Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਮ ਆਦਮੀ ਪਾਰਟੀ ਦਾ ਸਕੂਲਾਂ ਵਾਲਾ ਫੋਕਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪੱਛੜ ਜਾਣ ਦੀ ਨਮੋਸ਼ੀ: ਵਿਜੈ ਇੰਦਰ ਸਿੰਗਲਾ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸੰਗਰੂਰ , 12 Jun 2021

Last updated on: Jun 12, 2021, 00:00 IST

ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਨੂੰ ਬਦਨਾਮ ਦੀ ਨੀਅਤ ਨਾਲ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਕੂਲ ਮਾਡਲ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਪੰਜਾਬ ਦੇ ਅੱਵਲ ਆਉਣ ਨਾਲ ਬੇਨਕਾਬ ਹੋ ਗਈ ਹੈ ਅਤੇ ਹੁਣ ਮਨੀਸ਼ ਸਿਸੋਦੀਆ ਦੀ ਨਮੋਸ਼ੀ ਉਨ੍ਹਾਂ ਦੀ ਬਿਆਨਬਾਜ਼ੀ ‘ਚੋਂ ਸਾਫ ਝਲਕ ਰਹੀ ਹੈ।ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਝੂਠੇ ਦੋਸ਼ਾਂ ਦੇ ਅਧਾਰ ‘ਤੇ ਆਪਣੀ ਤਰਕਹੀਣ ਬਿਆਨਬਾਜੀ ਰਾਹੀਂ ਇਸ ਮੁੱਦੇ ਦਾ ਸਿਆਸੀਕਰਨ ਕਰਨ ਦੀ ਬੇਤੁੱਕੀ ਕੋਸ਼ਿਸ਼ ‘ਤੇ ਸਿਸੋਦੀਆ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹਾਲਾਂਕਿ ਪੰਜਾਬ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਕੂਲਾਂ ਦੇ ਕਾਰਗੁਜ਼ਾਰੀ ਗ੍ਰੇਡਿੰਗ ਸੂਚਕਾਂਕ ਵਿੱਚ ਚੋਟੀ ਦਾ ਦਰਜਾ ਮਿਲਿਆ ਹੈ, ਪਰ ਦਿੱਲੀ ਨੂੰ ਸਿਖਰਲੇ ਪੰਜ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੀ ਜਗ੍ਹਾ ਹਾਸਲ ਨਹੀਂ ਹੋਈ। ਇਸ ਨੂੰ ਛੇਵੇਂ ਸਥਾਨ ‘ਤੇ ਰੱਖਿਆ ਗਿਆ ਹੈ।ਸ੍ਰੀ ਸਿੰਗਲਾ ਨੇ ਕਿਹਾ ਕਿ ਜਦੋਂ ਪੰਜਾਬ ਨੇ ਮੈਰਿਟ ਦੇ ਆਧਾਰ 'ਤੇ ਇਹ ਦਰਜਾ ਹਾਸਲ ਕੀਤਾ ਹੈ, ਦਿੱਲੀ ਦੇ ਸਿੱਖਿਆ ਮੰਤਰੀ ਪੰਜਾਬ ਵਿਚ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸਿਆਹੀ ਲਾਹਾ ਲੈਣ ਲਈ ਝੂਠ ਬੋਲ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਸਾਡੇ ਲਈ ਸਿੱਖਿਆ ਵਿਚ ਸੁਧਾਰ ਇਕ ਪਵਿੱਤਰ ਮੁੱਦਾ ਹੈ ਅਤੇ ਅਸੀਂ ਕਦੇ ਵੀ ਇਸ ਨੂੰ ਰਾਜਨੀਤੀ ਲਈ ਵਰਤਣ ਦੀ ਕੋਸ਼ਿਸ਼ ਨਹੀਂ ਕੀਤੀ ਜਿਵੇਂ ਕਿ ਆਪ ਸਰਕਾਰ ਵੱਲੋਂ ਕੀਤਾ ਜਾਂਦਾ ਰਿਹਾ ਹੈ। ਸਿੱਖਿਆ ਮੰਤਰੀ ਨੇ ਆਪ ਸਰਕਾਰ ਦੇ ਮੰਤਰੀਆਂ ਨੂੰ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ ਤਾਂ ਜੋ ਉਹ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਲਈ ਕਾਂਗਰਸ ਸਰਕਾਰ ਤੋਂ ਸਿੱਖ ਸਕਣ।

ਸ੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਹੋਰ ਸਟਾਫ ਨੇ ਵੀ ਸੂਬੇ ਨੂੰ ਸਿਖਰਲੇ ਅਹੁਦੇ ’ਤੇ ਲਿਆਉਣ ਲਈ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਵਿਚ ਲਗਭਗ 15 ਫ਼ੀਸਦੀ ਦਾਖਲੇ ਵਧਾਉਣ ਵਿਚ ਵੀ ਸਹਾਇਤਾ ਮਿਲੀ ਹੈ ਕਿਉਂਕਿ ਨਤੀਜਿਆਂ ਦੇ ਮਾਮਲੇ ਵਿਚ ਵੀ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਛਾੜ ਦਿੱਤਾ ਹੈ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ, ਗੁਣਾਤਮਕ ਸੁਧਾਰ ਲਿਆਉਣ ਅਤੇ ਸਰਕਾਰੀ ਸਕੂਲਾਂ ਵਿਚ ਆਰਟੀਈ ਦੇ ਨਿਯਮਾਂ ਦੀ ਪਾਲਣਾ ਕਰਨ ਵਿਚ ਮੋਹਰੀ ਬਣ ਕੇ ਸਕੂਲ ਸਿੱਖਿਆ ਨੂੰ ਸੁਰਜੀਤ ਕਰਨ ਵਿਚ ਪੰਜਾਬ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ।ਪੀ.ਜੀ.ਆਈ. ਰੈਂਕ ਹਾਸਲ ਕਰਨ, ਸਕੂਲ ਬੰਦ ਕਰਨ, ਸਿੱਖਿਆ ਦਾ ਨਿੱਜੀਕਰਨ ਕਰਨ ਬਾਰੇ ਮੋਦੀ ਸਰਕਾਰ ਦੇ ਘੁਟਾਲੇ ਕਰਨ ਸਬੰਧੀ ਝੂਠੇ ਬਿਆਨਾਂ ‘ਤੇ ਪ੍ਰਤੀਕਿਰਿਆ ਕਰਦਿਆਂ ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਇਹ ਰੈਂਕਿੰਗ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਕੀਤੀ ਗਈ ਸੀ ਜੋ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲਈ ਇਕੋ ਜਿਹੀ ਸੀ। ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਸਕੂਲਾਂ ਵਿੱਚ ਦਾਖਲਾ ਲਗਾਤਾਰ ਵੱਧ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਲੋਕਾਂ ਵੱਲੋਂ ਸਰਕਾਰੀ ਸਕੂਲਾਂ ਵਿਚ ਭਰੋਸਾ ਇਸ ਤੱਥ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਤਿੰਨ ਲੱਖ ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ  ਵਿਦਿਆਰਥੀ  ਸੂਬੇ ਦੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਦਾ ਲਾਹਾ ਲੈਣ ਲਈ ਸਰਕਾਰੀ ਸਕੂਲਾਂ ਵਿਚ ਤਬਦੀਲ ਹੋ ਗਏ ਹਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD