Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਪਿੰਡ ਮਟੌਰ ਦੀ ਧਰਮਸ਼ਾਲਾ ਦੀ ਪਹਿਲੀ ਮੰਜਿਲ ਦੀ ਉਸਾਰੀ ਦਾ ਨੀਂਹ ਪੱਥਰ ਮੇਅਰ ਜੀਤੀ ਸਿੱਧੂ ਨੇ ਰੱਖਿਆ

ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ

 Amarjit Singh Jiti Sidhu, Mohali Municipal Corporation, Amarjit Singh Jiti Sidhu, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress,  Sahibzada Ajit Singh Nagar

Web Admin

Web Admin

5 Dariya News

ਮੋਹਾਲੀ , 16 Jun 2021

Last updated on: Jun 16, 2021, 00:00 IST

ਪਿੰਡ ਮਟੌਰ ਦੇ ਮੁਹੱਲਾ ਬੂਰੇਵਾਲੀ ਦੀ ਧਰਮ੪ਾਲਾ ਦੀ ਪਹਿਲੀ ਮੰਜਿਲ ਦੀ ਉਸਾਰੀ ਦਾ ਨੀਂਹ ਪੱਥਰ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਰੱਖਿਆ। ਇਸ ਮੰਜਿਲ ਦੀ ਉਸਾਰੀ ਉੱਤੇ 14 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਉਨ੍ਹਾਂ ਦੇ ਨਾਲ ਸਨ।ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਸ ਮੌਕੇ ਕਿਹਾ ਕਿ ਮੋਹਾਲੀ ਨਗਰ ਨਿਗਮ ਦੇ ਅਧੀਨ ਆਉਂਦੇ ਪਿੰਡਾਂ ਵਿਚ ਸ਼ਹਿਰ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਦੀ ਇਹ ਚਿਰੋਕਣੀ ਮੰਗ ਸੀ ਜਿਸ ਨੂੰ ਨਗਰ ਨਿਗਮ ਵਲੋਂ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸਦੀ ਉਸਾਰੀ ਨਾਲ ਲੋਕਾਂ ਨੂੰ ਆਪਣੇ ਪ੍ਰੋਗਰਾਮ ਇੱਥੇ ਹੀ ਕਰਵਾਉਣ ਦੀ ਸਹੂਲਤ ਮਿਲੇਗੀ।ਮੇਅਰ ਨੇ ਇਸ ਮੌਕੇ ਇਹ ਵੀ ਕਿਹਾ ਕਿ ਮੋਹਾਲੀ ਨਗਰ ਨਿਗਮ ਦੇ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਕਈ ਹੋਰ ਵਿਕਾਸ ਕਾਰਜ ਪਿਛਲੀ ਮੀਟਿੰਗ ਵਿਚ ਪਾਸ ਕੀਤੇ ਹਨ ਅਤੇ ਲੋਕਾਂ ਦੀਆਂ ਸਲਾਹਾਂ ਅਤੇ ਰਾਏ ਦੇ ਨਾਲ ਨਾਲ ਵੱਖ ਵੱਖ ਇਲਾਕਿਆਂ ਦੀ ਲੋੜ ਅਨੁਸਾਰ ਸ਼ਹਿਰ ਦਾ ਬਹੁਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਨਾਲ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਕੁਆਲਟੀ ਦੇ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਕੀਤਾ ਜਾਵੇਗਾ।ਇਸ ਮੌਕੇ ਨਿਗਮ ਦੇ ਅਧਿਕਾਰੀਆਂ ਤੋਂ ਇਲਾਵਾ  ਪ੍ਰਦੀਪ ਸੋਨੀ, ਅਮਰੀਕ ਸਿੰਘ ਸਰਪੰਚ, ਬਿੰਦਾ ਮਟੌਰ, ਮੱਖਣ ਸਿੰਘ, ਬਲਜਿੰਦਰ ਪੱਪੂ, ਸੁਦਾਗਰ ਖਾਨ, ਦਿਲਬਰ ਖਾਨ, ਹੰਸਰਾਜ ਸ਼ਰਮਾ, ਕਾਕਾ ਬਾਣੀਆ,, ਮਲਕੀਤ ਕੌਰ, ਸੁਖਵਿੰਦਰ ਕੌਰ, ਅਸ਼ਵਨੀ ਰਾਣਾ ਆਦਿ ਹਾਜਿਰ ਸਨ।

 

Tags: Amarjit Singh Jiti Sidhu , Mohali Municipal Corporation , Amarjit Singh Jiti Sidhu , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD