Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਕੇ ਸਰਪੰਚਾਂ/ਪੰਚਾਂ ਨਾਲ ਕੀਤੀ ਮੀਟਿੰਗ

ਹੁਣ ਤੱਕ ਕੀਏ ਗਏ ਵਿਕਾਸ ਦੇ ਕੰਮਾਂ ਦਾ ਲਿਆ ਜਾਇਜਾ, ਵਿਕਾਸ ਦੇ ਕੰਮਾਂ ਲਈ ਪਿੰਡਾਂ ਦੀਆਂ ਪੰਚਾਇਤਾਂ ਨੂੰ 2.50 ਕਰੋੜ ਦੀ ਰਾਸ਼ੀ ਹੋਰ ਜਾਰੀ ਕੀਤੀ

 Parminder Singh Pinky, Congress, Punjab Congress, Ferozpur

Web Admin

Web Admin

5 Dariya News

ਫਿਰੋਜ਼ਪੁਰ , 15 Jun 2021

Last updated on: Jun 15, 2021, 00:00 IST

ਹਲਕੇ ਦੇ ਪਿੰਡਾਂ ਵਿਚ ਹੁਣ ਤੱਕ ਕਰਾਏ ਗਏ ਕੰਮਾਂ ਦਾ ਜਾਇਜਾ ਲੈਣ ਅਤੇ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਪੂਰਾ ਕਰਨ ਦੇ ਮਕਸਦ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਬਾਰੇ ਕੇ, ਮੱਧਰੇ, ਸੂਬਾ ਕਧੀਮ, ਸੂਬਾ ਜਦੀਦ, ਕਰੀਆਂ ਪਹਿਲਵਾਨ, ਹਸਤੇ ਕੇ ਆਦਿ ਦਾ ਦੌਰਾ ਕੀਤਾ ਅਤੇ ਮੌਕੇ ਤੇ ਸਰਪੰਚਾਂ/ਪੰਚਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸਬੰਧਿਤ ਪਿੰਡਾਂ ਦੇ ਪੰਚਾਇਤ ਸੈਕਟਰੀ, ਐਸਡੀਓਜ਼ ਅਤੇ ਜੇ.ਈ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਤੋਂ ਪਿੰਡਾਂ ਵਿਚ ਹੋਰ ਕਰਾਵਾਏ ਜਾਣ ਵਾਲੇ ਵਿਕਾਸ ਦੇ ਕੰਮਾਂ ਦੀ ਜਾਣਕਾਰੀ ਲੈਂਦਿਆਂ ਉਨ੍ਹਾਂ ਨੂੰ ਕਰੀਬ 2.50 ਕਰੋੜ ਦੀ ਹੋਰ ਰਾਸ਼ੀ ਜਾਰੀ ਕੀਤੀ ਅਤੇ ਪਹਿਲਾਂ ਕਰਵਾਏ ਗਏ ਕੰਮਾਂ ਦਾ ਜਾਇਜਾ ਵੀ ਲਿਆ। ਉਨ੍ਹਾਂ ਸਮੂਹ ਸਰਪੰਚਾਂ/ਪੰਚਾਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਪਿੰਡ ਵਿਚ ਅਧੂਰੇ ਕੰਮਾਂ ਨੂੰ ਪੂਰੇ ਕਰਵਾਉਣ ਕਿਉਂਕਿ ਉਨ੍ਹਾਂ ਵੱਲੋਂ ਕਿਸੇ ਵੀ ਪਿੰਡ ਨੂੰ ਫੰਡਾ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਵਿਧਾਇਕ ਪਿੰਕੀ ਨੇ ਕਿਹਾ ਕਿ ਪਿੰਡਾਂ ਵਿਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ਤੇ ਫੰਡ ਮੰਜੂਰ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਭੇਦਭਾਵ ਅਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾ ਵਿਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਕਿਸੇ ਵੀ ਪਿੰਡ ਨੂੰ ਵਿਕਾਸ ਦੇ ਕੰਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਅਤੇ ਪਿੰਡਾਂ ਲਈ ਹੋਰ ਵੀ ਫੰਡ ਜਾਰੀ ਕਰਵਾਏ ਜਾਣਗੇ, ਜਿਸ ਨਾਲ ਵੱਡੇ ਪੱਧਰ ਤੇ ਵਿਕਾਸ ਦੇ ਕੰਮ ਕਰਵਾਏ ਜਾਣਗੇ ਅਤੇ ਉਹ ਫਿਰੋਜ਼ਪੁਰ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਬਲਵੀਰ ਸਿੰਘ ਬਾਠ, ਸਰਪੰਚ ਕੁਲਬੀਰ ਸਿੰਘ, ਅਮਰ ਸਿੰਘ, ਗੁਰਚਰਨ ਸਿੰਘ, ਗੁਰਨਾਬ ਸਿੰਘ, ਬਲਕਾਰ ਸਿੰਘ ਆਦਿ ਹਾਜ਼ਰ ਸਨ।   

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD