Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੁਣ ਤੱਕ ਜਿਲੇ ਵਿਚ 1 ਲੱਖ 22 ਹਜਾਰ ਦੇ ਕਰੀਬ ਲੋਕਾਂ ਦਾ ਹੋਇਆ ਟੀਕਾਕਰਨ : ਵਿਮਲ ਕੁਮਾਰ ਸੇਤੀਆ

ਕੋਵਿਡ ਤੋਂ ਬਚਾਅ ਲਈ ਵੈਕਸੀਨ ਸਿਹਤ ਲਈ ਪੂਰੀ ਤਰ੍ਹਾਂ ਸੁਰੱਖਿਅਤ

DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 15 Jun 2021

Last updated on: Jun 15, 2021, 00:00 IST

ਜ਼ਿਲੇ ਵਿਚ ਕੋਵਿਡ ਮਹਾਮਾਰੀ ਨੂੰ ਮਾਤ ਦੇਣ ਲਈ ਪ੍ਰਸ਼ਾਸਨ ਵੱਲੋਂ ਟੀਕਾਕਰਨ ਮੁਹਿੰਮ ਨੂੰ ਲਗਾਤਾਰ ਵਿਆਪਕ ਰੂਪ ਵਿੱਚ ਚਲਾਇਆ ਜਾ ਰਿਹਾ  ਹੈ, ਅਤੇ ਇਸ ਟੀਕਾਕਰਨ ਮੁਹਿੰਮ ਵਿੱਚ ਜਿਲ੍ਹੇ ਦੀਆਂ ਸਮੂਹ ਸੰਸਥਾਵਾਂ , ਪੰਚਾਇਤਾਂ, ਜ਼ਿਲਾ ਪ੍ਰਸ਼ਾਸਨ , ਸਿਹਤ ਵਿਭਾਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਕਰੋਨਾ ਦੀ ਰੋਕਥਾਮ ਲਈ ਜਾਰੀ ਟੀਕਾਕਰਨ ਮੁਹਿੰਮ ਵਿਚ ਅਪਣਾ ਯੋਗਦਾਨ ਪਾ ਰਹੀਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ  ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜਿਲ੍ਹਾ ਵਾਸੀਆਂ ਵੱਲੋਂ ਟੀਕਾਕਰਨ ਲਈ ਵਿਖਾਏ ਉਤਸ਼ਾਹ , ਸਹਿਯੋਗ , ਸਿਹਤ ਵਿਭਾਗ ਤੇ ਸਿਵਲ ਪ੍ਰਸਾਸ਼ਨ ਦੀ ਸਿਰਤੋੜ ਮਿਹਨਤ, ਜਾਗਰੂਕਤਾ ਮੁਹਿੰਮ ਤਹਿਤ ਜ਼ਿਲੇ ਵਿਚ ਵੈਕਸੀਨ ਮੁਹਿੰਮ ਜਾਰੀ ਹੈ ਤੇ ਜ਼ਿਲੇ ਵਿਚ ਆਬਾਦੀ ਦੇ ਹਿਸਾਬ ਨਾਲ ਟੀਕਾਕਰਨ ਮੁਹਿੰਮ ਦੂਜੇ ਜਿਲ੍ਹਿਆਂ ਨਾਲੋ ਤੇਜ਼ ਹੈ।  ਉਨ੍ਹਾਂ ਕਿਹਾ ਕਿ ਟੀਕਾਕਰਨ ਮੁਹਿੰਮ ਵਿਚ ਜ਼ਿਲੇ ਦੀਆਂ ਵਪਾਰਕ, ਸਮਾਜਿਕ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਤੇ ਪੰਚਾਇਤਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ, ਜਿਸ ਕਾਰਨ ਕੱਲ ਤੱਕ ਜਿਲ੍ਹੇ ਵਿੱਚ 1 ਲੱਖ 22 ਹਜਾਰ ਦੇ ਕਰੀਬ  ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।ਉਨ੍ਹਾਂ ਸਿਹਤ ਵਿਭਾਗ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੋਰ ਜਜ਼ਬੇ ਨਾਲ ਕੰਮ ਕਰਕੇ ਜਿਲ੍ਹੇ ਨੂੰ ਟੀਕਾਕਰਨ ਵਿਚ ਪਹਿਲੇ ਨੰਬਰ ਤੇ ਲੈ ਕੇ ਆਉਣ ।ਉਨ੍ਹਾ ਦੱਸਿਆ ਕਿ ਜਿਲ੍ਹੇ ਵਿਚ 86 ਸਰਕਾਰੀ ਤੇ ਪ੍ਰਾਈਵੇਟ ਕੇਂਦਰਾਂ ਤੇ ਟੀਕਾਕਰਨ ਕੀਤਾ ਜਾ ਰਿਹਾ ਹੈ ਤੇ 45 ਸਾਲ ਤੋ ਉਪਰ ਉਮਰ ਵਰਗ ਦੇ ਲੋਕਾਂ ਲਈ ਸਰਕਾਰੀ ਸਿਹਤ ਕੇਂਦਰਾਂ ਤੇ ਇਹ  ਟੀਕਾ ਮੁੱਫਤ ਲਗਾਇਆ  ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੀ ਪਿੰਡਾਂ, ਸ਼ਹਿਰਾਂ ਵਿਚ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਹਰ ਯੋਗ ਵਿਅਕਤੀ ਨੂੰ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ ਅਤੇ ਵੈਕਸੀਨੇਸ਼ਨ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਕਾਰਗਰ ਸਿੱਧ ਹੋ ਰਹੀ ਹੈ। ਜਿਥੇ ਸਮੇਂ ਸਿਰ ਟੈਸਟਿੰਗ ਜ਼ਰੂਰੀ ਹੈ, ਓਥੇ ਟੀਕਾਕਰਨ ਵੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ ਦੂਜੇ ਤੋਂ ਸਮਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰ੍ਹਾਂ ਪਾਲਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਾਵਧਾਨੀਆਂ ਨੂੰ ਅਪਣਾ ਕੇ ਘਰਾਂ ਵਿੱਚ ਰਹਿ ਕੇ ਕਰੋਨਾ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਵਿੱਚ ਮਦਦ ਦੇਣ।

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD