Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਦੌਰਾਨ ਆ ਰਹੀਆਂ ਦਿੱਕਤਾਂ ਨੂੰ ਤੁਰੰਤ ਦੂਰ ਕੀਤਾ ਜਾਵੇ : ਡਾ ਅਮਰ ਸਿੰਘ

ਗਰੀਬ ਬਸਤੀਆਂ ਅਤੇ ਸਲਾਮ ਏਰੀਏ ਵਿਚ ਜਾ ਕੇ ਬੱਚਿਆ ਨੂੰ ਦਾਖਲੇ ਲਈ ਪ੍ਰੇਰਿਤ ਕੀਤਾ ਜਾਵੇ ਕਿਹਾ ਫਤਹਿਗੜ੍ਹ ਸਾਹਿਬ ਦੇ ਸਾਂਸਦ ਨੇ

Dr Amar Singh, Dr. Amar Singh, Punjab Congress, Congress, Kuljit Singh Nagra, DC Fatehgarh Sahib, Surbhi Malik, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 15 Jun 2021

Last updated on: Jun 15, 2021, 00:00 IST

ਲੋਕ ਸਭਾ ਮੈਂਬਰ ਡਾ ਅਮਰ ਸਿੰਘ ਨੇ ਜਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਕੋਵਿਡ 19 ਕਾਰਨ ਸਕੂਲ ਬੰਦ ਹੋ ਜਾਣ ਕਾਰਨ ਬੱਚਿਆਂ ਦੀ ਆਨ ਲਾਇਨ  ਕਲਾਸਾਂ ਰਾਹੀਂ ਕਰਵਾਈ ਜਾ ਰਹੀ ਪੜ੍ਹਾਈ ਸਬੰਧੀ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਦੀ ਸਮੀਖਿਆ ਕੀਤੀ ਅਤੇ ਆਨਲਾਈਨ ਪੜ੍ਹਾਈ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਉਹਨਾਂ ਜਿਲ੍ਹਾ ਸਿਖਿਆ ਅਫਸਰ ਨੂੰ ਹਦਾਇਤ ਕੀਤੀ ਕਿ ਉਹ ਗਰੀਬ ਬਸਤੀਆਂ ਅਤੇ ਸਲਾਮ ਏਰੀਏ  ਵਿਚ ਜਾ ਕੇ ਬੱਚਿਆ ਨੂੰ ਦਾਖਲੇ ਲਈ ਪ੍ਰੇਰਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨਿੱਜੀ ਤੌਰ ਤੇ ਫੀਲਡ ਵਿੱਚ ਜਾ ਕੇ ਗਰੀਬ ਬੱਚਿਆਂ ਤੱਕ ਆਨਲਾਇਨ ਸਿੱਖਿਆ ਸਬੰਧੀ ਆ ਰਹੀ ਸਮੱਸਿਆਵਾਂ ਬਾਰੇ ਪਤਾ ਕਰਨ ਅਤੇ ਆਪ ਨਿੱਜੀ ਤੌਰ ਤੇ ਕੁਆਲਟੀ ਐਜੂਕੇਸ਼ਨ ਚੈੱਕ ਕਰਨ ਤਾਂ ਜੋ ਪੜਾਈ ਵਿੱਚ ਹੋਏ ਨੁਕਸਾਨ ਨੂੰ ਪੂਰਾ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਜਿਹੜੇ ਸਕੂਲ ਸਮਾਰਟ ਸਕੂਲ ਬਨਣ ਤੋਂ ਰਹਿ ਗਏ ਹਨ ਉਹਨਾਂ ਨੂੰ ਛੇਤੀ ਹੀ ਸਮਾਰਟ ਸਕੂਲ ਬਣਾਇਆ ਜਾਵੇਗਾ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਕਿ ਇਸ ਸਬੰਧੀ ਜੋ ਵੀ ਗ੍ਰਾਂਟ ਦੀ ਲੋੜ ਹੈ ਉਹ ਐਮ ਪੀ ਲੈਂਡ ਫੰਡ ਵਿੱਚੋਂ ਲੈ ਸਕਦੇ ਹਨ। ਡਾ ਅਮਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਵੱਖ ਵੱਖ ਸਮਿਆਂ ਤੇ ਦਿੱਤੀ ਜਾਣ ਵਾਲੀ ਗ੍ਰਾਂਟ ਤੈਅ ਯੋਜਨਾ ਅਨੁਸਾਰ ਸਮੇਂ ਸਿਰ ਲਗਾਈ ਜਾਵੇ, ਜਿਸ ਨਾਲ ਜਿਲ੍ਹੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਚੇਤਾਵਨੀ ਦੇ ਰੂਪ ਵਿੱਚ ਕਿਹਾ ਕਿ ਜੇਕਰ ਕੋਈ ਪ੍ਰਿੰਸੀਪਲ ਜਾਂ ਅਧਿਕਾਰੀ ਇਸ ਵਿੱਚ ਕੁਤਾਹੀ ਵਰਤਦਾ ਹੈ ਤਾਂ ਉਸਨੂੰ ਬਖਸਿਆ ਨਹੀ ਜਾਵੇਗਾ। ਉਨ੍ਹਾਂ ਸਮਾਰਟ ਸਕੂਲਾਂ ਤੋਂ ਲੈ ਕੇ ਖੇਡਾਂ ਤੱਕ ਦੀ ਆਈ ਹੋਈ ਗ੍ਰਾਂਟ ਨੂੰ ਸੁਚਾਰੂ ਢੰਗ ਨਾਲ ਵਰਤਣ ਦੇ ਨਿਰਦੇਸ ਵੀ ਦਿੱਤੇ।

ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਬੱਚਿਆ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡਾਂ ਦੇ ਪੀਰੀਅਡ ਜ਼ਰੂਰ ਲਗਾਏ ਜਾਣ ਅਤੇ ਬੱਚਿਆ ਨੂੰ ਵੱਧ ਤੋਂ ਵੱਧ ਸਟੇਡੀਅਮ ਵਿਚ ਆਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਜਿਲ੍ਹਾ ਸਿੱਖਿਆ ਅਫਸਰ ਨੂੰ ਕਿਹਾ ਕਿ ਜਿਲ੍ਹੇ ਦੇ ਪਿੰਡਾਂ ਵਿੱਚ ਸਕੂਲਾਂ ਦੇ ਨਾਲ ਨਾਲ ਖੇਡ ਸਟੇਡੀਅਮ ਵੀ ਬਣਾਏ ਗਏ ਹਨ, ਉਹ ਆਪਣੇ ਸਕੂਲਾ ਦੇ ਡੀ ਪੀ ਅਧਿਆਪਕਾਂ ਦੀ ਡਿਊਟੀ ਲਗਾਉਣ ਕਿ ਉਹ ਬੱਚਿਆਂ ਨੂੰ ਵੱਧ ਤੋਂ ਵੱਧ ਗਰਾਉਂਡ ਵਿੱਚ ਆਉਣ ਲਈ ਪ੍ਰੇਰਿਤ ਕਰਨ । ਸ. ਨਾਗਰਾ ਨੇ ਕਿਹਾ ਕਿ ਸਕੂਲਾਂ ਦੇ ਵਿਕਾਸ ਲਈ ਬਣਾਈਆਂ ਗਈਆਂ ਸਕੂਲ ਮਨੇਜਮੈਂਟ ਕਮੇਟੀਆਂ ਦੇ ਕੰਮ ਨੂੰ ਪ੍ਰਿੰਸੀਪਲ ਅਤੇ ਜਿਲਾ ਸਿੱਖਿਆ ਅਫਸਰ ਖੁਦ ਚੈੱਕ ਕਰਨਾ ਯਕੀਨੀ ਬਣਾਉਣ ਤਾਂ ਜੋ ਗ੍ਰਾਟਾਂ ਦੀ ਸਹੀ ਵਰਤੋਂ ਕੀਤੀ ਜਾ ਸਕੇ।ਸ.ਨਾਗਰਾ ਨੇ ਸਕੂਲ ਸਿੱਖਿਆ ਵਿਭਾਗ ਅਤੇ ਅਧਿਆਪਕਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਧਿਆਪਕਾਂ ਦੀ ਸਿਰਤੋੜ ਮਿਹਨਤ ਸਦਕਾ ਹੀ ਪੰਜਾਬ ਸੂਬਾ ਪੀ ਜੀ ਆਈ ਇੰਡੈਕਸ ਵਿੱਚ ਪਹਿਲੇ ਸਥਾਨ ਤੇ ਆਇਆ ਹੈ। ਉਹਨਾਂ ਜ਼ਿਲ੍ਹੇ ਵਿੱਚ ਸਿੱਖਿਆ ਵਿਭਾਗ ਵੱਲੋਂ ਕੀਤੇ ਗਏ ਵਧੀਆਂ ਕੰਮਾਂ ਅਤੇ ਚੰਗੇ ਅਕਸ ਦੀ ਸਲਾਘਾ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਸਮੱਗਰ ਸਿੱਖਿਆ ਅਭਿਆਨ ਸਕੀਮ ਤਹਿਤ ਪ੍ਰਾਪਤ ਹੋਣ ਵਾਲੀਆਂ ਗ੍ਰਾਂਟਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਬਸੀ ਪਠਾਣਾ ਤੋਂ ਵਿਧਾਇਕ ਸ.ਗੁਰਪ੍ਰੀਤ ਸਿੰਘ ਜੀ ਪੀ, ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ,   ਐਸ਼ ਡੀ ਐਮ ਫਤਹਿਗੜ੍ਹ ਸਾਹਿਬ ਸੰਜੀਵ ਕੁਮਾਰ, ਐਸ ਡੀ ਐਮ ਬਸੀ ਪਠਾਣਾ ਸ਼੍ਰੀ ਜਸਪ੍ਰੀਤ ਸਿੰਘ, ਐਸ ਡੀ ਐਮ ਅਮਲੋਹ ਸ਼੍ਰੀ ਆਨੰਦ ਸਾਗਰ ਸਰਮਾ,  ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਪ੍ਰਭਸਿਮਰਨ ਕੌਰ,  ਦੀਦਾਰ ਸਿੰਘ ਮਾਂਗਟ,  ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: Dr Amar Singh , Dr. Amar Singh , Punjab Congress , Congress , Kuljit Singh Nagra , DC Fatehgarh Sahib , Surbhi Malik , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD