆ ਹੈ।ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਦਲ ਇਸ ਸਮੇਂ ਆਪਣਾ ਵਜੂਦ ਗੁਆ ਚੁੱਕਿਆ ਹੈ ਅਤੇ ਬਸਪਾ ਦਾ ਵੀ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ ਇਸ ਲਈ ਜ਼ੀਰੋ ਅਤੇ ਜ਼ੀਰੋ ਮਿਲ ਕੇ ਜ਼ੀਰੋ ਹੀ ਬਣਨਗੇ। ਉਨ੍ਹਾਂ ਕਿਹਾ ਕਿ ਬਾਬੂ ਕਾਂਸ਼ੀ ਰਾਮ ਦੀ ਮੌਤ ਤੋਂ ਬਾਅਦ ਬਸਪਾ ਧਨਾਢਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ ਤੇ ਜਿਸ ਤਰ੍ਹਾਂ ਪੰਜਾਬ ਵਿੱਚ ਅਕਾਲੀ ਦਲ ਨੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਉਸ ਨੀਤੀ ਤੇ ਕੰਮ ਕਰਦਿਆਂ ਬਸਪਾ ਨੇ ਵੀ ਭ੍ਰਿਸ਼ਟਾਚਾਰ ਦੀ ਹੱਦ ਪੁਗਾਈ ਹੈ। ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਪਿੱਠ ਚ ਛੁਰਾ ਮਾਰ ਕੇ ਕਾਲੇ ਕਾਨੂੰਨਾਂ ਉੱਤੇ ਹਸਤਾਖਰ ਕਰਨ ਵਾਲੀ ਅਕਾਲੀ ਦਲ ਨਾਲ ਬਸਪਾ ਵੱਲੋਂ ਗੱਠਜੋੜ ਕਰਕੇ ਕਿਸਾਨ-ਖੇਤ ਮਜਦੂਰ  ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਗ਼ਰੀਬ ਬੱਚਿਆਂ ਦੇ ਵਜੀਫਾ ਘੁਟਾਲੇ ਕਾਰਨ ਅੱਜ ਵੀ ਦਲਿਤ ਬੱਚਿਆਂ ਦੇ ਡਿਗਰੀਆਂ ਰੋਕੀਆਂ ਗਈਆਂ ਹਨ ਜਿਸ ਕਾਰਨ ਉਹ ਉਚੇਰੀ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਰਹੇ ਹਨ।

 

Tags: Raghav Chadha , Harpal Singh Cheema , AAP , Aam Aadmi Party , Aam Aadmi Party Punjab , AAP Punjab , Harchand Singh Barsat , Prof Baljinder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD