Thursday, 02 May 2024

 

 

ਖ਼ਾਸ ਖਬਰਾਂ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ

 

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਰਕਰਾਂ ਨੇ ਮੁੱਖ ਮੰਤਰੀ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਵੇਲੇ ਪੁਲਿਸ ਬੈਰੀਕੇਡ ਤੋੜੇ ਤੇ ਜਲ ਤੋਪਾਂ ਦਾ ਕੀਤਾ ਸਾਹਮਣਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਅਕਾਲੀ ਦਲ ਤੇ ਬਸਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਰਲ ਕੇ ਦਿੱਤੀਆਂ ਗ੍ਰਿਫਤਾਰੀਆਂ

  Sukhbir Singh Badal, Shiromani Akali Dal, SAD, Akali Dal, Bahujan Samaj Party, BSP, Jasbir Singh Garhi

Web Admin

Web Admin

5 Dariya News

ਚੰਡੀਗੜ੍ਹ , 15 Jun 2021

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਰਕਰਾਂ ਨੇ ਅੱਜ ਵੈਕਸੀਨ ਤੇ ਫਤਿਹ ਕਿੱਟ ਘੁਟਾਲੇ ਵਿਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਗ੍ਰਿਫਤਾਰੀ ਮੰਗਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਵੇਲੇ ਪੁਲਿਸ ਬੈਰੀਕੇਡ ਤੋੜ ਸੁੱਟ ਤੇ ਜਲ ਤੋਪਾਂ ਦਾ ਸਾਹਮਣਾ ਕੀਤਾ।ਅਕਾਲੀ ਦਲ ਤੇ ਬਸਪਾ ਦੇ ਹਜ਼ਾਰਾਂ ਵਰਕਰ ਇਸ ਤੋਂ ਪਹਿਲਾਂ ਮੁੱਖ ਮੰਤਰੀ ਦੀ ਰਿਹਾਹਿਸ਼ ਨੇੜੇ ਇਕੱਤਰ ਹੋਏ ਅਤੇ ਪਿਛਲੇ ਸਾਢੇ ਚਾਰ ਸਾਲ ਤੋਂ ਲਾਪਤਾ ਹੰਕਾਰੀ ਰਾਜੇ ਨੂੰ ਜਗਾਉਣ ਵਾਸਤੇ ਮਿੰਨੀ ਰੈਲੀ ਵਿਚ ਸ਼ਮੂਲੀਅਤ ਕੀਤੀ । ਰੋਸ ਰੈਲੀ ਨੂੰ  ਬਸਪਾ ਦੇ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਵੀ ਸੰਬੋਧਨ ਕੀਤਾ ਤੇ ਮੰਗ ਕੀਤੀ ਕਿ ਹਾਈਵੇਅ ਪ੍ਰਾਜੈਕਟਰਾਂ ਲਈ ਐਕਵਾਇਰ ਕੀਤੀ ਜਾ ਰਹੀ ਕਿਸਾਨਾਂ ਦੀ ਜ਼ਮੀਨ ਲਈ ਉਹਨਾਂ ਨੂੰ ਮਾਰਕੀਟ ਰੇਟ ਅਨੁਸਾਰ ਅਦਾਇਗੀ ਕੀਤੀ ਜਾਵੇ।ਧਰਨੇ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ  ਨੇ ਸਪਸ਼ਟ ਕੀਤਾ ਕਿ ਜਿਹੜੇ ਵੀ ਕਾਂਗਰਸ ਦੇ ਮੰਤਰੀ ਭ੍ਰਿਸ਼ਟਾਚਾਰ ਕਰ ਰਹੇ ਹਨ, 2022 ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ਉਪਰੰਤ ਇਹਨਾਂ ਤੋਂ ਹਿਸਾਬ ਕਿਤਾਬ ਲਿਆ ਜਾਵੇਗਾ ਤੇ ਇਹਨਾਂ ਖਿਲਾਫ ਕਾਨੁੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਭ੍ਰਿਸ਼ਟ ਮੰਤਰੀਆਂ ਦਾ ਬਚਾਅ ਕਰਨ ਲਈ ਮੁੱਖ ਮੰਤਰੀ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਜਿਥੇ ਬਲਬੀਰ ਸਿੱਧੂ ਨਸ਼ਾ ਛੁਡਾਊ ਗੋਲੀਆਂ ਦੇ ਘੁਟਾਲੇ, ਪੀ ਪੀ ਈ ਕਿੱਟ ਘੁਟਾਲੇ, ਵੈਕਸੀਨ ਘੁਟਾਲੇ ਤੇ ਫਤਿਹ ਕਿੱਟ ਘੁਟਾਲੇ ਲਈ ਜ਼ਿੰਮੇਵਾਰ ਹਨ, ਉਥੇ ਹੀ ਸਾਧੂ ਸਿੰਘ ਧਰਮਸੋਤ 303 ਕਰੋੜ ਰੁਪਏ ਦੇ ਐਸ ਸੀ ਸਕਾਲਰਸ਼ਿਪ ਘੁਟਾਲੇ ਅਤੇ ਸੁਖਜਿੰਦਰ ਸਿੰਘ ਰੰਧਾਵਾ ਬੀਜ ਘੁਟਾਲੇ ਲਈ ਜ਼ਿੰਮੇਵਾਰ ਹਨ। ਸਰਦਾਰ ਬਾਦਲ ਨੇ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਪ ਰੇਤ ਤੇ ਸ਼ਰਾਬ ਮਾਫੀਆ ਨੂੰ ਪੁਸ਼ਤ ਪਨਾਹੀ  ਦਿੱਤੀ ਹੈ ਜਿਹਨਾਂ ਨੇ ਸੂਬੇ ਨੂੰ ਲੁੱਟ ਲਿਆ ਹੈ ਤੇ  5600 ਕਰੋੜ ਰੁਪਏ ਦਾ ਆਬਕਾਰੀ ਘਾਟਾ ਹੀ ਪਿਆ ਹੈ ਤੇ ਸੈਂਕੜੇ ਕਰੋੜ ਰੁਪਏ ਦਾ ਘਾਟਾ ਰੇਤੇ ਦੇ ਨਜਾਇਜ਼ ਮਾਇਨਿੰਗ ਤੋਂ ਪਿਆ ਹੈ।ਸਰਦਾਰ ਬਾਦਲ ਨੇ ਕਾਂਗਰਸ ਸਰਕਾਰ ਵੱਲੋਂ ਗਰੀਬ ਬੱਚਿਆਂ ਨੂੰ ਸਿੱਖਿਆ ਤੋਂ ਵਿਰਸਾ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ ’ਤੇ ਅਸੀਂ ਯਕੀਨੀ ਬਣਾਵਾਂਗੇ ਕਿ  ਸਰਕਾਰੀ ਸਕੂਲਾਂ  ਵਿਚ ਵਿਸ਼ਵ ਪੱਧਰ ਦੀ ਮਿਆਰੀ ਸਿੱਖਿਆ ਬੱਚਿਆਂ ਨੁੰ ਮੁਫਤ ਮਿਲੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਐਸ ਸੀ ਵਿਦਿਆਰਥੀਆਂ ਨੂੰ ਇੰਜੀਨੀਅਰਿੰਗ ਤੇ ਮੈਡੀਕਲ ਕਾਲਜਾਂ ਵਿਚ ਸਕਾਲਰਸ਼ਿਪ ਦਿੱਤੀ ਜਾਵੇਗੀ। 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਭ੍ਰਿਸ਼ਟ ਤੇ ਘੁਟਾਲਿਆਂ ਵਾਲੀ ਕਾਂਗਰਸ ਸਰਕਾਰ ਦਾ ਅੰਤ ਸ਼ੁਰੂ  ਹੋ ਗਿਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਪੰਜਾਬ ਦੀ ਰਾਜਨੀਤੀ ਨੂੰ ਨਵੀਂ ਸੇਧ ਦੇਵੇਗਾ। ਉਹਨਾਂ ਕਿਹਾ ਕਿ ਦੋਹਾਂ ਪਾਰਟੀਆਂ ਦੇ ਇਕੋ ਜਿਹੇ ਆਦਰਸ਼ਤ ਹਨ ਤੇ ਦੋਵੇਂ ਗਰੀਬਾਂ ਤੇ ਦਬੇ ਕੁਚਲਿਆਂ ਤੇ ਕਿਸਾਨ ਤੇ ਖੇਤ ਮਜ਼ਦੂਰਾਂ ਦੀ ਭਲਾਈ ਪ੍ਰਤੀ ਵਚਨਬੱਧ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਇਕ ਜ਼ੁਬਾਨ ਵਾਲੀ ਪਾਰਟੀ ਹੈ ਤੇ ਅਸੀਂ ਭਾਜਪਾ ਨਾਲ ਗਠਜੋੜ ਚੰਗੇ ਮਾੜੇ ਸਮੇਂ ਵਿਚ ਨਿਭਾਇਆ ਪਰ ਜਦੋਂ ਉਸਨੇ ਕਿਸਾਨ ਹਿਤਾਂ  ’ਤੇ ਹਮਲਾ ਕੀਤਾ ਤਾਂ ਸਾਡੇ ਕੋਲ ਗਠਜੋੜ ਛੱਡਣ ਤੋਂ ਇਲਾਵਾ ਹੋਰ ਕੋਈ ਚਾਰਾ ਬਾਕੀ ਨਹੀਂ ਰਹਿ ਗਿਆ। ਉਹਨਾਂ ਕਿਹਾ ਕਿ ਹੁਣ ਬਸਪਾ ਨਾਲ ਸਾਡਾ ਗਠਜੋੜ ਸਥਾਈ ਹੈ ਤੇ ਦੱਸਿਆ ਕਿ ਗਠਜੋੜ ਕਾਇਮ ਕਰਨ ਵਿਚ ਕੁਮਾਰੀ ਮਾਇਆਵਤੀ ਦੀ ਵੱਡੀ ਭੂਮਿਕਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਬਸਪਾ ਦੇ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਬਾਬੂ ਕਾਂਸ਼ੀ ਰਾਮ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸੁਫਨੇ ਪੂਰੇ ਕਰੇਗਾ ਤੇ ਇਹ ਸੂਬੇ ਵਿਚੋਂ ਕਾਂਗਰਸ ਪਾਰਟੀ ਦੇ ਖਾਤਮੇ ਵੱਲ ਇਕ ਕਦਮ ਹੈ। ਬਸਪਾ ਪ੍ਰਧਾਨ ਨੇ ਕਾਂਗਰਸ ਦੇ ਲੁਧਿਆਣਾ ਤੋਂ ਐਮ ਪੀ ਰਵਨੀਤ ਬਿੱਟੂ ਵੱਲੋਂ ਆਪਣੇ ਹਾਲ ਹੀ ਬਿਆਨ ਨਾਲ ਦਲਿਤ ਭਾਈਚਾਰੇ ਦਾ ਅਪਮਾਨ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਸਬੰਧੀ ਐਮ ਪੀ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈਹੈ। ਉਹਨਾਂ ਨੇ ਇਹ ਵੀ ਕਿਹਾ ਕਿ ਸੂਬੇ ਦੇ ਦੋ ਲੱਖ ਐਸ ਸੀ ਵਿਦਿਆਰਥੀਆਂ ਨੂੰ ਸਿਰਫ ਇਸ ਕਰ ਕੇ ਰੋਲ ਨੰਬਰ ਨਹੀਂ ਦਿੱਤੇ ਜਾ ਰਹੇ ਕਿਉਂਕਿ ਕਾਂਗਰਸ ਸਰਕਾਰ ਨੇ ਉਹਨਾਂ ਦੀ ਸਕਾਲਰਸ਼ਿਪ ਦੀ ਅਦਾਇਗੀ ਨਹੀਂ ਕੀਤੀ ਤੇ ਉਹ ਦਲਿਤ ਵਿਦਿਆਰਥੀਆਂ ਨਾਲ ਵਿਤਕਰੇ ਪ੍ਰਤੀ ਮੂਕ ਦਰਸ਼ਕ ਬਣ ਕੇ ਬੈਠੀ ਹੋਈ ਹੈ। ਸ੍ਰੀ ਗੜ੍ਹੀ ਨੈ ਇਹ ਵੀ ਦੱਸਿਆ ਕਿ ਕਿਵੇਂ ਸਫਾਈ ਕਰਮਚਾਰੀ ਜੋ ਕਿ ਪਿਛਲੇ ਇਕ ਮਹੀਨੇ ਤੋਂ ਹੜਤਾਲ ’ਤੇ ਹਨ ਨਾਲ ਹੜਤਾਲ ਖਤਮ ਕਰਵਾਉਣ ਲਈ ਕੋਈ ਰਾਬਤ ਕਾਇਮ ਨਹੀਂ ਕੀਤਾ ਗਿਆ। ਉਹਨਾਂ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਦੀ ਮੰਗਾਂ ਤੁਰੰਤ ਮੰਨੀਆਂ ਜਾਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਗੋਬਿੰਦ ਸਿੰਘ ਲੌਂਗੋਵਾਲ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਜਗਮੀਤ ਸਿੰਘ ਬਰਾੜ, ਪਵਨ ਟੀਨੂੰ, ਐਨ ਕੇ ਸ਼ਰਮਾ,  ਮਨਪ੍ਰੀਤ ਇਯਾਲੀ, ਬਲਦੇਵ ਖਹਿਰਾ, ਡਾ. ਸੁਖਵਿੰਦਰ  ਸੁੱਖੀ, ਰੋਜ਼ੀ ਬਰਕੰਦੀ, ਪਰਮਬੰਸ ਸਿੰਘ ਰੋਮਾਣਾ, ਰਣਜੀਤ ਗਿੱਲ ਤੇ ਚਰਨਜੀਤ ਸਿੰਘ ਬਰਾੜ ਨੇ ਵੀ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। 

 

Tags: Sukhbir Singh Badal , Shiromani Akali Dal , SAD , Akali Dal , Bahujan Samaj Party , BSP , Jasbir Singh Garhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD