Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਕੰਡੀ ਏਰੀਏ ਦੇ ਖੇਤਰ ਦੇ ਵਿਕਾਸ ਕਾਰਜ ਲਈ ਜਲਦੀ ਹੀ ਫ਼ੰਡ ਮੁਹਈਆ ਕਰਵਾਏ ਜਾ ਰਹੇ : ਵਿਜੇ ਸ਼ਰਮਾ ਟਿੰਕੂ

  Vijay Sharma Tinku, Punjab, Congress, Punjab Congress, S.A.S.Nagar, Mohali, S.A.S. Nagar Mohali

Web Admin

Web Admin

5 Dariya News

ਐਸ.ਏ.ਐਸ ਨਗਰ , 15 Jun 2021

Last updated on: Jun 15, 2021, 00:00 IST

ਵਿਧਾਨ ਸਭਾ ਖਰੜ ਦੇ ਪਿੰਡਾਂ ਦਾ ਵਿਕਾਸ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਹੈ, ਇਸ ਹਲਕੇ ਦੇ ਕੰਡੀ ਏਰੀਏ ਦੇ ਖੇਤਰ ਦੇ ਵਿਕਾਸ ਕਾਰਜ ਲਈ ਜਲਦੀ ਹੀ ਫ਼ੰਡ ਮੁਹਈਆ ਕਰਵਾਏ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ. ਨਗਰ ਦੇ ਚੇਅਰਮੈਨ ਸ਼੍ਰੀ ਵਿਜੇ ਸ਼ਰਮਾ ਟਿੰਕੂ ਨੇ ਅੱਜ ਏਥੇ ਆਪਣੇ ਦਫਤਰ ਵਿੱਚ ਹਫਤਾਵਾਰੀ ਰੱਖੀ ਮੀਟਿੰਗ ਦੌਰਾਨ ਪੰਚਾ,ਸਰਪੰਚਾਂ ਅਤੇ ਖਰੜ ਹਲਕੇ ਦੇ ਮੋਹਤਵਾਰ ਵਿਅਕਤੀਆਂ ਦੀਆਂ ਸਮਸਿਆਵਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਣ ਦੇਵਾਂਗੇ । ਮਾਨਯੋਗ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਤਰੱਕੀ ਵੱਲ ਵੱਧ ਰਿਹਾ ਹੈ।ਅੱਜ ਦੀ ਮੀਟਿੰਗ ਵਿੱਚ ਗਰਾਮ ਪੰਚਾਇਤ ਸਲਾਮਤਪੁਰ ਵੱਲੋਂ ਕਮਿਊਨਿਟੀ ਸੈਂਟਰ, ਟੋਬੇ ਦੀ ਸਫਾਈ ਅਤੇ ਚਾਰਦੀਵਾਰੀ, ਆਂਗਣਵਾੜੀ ਸੈਂਟਰ ਅਤੇ ਵੈਟਰਨਰੀ ਡਾਕਟਰ ਦੀ ਖਾਲੀ ਹੋਈ ਪੋਸਟ ਭਰਨ ਸਬੰਧੀ ਮੰਗ ਪੱਤਰ ਸੌਂਪਿਆ।ਇਸੇ ਤਰ੍ਹਾਂ ਗ੍ਰਾਮ ਪੰਚਾਇਤ  ਨਗਲੀਆਂ ਵੱਲੋਂ ਟੋਬੇ ਦੀ ਚਾਰਦੀਵਾਰੀ ਕਰਕੇ ਮੱਛੀ ਪਲਾਟ ਲਗਵਾਉਣ ਸਬੰਧੀ, ਪੰਜ ਕਨਾਲ ਅੱਠ ਮਰਲੇ ਜਗ੍ਹਾ ਵਿੱਚ ਸਿਹਤ ਸਬੰਧੀ ਸਹੂਲਤਾਂ ਲਈ ਹਸਪਤਾਲ ਬਣਾਉਣ ਸਬੰਧੀ ਫੰਡਜ਼ ਦੀ ਮੰਗ ਕੀਤੀ।ਪਿੰਡ ਸੁਹਾੜ੍ਹਾ ਦੇ ਯੂਥ ਕਲੱਬ ਵੱਲੋਂ ਨੌਜਵਾਨਾਂ ਨੂੰ ਉਤਸਾਹਿਤ ਕਰਨ ਲਈ ਖੇਡਾਂ ਦੇ ਸਮਾਨ ਦੀ ਮੰਗ ਕੀਤੀ।ਪਿੰਡ ਨਿਹੁਲਕਾ ਦੇ ਵਾਸੀਆਂ ਵੱਲੋਂ ਟੋਬੇ ਦੇ ਪਾਣੀ ਦੀ ਨਿਕਾਸੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਸਬੰਧੀ ਚੇਅਰਮੈਨ ਯੋਜਨਾ ਕਮੇਟੀ ਨੂੰ ਜਾਣੂ ਕਰਵਾਇਆ।ਮੀਟਿੰਗ ਦੌਰਾਨ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਉਪਰੋਕਤ ਮੰਗਾ ਨੂੰ ਸੁਣਨ ਉਪਰੰਤ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਦਾ ਭਰੋਸਾ ਦਵਾਇਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਸਲਿਆਂ ਦਾ ਤੁਰੰਤ ਹਲ ਕਰਨ ਲਈ ਕਿਹਾ।ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਿੰਦਰਪਾਲ ਸਿੰਘ ਬਿੱਲਾ,ਵਾਈਸ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ, ਰਜਵੰਤ ਰਾਏ ਸ਼ਰਮਾ, ਮੈਂਬਰ ਗਊ ਸੇਵਾ ਕਮਿਸ਼ਨ ਪੰਜਾਬ, ਸੁਖਦੀਪ ਸਿੰਘ ਸਾਬਕਾ ਕਮਿਸ਼ਨਰ, ਰਣਜੀਤ ਸਿੰਘ ਸਰਪੰਚ ਨਗਲੀਆਂ, ਨਰਿੰਦਰ ਕੌਰ ਸਰਪੰਚ ਸਲਾਮਤਪੁਰ, ਹਰਿ ਓਮ ਕੌਸ਼ਲ, ਬਲਵਿੰਦਰ ਸਿੰਘ ਨਿਹੁਲਕਾ, ਸੁਖਪ੍ਰੀਤ ਸਿੰਘ, ਪਰਮਿੰਦਰ ਸਿੰਘ ਲੰਬੜਦਾਰ ਸੁਹਾੜਾ, ਕੁਲਦੀਪ ਸਿੰਘ ਸਲਾਮਤਪੁਰ, ਹਰਪ੍ਰੀਤ ਸਿੰਘ, ਪ੍ਰੇਮ ਕੁਮਾਰ ਰਿਸਰਚ ਅਫਸਰ, ਐਸ.ਏ.ਐਸ.ਨਗਰ, ਰਾਹੁਲ ਗੌਤਮ ਸੀਨੀਅਰ ਸਹਾਇਕ ਲੇਖਾ, ਬੇਅੰਤ ਸਿੰਘ ਇਨਵੇਸਟੀਗੇਟਰ, ਕੁਲਦੀਪ ਸਿੰਘ ਓਇੰਦ ਪੀ.ਏ. ਟੁ ਚੇਅਰਮੈਨ ਐਸ.ਏ.ਐਸ.ਨਗਰ  ਹਾਜਰ ਸਨ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD