Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਨੇ ਦਿਲ ਖੋਲ ਕੇ ਦਿੱਤੀਆਂ ਗ੍ਰਾਂਟਾਂ : ਐਮ. ਪੀ ਮਨੀਸ਼ ਤਿਵਾੜੀ

ਨਵਾਂਸ਼ਹਿਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਲਾਈ ਝੜੀ

Manish Tewari, Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 15 Jun 2021

Last updated on: Jun 15, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਸਰਬਪੱਖੀ  ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਜਾਰੀ ਕੀਤੀਆਂ ਹਨ। ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਵਿਧਾਇਕ ਅੰਗਦ ਸਿੰਘ, ਪੰਜਾਬ ਲਾਰਜ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਨਵਾਂਸ਼ਹਿਰ ਹਲਕੇ ਦੇ ਪਿੰਡਾਂ ਵਿਚ ਕਰੋੜਾਂ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਲੋਕ ਅਰਪਣ ਅਤੇ ਸ਼ੁੱਭ ਆਰੰਭ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਸੂਬੇ ਦੇ ਪਿੰਡਾਂ ਦਾ ਇੰਨਾ ਵਿਕਾਸ ਪਹਿਲਾਂ ਕਦੇ ਨਹੀਂ ਹੋਇਆ, ਜਿੰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਹੋਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਵਿਕਾਸ ਕਾਰਜਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਗਈ।ਇਸ ਦੌਰਾਨ ਉਨਾਂ ਹਲਕੇ ਦੇ ਪਿੰਡ ਭਾਰਟਾ ਕਲਾਂ ਵਿਖੇ 55 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕ ਅਰਪਿਤ ਕੀਤੇ, ਜਿਨਾਂ ਵਿਚ ਗਲੀਆਂ-ਨਾਲੀਆਂ, ਪਾਰਕ, ਵਾਟਰ ਰੀਚਾਰਜਿੰਗ ਸਟਰੱਕਚਰ, ਥਾਪਰ ਮਾਡਲ ਪੋਂਡ, ਪਲੇਅ ਫੀਲਡ, ਸਾਲਿਡ ਵੇਸਟ ਮੈਨੇਜਮੈਂਟ ਸਿਸਟਮ ਆਦਿ ਸ਼ਾਮਲ ਸਨ। ਇਸੇ ਤਰਾਂ ਉਨਾਂ ਪਿੰਡ ਬੁਰਜ ਟਹਿਲ ਦਾਸ ਵਿਖੇ 70 ਲੱਖ ਅਤੇ ਪਿੰਡ ਫਾਂਬੜਾ ਵਿਖੇ 60 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕੀਤਾ।ਉਨਾਂ ਹਲਕੇ ਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਬਚਾਅ ਲਈ ਆਪਣੇ ਪਿੰਡਾਂ ਵਿਚ 100 ਫੀਸਦੀ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਜਿਹੜਾ ਵੀ ਪਿੰਡ ਇਹ ਟੀਚਾ ਪ੍ਰਾਪਤ ਕਰੇਗਾ, ਪੰਜਾਬ ਸਰਕਾਰ ਵੱਲੋਂ ਉਸ ਨੂੰ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਵਿਧਾਇਕ ਅੰਗਦ ਸਿੰਘ ਵੱਲੋਂ ਨਵਾਂਸ਼ਹਿਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਐਮ. ਪੀ ਮਨੀਸ਼ ਤਿਵਾੜੀ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਲਈ ਉਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ, ਜੋਗਿੰਦਰ ਸਿੰਘ ਭਗੌਰਾਂ, ਜੈਦੀਪ ਜਾਂਗੜਾ, ਬੀ. ਡੀ. ਪੀ. ਓ ਰਾਜੇਸ਼ ਚੱਢਾ, ਲਖਵੀਰ ਸਿੰਘ, ਗਿਆਨੀ ਜਗਦੀਸ਼ ਸਿੰਘ, ਦਿਲਬਾਗ ਸਿੰਘ, ਸੁਰਿੰਦਰ ਕੌਰ, ਜੋਗਿੰਦਰ ਸਿੰਘ ਤੋਂ ਇਲਾਵਾ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ। 

 

Tags: Manish Tewari , Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD