Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਦਿੱਲੀ ਦੇ ਸਕੂਲਾਂ ਦੇ ਸਿੱਖਿਆ ਪੱਧਰ ਸਬੰਧੀ ਤੱਥਾਂ ਦੀ ਪੜਤਾਲ ਕਰ ਲਵੋ: ਵਿਜੈ ਇੰਦਰ ਸਿੰਗਲਾ ਦੀ ਸਿਸੋਦੀਆ ਨੂੰ ਸਲਾਹ

 Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਚੰਡੀਗੜ , 13 Jun 2021

Last updated on: Jun 13, 2021, 00:00 IST

ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਆਪਣੇ ਦਿੱਲੀ ਦੇ ਹਮਅਹੁਦਾ ਮਨੀਸ਼ ਸਿਸੋਦੀਆ ਨੂੰ ਸਲਾਹ ਦਿੱਤੀ ਕਿ ਉਹ ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ “ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿਚ “ਸਿੱਖਿਆ ਦੇ ਪੱਧਰ ਅਤੇ ਮਿਆਰ” ਸੰਬਧੀ ਮਾਪਦੰਡ ਬਾਰੇ ਤੱਥਾਂ ਦੀ ਪੜਤਾਲ ਕਰ ਲੈਣ। ਸ੍ਰੀ ਸਿੰਗਲਾ ਨੇ ਕਿਹਾ “ ਦਿੱਲੀ ਦੇ ਸਿੱਖਿਆ ਮੰਤਰੀ ਸਿਸੋਦੀਆ ਅਤੇ ਉਨਾਂ ਦੀ ਪਾਰਟੀ ਸਕੂਲ ਸਿੱਖਿਆ ਦੇ ਖੇਤਰ ਵਿਚ ਪੰਜਾਬ ਦੀ ਪ੍ਰਾਪਤੀ ਤੋਂ ਇੰਨੇ ਘਬਰਾ ਗਏ ਹਨ ਕਿ ਉਨਾਂ ਨੇ ਆਪਣੇ ਝੂਠੇ ਅਤੇ ਤਰਕਹੀਣ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨਾ ਸ਼ੁਰੂ ਕਰ ਦਿੱਤਾ ਹੈ।” ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਮਨੀਸ ਸਿਸੋਦੀਆ ਇਹ ਕਹਿ ਰਹੇ ਸਨ ਕਿ ਪੰਜਾਬ ਨੇ ਹਾਲ ਹੀ ਦੇ “ਕਾਰਗੁਜਾਰੀ ਗਰੇਡਿੰਗ ਇੰਡੈਕਸ” ਵਿੱਚ “ਸਿੱਖਿਆ ਦੇ ਪੱਧਰ ਅਤੇ ਮਿਆਰ” ਵਿੱਚ ਮਾੜਾ ਪ੍ਰਦਰਸਨ ਕੀਤਾ ਸੀ।ਉਨਾਂ ਕਿਹਾ “ਪਰ ਤੱਥ ਇਹ ਹੈ ਕਿ ਜੇ ਪੰਜਾਬ ਦੀ ਕਾਰਗੁਜਾਰੀ ਮਾੜੀ ਹੈ ਤਾਂ ਇਸੇ ਮਾਪਦੰਡ ਤਹਿਤ ਦਿੱਲੀ ਦੇ ਸਕੂਲਾਂ ਦੀ ਕਾਰਗੁਜਾਰੀ ਇਸ ਤੋਂ ਵੀ ਮਾੜੀ ਹੈ ਕਿਉਂ ਕਿ ਜਿੱਥੇ ਦਿੱਲੀ ਨੇ 124 ਅੰਕ ਪ੍ਰਾਪਤ ਕੀਤੇ ਹਨ ਓਥੇ 2017 ਵਿਚ ਕਰਵਾਏ ਗਏ ਕੌਮੀ ਪ੍ਰਾਪਤੀ ਸਰਵੇਖਣ (ਐਨ.ਏ.ਐਸ.) ਵਿਚ ਪੰਜਾਬ ਦਾ ਸਕੋਰ 126 ਰਿਹਾ ਸੀ।” ਉਨਾਂ ਇਹ ਵੀ ਕਿਹਾ ਕਿ ਜੇਕਰ ਸਿਸੋਦੀਆ ਇਸ ਮੁੱਦੇ ’ਤੇ ਰਾਜਨੀਤੀ ਕਰ ਰਹੇ ਸਨ ਤਾਂ ਉਨਾਂ ਨੂੰ ਇਸ ਗੱਲ ਦੀ  ਜਾਂਚ ਕਰ ਲੈਣੀ ਚਾਹੀਦੀ ਸੀ ਕਿ ਜਦੋਂ ਸਾਲ 2017 ਵਿੱਚ ਕੌਮੀ ਪ੍ਰਾਪਤੀ ਸਰਵੇਖਣ ਕੀਤਾ ਗਿਆ ਸੀ ਤਾਂ ਦਿੱਲੀ ਵਿਚ ਉਨਾਂ ਦੀ ਸਰਕਾਰ ਨੇ ਪਹਿਲਾਂ ਹੀ ਆਪਣੇ ਕਾਰਜਕਾਲ ਦੇ ਦੋ ਤੋਂ ਜ਼ਿਆਦਾ ਸਾਲ ਪੂਰੇ ਕਰ ਲਏ ਸਨ ਅਤੇ ਉਸ ਵੇਲੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਇਆਂ ਨੂੰ ਸਿਰਫ਼ ਕੁਝ ਹੀ ਮਹੀਨੇ ਹੋਏ ਸਨ। ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਰਕੇ ਨਵੰਬਰ 2020 ਵਿਚ ਕੌਮੀ ਪ੍ਰਾਪਤੀ ਸਰਵੇਖਣ ਨਹੀਂ ਹੋ ਸਕਿਆ, ਇਸ ਲਈ ਪੰਜਾਬ ਨੂੰ ਪੁਰਾਣੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੋਣਾ ਪਿਆ। ਪਰ ਇਸ ਵਾਰ ਪੰਜਾਬ ਪੂਰੀ ਤਰਾਂ ਤਿਆਰ ਸੀ ਅਤੇ ਜੇਕਰ ਕੌਮੀ ਪ੍ਰਾਪਤੀ ਸਰਵੇਖਣ ਕਰਵਾਇਆ ਜਾਂਦਾ ਤਾਂ ਪੰਜਾਬ ਦੇ ਸਕੂਲਾਂ ਨੇ “ਸਿੱਖਿਆ ਦੇ ਪੱਧਰ ਅਤੇ ਮਿਆਰ“ ਸਬੰਧੀ ਮਾਪਦੰਡ ਵਿੱਚ ਵੀ ਚੋਟੀ ਦਾ ਦਰਜਾ ਹਾਸਲ ਕੀਤਾ ਹੁੰਦਾ।

ਸਿੱਖਿਆ ਵਿਚ ਗੁਣਾਤਮਕ ਸੁਧਾਰ ਲਿਆਉਣ ਲਈ ਪੰਜਾਬ ਨੇ ਆਪਣੀ ਮੁਹਿੰਮ ਨੂੰ ਕਦੇ ਵੀ ਸਿਆਸੀ ਰੰਗਤ ਨਹੀਂ ਦਿੱਤੀ। ਪਿਛਲੀ ਵਾਰ, ਜਦੋਂ ਦਿੱਲੀ ਨੇ ਚੌਥਾ ਦਰਜਾ ਪ੍ਰਾਪਤ ਕੀਤਾ ਸੀ ਤਾਂ ਉਸ ਵੇਲੇ “ਕਾਰਗੁਜ਼ਾਰੀ ਗਰੇਡਿੰਗ ਇੰਡੈਕਸ“ ਦੀ ਪ੍ਰਮਾਣਿਕਤਾ ’ਤੇ ਕੋਈ ਉਂਗਲ ਨਹੀਂ ਚੁੱਕੀ ਗਈ।ਹੁਣ ਵੀ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ ਸਿਸੋਦੀਆ ਦਿੱਲੀ ਤੋਂ ਰੈਕਿੰਗ ਵਿੱਚ ਅੱਗੇ ਰਹੇ ਚਾਰ ਹੋਰ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ- ਚੰਡੀਗੜ, ਤਾਮਿਲਨਾਡੂ, ਕੇਰਲਾ, ਅੰਡੇਮਾਨ ਅਤੇ ਨਿਕੋਬਾਰ ਨੂੰ ਛੱਡ ਕੇ ਸਿਰਫ਼ ਪੰਜਾਬ ’ਤੇ ਉਂਗਲ ਚੁੱਕ ਰਹੇ ਹਨ ਕਿਉਂ ਕਿ ਆਮ ਆਦਮੀ ਪਾਰਟੀ ਆਪਣੇ ਗੁੰਮਰਾਹਕੁੰਨ ਪ੍ਰਚਾਰ ਨਾਲ ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ’ਤੇ ਅੱਖ ਰੱਖਦਿਆਂ ਇਸ ਤੋਂ ਸਿਆਸੀ ਲਾਹਾ ਖੱਟਣ ਦੀ ਆਸ ਵਿੱਚ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਸਾਰੇ 2000 ਪ੍ਰਾਇਮਰੀ ਸਕੂਲ ਐਮ.ਸੀ.ਡੀ. ਵੱਲੋਂ ਚਲਾਏ ਜਾ ਰਹੇ ਹਨ ਅਤੇ ਦਿੱਲੀ ਦੀਆਂ ਤਿੰਨੋਂ ਕਾਰਪੋਰੇਸ਼ਨਾਂ ‘ਚ ਭਾਜਪਾ ਦਾ ਬਹੁਮਤ ਅਤੇ ਭਾਜਪਾ ਦਾ ਹੀ ਮੇਅਰ ਹੈ। ’ਆਪ’ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ 1031 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਚਲਾਏ ਜਾ ਰਹੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸਿੱਧੇ ਤੌਰ ‘ਤੇ 19000 ਸਕੂਲ ਚਲਾਏ ਜਾ ਰਹੇ ਹਨ ਜਿਨਾਂ ਵਿੱਚ  13000 ਪ੍ਰਾਇਮਰੀ ਅਤੇ 6000 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ। ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਦੀ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਇੱਥੇ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਅਧਿਆਪਕਾਂ ਅਤੇ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਨਾਲ-ਨਾਲ ਮਿਆਰੀ ਸਿੱਖਿਆ ਸਹੂਲਤਾਂ ਦਾ ਵਿਕਾਸ ਹੋਇਆ ਹੈ।ਸਰਕਾਰੀ ਸਕੂਲਾਂ ਵਿਚ ਇਨਾਂ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਲੋਕਾਂ ਦੁਆਰਾ ਵਿਖਾਏ ਜਾ ਰਹੇ ਭਰੋਸੇ ਦਾ ਪਤਾ ਇਸ ਤੱਥ ਤੋਂ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ ਕਿ  ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਹੋ ਰਹੇ ਹਨ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੀ ਗਿਣਤੀ ਵੱਡੇ ਪੱਧਰ ’ਤੇ ਵਧੀ ਹੈ। ਸਿੱਖਿਆ ਮੰਤਰੀ ਸਿੰਗਲਾ ਨੇ ਇਹ ਵੀ ਦੱਸਿਆ ਕਿ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ ਸਿਸੋਦੀਆ ਨੇ ਲਗਭਗ ਦੋ ਸਾਲ ਪਹਿਲਾਂ ਇੱਕ ਕੋਰਟ ਕੇਸ ਦਰਜ ਕੀਤੇ ਹਲਫਨਾਮੇ ਵਿੱਚ ਆਪ ਹੀ ਕਿਹਾ ਸੀ ਕਿ ਦਿੱਲੀ ਦੇ 70 ਫੀਸਦੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਮਾੜਾ ਹੈ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD