Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਪੋਸਟ ਮੈਟ੍ਰਿਕ ਸਕਾਲਰਸਪਿ ਰਾਸੀ ਘੁਟਾਲੇ ਖਲਿਾਫ ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਅੱਗੇ ਕੀਤਾ ਰੋਸ ਪ੍ਰਦਰਸਨ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਹੋਵੇ ਦਰਜ: ਆਪ

 Harpal Singh Cheema, AAP, Aam Aadmi Party, Aam Aadmi Party Punjab, AAP Punjab, Protest, Agitation, Demonstration, Manwinder Singh Giaspura, Saravjit Kaur Manuke, Master Baldev Singh Jaito, Principal Budhram, Jagtar Singh Jagga Hissowal, Manjit Singh Bilaspur, Kulwant Singh Pandori

Web Admin

Web Admin

5 Dariya News

ਚੰਡੀਗੜ੍ਹ , 14 Jun 2021

ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ (ਵਜੀਫਾ) ਰਾਸੀ ਵਿੱਚ ਕੀਤੇ ਘੁਟਾਲੇ ਖਲਿਾਫ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ ਅੱਗੇ ਧਰਨਾ ਪ੍ਰਦਰਸਨ ਕੀਤਾ ਗਿਆ। ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਮੁੱਖ ਮੰਤਰੀ ਦੀ ਰਿਹਾਇਸ ਅੱਗੇ ਵੱਡੀ ਗਿਣਤੀ ਵਿੱਚ ਪਹੁੰਚੇ ਵਰਕਰਾਂ ਦੇ ਨਾਲ ਨਾਲ ਵਿਰੋਧੀ ਧਿਰ ਦੀ ਉਪ ਆਗੂ ਬੀਬਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕਾਂ ਮਾਸਟਰ ਬਲਦੇਵ ਸਿੰਘ ਜੈਤੋਂ, ਪ੍ਰਿੰਸੀਪਲ ਬੁੱਧ ਰਾਮ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਮਨਜੀਤ ਸਿੰਘ ਬਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੋਸ ਪ੍ਰਦਰਸਨ ਕੀਤਾ। ਜੋਰ ਸੋਰ ਨਾਲ ਚੱਲ ਰਹੇ ਧਰਨੇ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਆਪ ਦੇ ਵਿਧਾਇਕਾਂ ਅਤੇ ਆਗੂਆਂ ਨੂੰ ਜਬਰਦਰਸਤੀ ਹਿਰਾਸਤ ਵਿੱਚ ਲੈ ਕੇ ਸੈਕਟਰ 17 ਦੇ ਥਾਣੇ ਵਿੱਚ ਭੇਜ ਦਿੱਤਾ ਗਿਆ। ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੇ ਐਲਾਨ ਮੁਤਾਬਕ ਪੁਲੀਸ ਹਿਰਾਸਤ ਵਿੱਚ ਹੀ ਭੁੱਖ ਹੜਤਾਲ ਸੁਰੂ ਕਰ ਦਿੱਤੀ ਹੈ।ਇਸ ਸਮੇਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੀ ਵਜੀਫਾ ਰਾਸੀ ਵਿੱਚ ਕਰੋੜਾਂ ਰੁਪਏ ਘੁਟਾਲਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਹਿ 'ਤੇ ਪੁਲੀਸ ਪ੍ਰਸਾਸਨ ਨੇ ਸਾਡਾ ਰੋਸ ਪ੍ਰਦਰਸਨ ਕਰਨ ਦਾ ਸੰਵਿਧਾਨ ਹੱਕ ਮਾਰਿਆ ਹੈ, ਪਰ ਆਮ ਆਦਮੀ ਪਾਰਟੀ ਆਪਣਾ ਸੰਘਰਸ ਜਾਰੀ ਰੱਖੇਗੀ ਅਤੇ ਆਪ ਵਰਕਰਾਂ ਵਲੋਂ 15 ਜੂਨ ਨੂੰ ਪੰਜਾਬ ਦੇ ਸਾਰੇ ਜਿਿਲ੍ਹਆਂ ਵਿੱਚ ਡਿਪਟੀ ਕਮਿਸਨਰਾਂ ਦੇ ਦਫਤਰਾਂ ਅੱਗੇ ਭੁੱਖ ਹੜਤਾਲ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਜਦੋਂ ਤੱਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਆਪ ਦਾ ਸੰਘਰਸ ਜਾਰੀ ਰਹੇਗਾ।

ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸੰਕਰ ਸਿਰੋਜ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਪਿ ਘੁਟਾਲੇ ਦੀ ਦਿੱਤੀ ਜਾਂਚ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਸਮਾਜ ਭਲਾਈ ਮੰਤਰੀ ਵੱਲੋਂ ਵਜੀਫਾ ਰਾਸੀ ਆਪਣੇ ਨਜਦੀਕੀ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ ਹੈ। ਇਸ ਕਾਰਨ ਪ੍ਰਾਈਵੇਟ ਕਾਲਜਾਂ ਨੂੰ ਰਕਮ ਪ੍ਰਾਪਤ ਨਹੀਂ ਹੋਈ ਅਤੇ ਲੱਖਾਂ ਦਲਿਤ ਵਿਦਿਆਰਥੀਆਂ ਤੋਂ ਪੜ੍ਹਾਈ ਦਾ ਹੱਕ ਖੋਹ ਲਿਆ ਗਿਆ ਹੈ। ਗਿਆਸਪੁਰਾ ਨੇ ਐਲਾਨ ਕੀਤਾ ਕਿ ਪੁਲੀਸ ਹਿਰਾਸਤ ਦੌਰਾਨ ਵੀ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਲਿਤ ਵਿਦਿਆਰਥੀਆਂ ਦੀ ਵਜੀਫਾ ਰਾਸੀ ਦੇ ਘੁਟਾਲੇ ਖਲਿਾਫ ਆਵਾਜ ਬੁਲੰਦ ਕਰਨ 'ਤੇ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਰਕਮ ਪ੍ਰਾਈਵੇਟ ਕਾਲਜਾਂ ਨੂੰ ਜਾਰੀ ਕੀਤੀ ਹੈ, ਪਰ ਜਦੋਂ ਤੱਕ ਬਕਾਇਆ ਰਾਸੀ 1539 ਕਰੋੜ ਰੁਪਏ ਸਰਕਾਰ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰੀਖਿਆਵਾਂ ਵਿੱਚ ਨਹੀਂ ਬੈਠ ਸਕਣਗੇ। ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਦਲਿਤ ਵਰਗ ਦੇ ਹੱਕਾਂ 'ਤੇ ਡਾਕੇ ਮਾਰੇ ਹਨ। ਸਰਕਾਰ ਨੇ ਜਿੱਥੇ ਦਲਿਤ ਵਿਦਿਆਰਥੀਆਂ ਦੀ ਵਜੀਫਾ ਰਾਸੀ ਦਾ ਘੁਟਾਲਾ ਕੀਤਾ ਹੈ, ਉਥੇ ਹੀ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜਮਾਂ ਨੂੰ ਤਰੱਕੀਆਂ ਦੇਣ ਵਿੱਚ ਪੱਖਪਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਦੇਖ ਕੇ ਕੈਪਟਨ ਸਰਕਾਰ ਪੋਸਟ ਮੈਟ੍ਰਿਕ ਸਕਾਲਰਸਪਿ ਰਾਸੀ ਦੀ ਕੁੱਝ ਰਕਮ ਜਾਰੀ ਕਰਕੇ ਗੋਗਲੂਆਂ ਤੋਂ ਮਿੱਟੀ ਝਾੜਨ ਦਾ ਯਤਨ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਬੇਇਨਸਾਫੀਆਂ ਦਾ ਹਿਸਾਬ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਕੋਲੋਂ ਜਰੂਰ ਲਣਗੇ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Protest , Agitation , Demonstration , Manwinder Singh Giaspura , Saravjit Kaur Manuke , Master Baldev Singh Jaito , Principal Budhram , Jagtar Singh Jagga Hissowal , Manjit Singh Bilaspur , Kulwant Singh Pandori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD