Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ 4.50 ਕਰੋੜ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਐਸਟ੍ਰੋਟਰਫ਼ ਪ੍ਰੋਜੈਕਟ ਦਾ ਉਦਘਾਟਨ

ਹਾਕੀ ਨੂੰ ਸੂਬੇ ’ਚ ਹੋਰ ਪ੍ਰਫੁਲਿਤ ਕਰਨ ਲਈ ਉਲੰਪੀਅਨ ਰਾਜਿੰਦਰ ਸਿੰਘ ਜੂਨੀਅਰ ਨੂੰ ਵੀ ਕੀਤਾ ਚੀਫ਼ ਹਾਕੀ ਕੋਚ ਨਿਯੁਕਤ

 Rana Gurmit Singh Sodhi, Punjab Pradesh Congress Committee, Congress, Punjab Congress, Punjab, Punjab Government, Government of Punjab, Jalandhar, Sushil Rinku, Surjeet Hockey Stadium

Web Admin

Web Admin

5 Dariya News

ਜਲੰਧਰ , 12 Jun 2021

Last updated on: Jun 12, 2021, 00:00 IST

ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰਫੁਲਿਤ ਕਰਨ ਦੇ ਮੱਦੇਨਜ਼ਰ ਖੇਡ, ਅਤੇ ਯੁਵਕ ਮਾਮਲੇ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅੱਜ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ 4.50 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਐਸਟ੍ਰੋਟਰਫ਼ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ  ਖੇਡ ਅਤੇ ਯੁਵਕ ਮਾਮਲੇ ਮੰਤਰੀ ਜਿਨਾਂ ਦੇ ਨਾਲ ਵਿਧਾਇਕ ਜਲੰਧਰ ਪੱਛਮੀ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਮੇਅਰ ਸ੍ਰੀ ਜ਼ਗਦੀਸ਼ ਰਾਜ ਰਾਜਾ ਵੀ ਮੌਜੂਦ ਸਨ, ਨੇ ਐਲਾਨ ਕੀਤਾ ਕਿ ਇਸ ਐਸਟ੍ਰੋਟਰਫ਼ ਪ੍ਰੋਜੈਕਟ ਦੇ ਮੁਕੰਮਲ ਹੋਣ ਉਪਰੰਤ ਇਥੇ ਪਹਿਲੇ ਪ੍ਰੋ-ਹਾਕੀ ਲੀਗ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਲੰਧਰ ਵਿਖੇ ਇਕ ਹੋਰ ਹਾਕੀ ਸਟੇਡੀਅਮ ਜਿਸ ਵਿੱਚ ਐਸਟ੍ਰੋਟਰਫ਼, ਫਲੱਡ ਲਿਟ ਅਤੇ ਹੋਰ ਬੁਨਿਆਦੀ ਢਾਂਚਾ ਮੌਜੂਦ ਹੋਵੇਗਾ ਵੀ ਵਿਕਸਿਤ ਕੀਤਾ ਜਾਵੇਗਾ।ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਸੱਤ ਮਹੀਨਿਆਂ ਦੇ ਵਿੱਚ-ਵਿੱਚ ਐਸਟ੍ਰੋਟਰਫ਼ ਪ੍ਰੋਜੈਕਟ ਮੁਕੰਮਲ ਹੋਣ ਉਪਰੰਤ ਇਥੇ ਹਾਕੀ ਖਿਡਾਰੀ ਅਤਿ ਆਧੁਨਿਕ ਖੇਡ ਸਹੂਲਤਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਟਰਫ਼ ਯੂ.ਐਸ.ਏ. ਅਧਾਰਤ ਫੀਲਡ ਟਰਫ਼ ਕੰਪਨੀ ਵਲੋਂ ਤਿਆਰ ਕੀਤਾ ਜਾ ਰਿਹਾ, ਜਿਸ ਨੂੰ ਹੈਦਰਾਬਾਦ ਦੀ ਗਰੇਟ ਸਪੋਰਟ ਟੈਕ ਵਲੋਂ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਟੇਡੀਅਮ ਵਿਖੇ ਟਿਊਬਵੈਲ ਦੇ ਨਾਲ-ਨਾਲ ਇਕ ਸਪਰਿੰਕਲਰ ਪ੍ਰਣਾਲੀ ਵੀ ਹੋਵੇਗੀ। 

ਪੰਜਾਬ ਸਰਕਾਰ ਦੀ ਹਾਕੀ ਨੂੰ ਸੂਬੇ ਵਿੱਚ ਹੇਠਲੇ ਪੱਧਰ ਤੱਕ ਪ੍ਰਫੁਲਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਵਲੋਂ ਉਲੰਪੀਅਨ ਅਤੇ ਦਰੋਣਾਚਾਰੀਆ ਐਵਾਰਡੀ ਰਜਿੰਦਰ ਸਿੰਘ ਜੂਨੀਅਰ ਨੂੰ ਚੀਫ ਹਾਕੀ ਕੋਚ ਵੀ ਨਿਯੁਕਤ ਕੀਤਾ ਗਿਆ। ਉਨ੍ਹਾਂ ਵਲੋਂ ਇਸ ਮੌਕੇ ਰਾਜਿੰਦਰ ਸਿੰਘ ਜੂਨੀਅਰ ਨੂੰ ਨਿਯੁਕਤੀ ਪੱਤਰ ਸੌਪਦਿਆਂ ਉਨ੍ਹਾਂ ਨੂੰ ਦਿੱਤੇ ਗਏ ਟੀਚੇ ਨੂੰ ਪ੍ਰਾਪਤ ਕਰਨ ਲਈ ਪੂਰਨ ਸਹਿਯੋਗ ਅਤੇ ਮਦਦ ਦਾ ਭਰੋਸਾ ਦੁਆਇਆ ਗਿਆ। ਇਸ ਮੌਕੇ ਪ੍ਰੋ-ਹਾਕੀ ਲੀਗ਼ ਦਾ ਪੋਸਟਰ ਅਤੇ ਟੀ-ਸ਼ਰਟ ਜਾਰੀ ਕਰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਲੀਗ਼ ਸੁਰਜੀਤ ਹਾਕੀ ਸੁਸਾਇਟੀ ਵਲੋਂ ਵੱਖ-ਵੱਖ ਕੈਟਾਗਰੀਆਂ ਦੀਆਂ 20 ਟੀਮਾਂ ਦੀ ਸ਼ਮੂਲੀਅਤ ਨਾਲ ਕਰਵਾਈ ਜਾਵੇਗੀ। ਉਨ੍ਹਾ ਕਿਹਾ ਕਿ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੂਬੇ ਦੇ ਖੇਡ ਵਿਭਾਗ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਨਾਲ-ਨਾਲ ਪੁਰਸਕਾਰ ਦੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿੱਚ ਖਿਡਾਰੀਆਂ ਨੂੰ ਮਜ਼ਬੂਤ ਸਥਿਤੀ ਹਾਸਿਲ ਕਰਨ ਦੇ ਯੋਗ ਬਣਾਉਣ ਲਈ ਸੂਬਾ ਸਰਕਾਰ ਸੂਬੇ ਵਿੱਚ ਖੇਡਾਂ ਦਾ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਇਸ ਮੌਕੇ ਉਪ ਮੰਡਲ ਮੈਜਿਸਟਰੇਟ ਜੈ ਇੰਦਰ ਸਿੰਘ, ਸਕੱਤਰ ਸੁਰਜੀਤ ਹਾਕੀ ਸੁਸਾਇਟੀ ਇਕਬਾਲ ਸਿੰਘ ਸੰਧੂ, ਸੁਰਿੰਦਰ ਭਾਪਾ, ਸਵਿਮਿੰਗ ਕੋਚ ਉਮੇਸ਼ ਸ਼ਰਮਾ, ਏ.ਡੀ.ਸੀ.ਪੀ. ਜਗਜੀਤ ਸਰੋਆ ਅਤੇ ਹੋਰ ਵੀ ਹਾਜ਼ਰ ਸਨ।

 

Tags: Rana Gurmit Singh Sodhi , Punjab Pradesh Congress Committee , Congress , Punjab Congress , Punjab , Punjab Government , Government of Punjab , Jalandhar , Sushil Rinku , Surjeet Hockey Stadium

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD