Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸਹਿਜ ਪਾਠਾਂ ਦੀ ਲੜੀ ਦੇ ਪਹਿਲੇ ਦੋ ਪਾਠਾਂ ਦੇ ਭੋਗ ਪਾਏ ਗਏ

ਸੰਤ ਸਮਾਜ ਦੇ ਬੁਲਾਰੇ ਬਾਬਾ ਗੁਰਭੇਜ ਸਿੰਘ ਖੁਜਾਲਾ ਅਤੇ ਸੰਸਦ ਗੁਰਜੀਤ ਸਿੰਘ ਔਜਲਾ ਨੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦੀ ਲੋਕਾਂ ਨੂੰ ਕੀਤੀ ਅਪੀਲ

 Gurjeet Singh Aujla, Punjab, Congress, Amritsar, Punjab Congress

Web Admin

Web Admin

5 Dariya News

ਮਾਨਾਵਾਲਾ / ਅੰਮ੍ਰਿਤਸਰ , 15 Jun 2021

ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਸਿੱਖ ਸੰਗਤਾਂ ਵੱਲੋਂ ਟੀ ਰੋਡ ’ਤੇ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ, ਪਿੰਡ ਵਡਾਲੀ ਡੋਗਰਾਂ ਵਿਖੇ ਆਰੰਭ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਲੜੀ ਦੇ ਪਹਿਲੇ ਦੋ ਸਹਿਜ ਪਾਠਾਂ ਦੇ ਅੱਜ ਭੋਗ ਪਾਏ ਗਏ ਅਤੇ ਅਗਲੇ ਦੋ ਸਹਿਜ ਪਾਠਾਂ ਦੀ ਆਰੰਭਤਾ ਕੀਤੀ ਗਈ ਹੈ।  ਇਸ ਮੌਕੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਬੁਲਾਰੇ ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ ਸੰਪਰਦਾ ਹਰਖੋਵਾਲ ਅਤੇ ਮੈਂਬਰ ਪਾਰਲੀਮੈਂਟ ਸ: ਗੁਰਜੀਤ ਸਿੰਘ ਔਜਲਾ ਨੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਕਿਸਾਨੀ ਸੰਘਰਸ਼ ਨਲ ਜੁੜਨ ਦੀ ਅਪੀਲ ਕੀਤੀ। ਸੰਤ ਬਾਬਾ ਖੁਜਾਲਾ ਨੇ ਸੰਗਤ ਨੂੰ ਰਸਭਿੰਨਾ ਕੀਰਤਨ ਸਰਵਣ ਕਰਾਉਂਦਿਆਂ ਕਿਹਾ ਕਿ ਗੁਰੂ ਅੱਗੇ ਕੀਤੀ ਅਰਦਾਸ ਹਮੇਸ਼ਾਂ ਪ੍ਰਵਾਨ ਹੁੰਦੀ ਹੈ ਅਤੇ ਕਿਸਾਨੀ ਸੰਘਰਸ਼ ਨੂੰ ਜ਼ਰੂਰ ਕਾਮਯਾਬੀ ਮਿਲੇਗੀ। ਉਨ੍ਹਾਂ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਸੰਤ ਸਮਾਜ ਕਿਸਾਨੀ ਸੰਘਰਸ਼ ਨਾਲ ਹਰ ਤਰਾਂ ਖੜ੍ਹਾ ਹੈ। ਸੰਸਦ ਸ: ਗੁਰਜੀਤ ਸਿੰਘ ਔਜਲਾ ਨੇ ਮੋਦੀ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਦੇ ਹਿਤ ਵੱਡੇ ਕਾਰਪੋਰੇਟ ਘਰਾਨਿਆਂ ਅੱਗੇ ਗਹਿਣੇ ਰੱਖਣ ਦੀ ਕਰੜੀ ਆਲੋਚਨਾ ਕੀਤੀ ਅਤੇ ਖੇਤੀ ਸੰਬੰਧੀ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।

 ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਗਲ ਨਾ ਸੁਣ ਕੇ ਕੇਂਦਰ ਸਰਕਾਰ ਕਿਸਾਨੀ ਨਾਲ ਧੱਕਾ ਕਰ ਰਹੀ ਹੈ, ਪਰ ਕੇਂਦਰ ਸਰਕਾਰ ਨੂੰ ਕਿਸਾਨ ਪੱਖੀ ਲੋਕ ਲਹਿਰ ਅੱਗੇ ਜਲਦ ਝੁਕਣਾ ਹੀ ਪਵੇਗਾ। ਇਸ ਮੌਕੇ ਆਏ ਹੋਏ ਮਹਿਮਾਨਾਂ ਸੰਤਾਂ ਮਹਾਂਪੁਰਸ਼ਾਂ ਨੂੰ ਸੰਤ ਬਾਬਾ ਜਸਪਾਲ ਸਿੰਘ, ਭਾਈ ਇਕਬਾਲ ਸਿੰਘ ਤੁੰਗ ਅਤੇ ਪ੍ਰੋ: ਸਰਚਾਂਦ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਭਾਈ ਤੁੰਗ ਅਤੇ ਪ੍ਰੋ: ਖਿਆਲਾ ਨੇ ਕਿਹਾ ਕਿ ਹੱਕ ਹਕੂਕ ਲਈ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਇਲਾਕੇ ਦੀਆਂ ਸੰਗਤਾਂ, ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਹਿਜ ਪਾਠਾਂ ਦੀ ਲੜੀ ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਤਕ ਨਿਰੰਤਰ ਚਲਾਈ ਜਾਵੇਗੀ ਅਤੇ ਕਿਸਾਨੀ ਸੰਘਰਸ਼ ਦੇ ਹੱਕ ’ਚ ਆਮ ਲੋਕਾਂ ਪਿੰਡ ਪਿੰਡ ਜਾ ਕੇ ਵੀ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ ਸੁਸਾਇਟੀ ਵਡਾਲਾ ਡੋਗਰਾਂ ਵੱਲੋਂ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਬਾਬਾ ਸਤਨਾਮ ਸਿੰਘ ਅਕਾਲੀ, ਸਰਪੰਚ ਸੁਖਰਾਜ ਸਿੰਘ ਮਾਨਾਵਾਲਾ, ਜਥੇਦਾਰ ਲਹੌਰ ਸਿੰਘ ਜੰਡ ਦਲ ਬਾਬਾ ਬਿੱਧੀ ਚੰਦ, ਪ੍ਰਧਾਨ ਸ: ਨਰਿੰਦਰ ਸਿੰਘ ਵਡਾਲੀ ਡੋਗਰਾਂ, ਸਾਬਕਾ ਸਰਪੰਚ ਬਲਬੀਰ ਸਿੰਘ, ਸਰਪੰਚ ਸੰਤੋਖ ਸਿੰਘ, ਪ੍ਰਮਜੀਤ ਸਿੰਘ, ਜਸਬੀਰ ਸਿੰਘ, ਡਾ: ਮਨਜੀਤ ਸਿੰਘ ਤਲਵੰਡੀ ਡੋਗਰਾਂ, ਸੁਰਜੀਤ ਸਿੰਘ, ਮਨਪ੍ਰੀਤ ਸਿੰਘ, ਕਸ਼ਮੀਰ ਸਿੰਘ , ਸੇਵਾ ਸਿੰਘ, ਹਰਦੀਪ ਸਿੰਘ, ਬੋਹੜ ਸਿੰਘ, ਨਿਰਮਲ ਸਿੰਘ, ਦਿਲਬਾਗ ਸਿੰਘ, ਸੰਤੋਖ ਸਿੰਘ ਵਡਾਲੀ, ਬਲਵਿੰਦਰ ਸਿੰਘ, ਬਲਬੀਰ ਸਿੰਘ ਵਡਾਲੀ ਅਤੇ ਹੋਰ ਮੁਹਤਬਰ ਮੌਜੂਦ ਸਨ।

 

Tags: Gurjeet Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD