Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਜੈ ਇੰਦਰ ਸਿੰਗਲਾ ਨੇ ਐਨ.ਐੱਮ.ਐੱਮ.ਐੱਸ. ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ

 Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government,  Punjab, Sangrur

Web Admin

Web Admin

5 Dariya News

ਚੰਡੀਗੜ੍ਹ , 15 Jun 2021

Last updated on: Jun 15, 2021, 00:00 IST

ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ-2021 ਦੀ ਪ੍ਰੀਖਿਆ ਵਿਚ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਅੱਠਵੀਂ ਜਮਾਤ ਦੇ 2,210 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ ਅਤੇ ਇਹਨਾਂ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੱਕ 12,000 ਰੁਪਏ ਸਾਲਾਨਾ ਵਜ਼ੀਫ਼ਾ ਦਿੱਤਾ ਜਾਵੇਗਾ।ਜੋਤੀ ਅਤੇ ਪ੍ਰੀਖਿਆ ਪਾਸ ਕਰਨ ਵਾਲੇ ਹੋਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਸਾਰੇ ਹੋਣਹਾਰ ਵਿਦਿਆਰਥੀਆਂ ਦੇ ਨਾਲ ਹਰ ਵੇਲੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਨਾਲ-ਨਾਲ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਐਨ.ਐਮ.ਐਮ.ਐਸ ਦਾ ਉਦੇਸ਼ ਹੁਸ਼ਿਆਰ ਅਤੇ ਪਛੜੇ ਵਿਦਿਆਰਥੀਆਂ ਨੂੰ ਆਪਣੀ ਸੈਕੰਡਰੀ ਅਤੇ ਉੱਚ ਸੈਕੰਡਰੀ ਪੱਧਰ ਦੀ ਸਿਖਿਆ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਅੱਠਵੀਂ ਜਮਾਤ ਤੋਂ ਬਾਅਦ ਸਕੂਲ ਛੱਡਣ ਦੀ ਦਰ ਵਿੱਚ ਸੁਧਾਰ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਇਹ ਕੇਂਦਰ ਵੱਲੋਂ ਸਪਾਂਸਰਡ ਸਕਾਲਰਸ਼ਿਪ ਸਕੀਮ ਹੈ ਜਿਸ ਨੂੰ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਅਧੀਨ ਸਕੂਲ ਸਿੱਖਿਆ ਅਤੇ ਸਾਖ਼ਰਤਾ ਵਿਭਾਗ ਵੱਲੋਂ ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਵਿੱਤੀ ਸਹਾਇਤਾ ਦੇ ਉਦੇਸ਼ ਨਾਲ ਲਾਗੂ ਕੀਤੀ ਗਈ ਹੈ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD