Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿਚਲੇ ਚੋਆਂ ਤੇ ਨਾਲਿਆਂ ਦੀ ਸਫਾਈ ਦਾ ਕੰਮ ਬਰਸਾਤਾਂ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼

ਸਫ਼ਾਈ ਕਾਰਜਾਂ ਦੀ ਐਸ.ਡੀ.ਐਮਜ਼ ਖੁਦ ਕਰਨ ਨਿਗਰਾਨੀ

DC Fatehgarh Sahib, Surbhi Malik, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 16 Jun 2021

Last updated on: Jun 16, 2021, 00:00 IST

ਜ਼ਿਲ੍ਹੇ ਵਿੱਚੋਂ ਲੰਘਦੇ ਚੋਆਂ ਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਆਸਾਨੀ ਨਾਲ ਨਿਕਾਸੀ ਹੋ ਸਕੇ।ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਬੱਚਤ ਭਵਨ, ਫਤਹਿਗੜ੍ਹ ਸਾਹਿਬ ਵਿਖੇ ਸੰਭਾਵੀ ਹੜਾਂ ਤੋਂ ਬਚਾਅ ਸਬੰਧੀ ਕਾਰਜਾਂ ਦਾ ਨਰੀਖਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਸਬ ਡਿਵੀਜ਼ਨ ਪੱਧਰ 'ਤੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ, ਫੋਨ 01763-232838, ਸਬ ਡਿਵੀਜ਼ਨ ਫ਼ਤਹਿਗੜ੍ਹ ਸਾਹਿਬ ਤਹਿਸੀਲ ਦਫ਼ਤਰ ਵਿਖੇ, ਫੋਨ 01763-502016, ਸਬ ਡਿਵੀਜ਼ਨ ਅਮਲੋਹ ਤਹਿਸੀਲ ਦਫ਼ਤਰ ਵਿਖੇ, ਫੋਨ 01765-230029, ਸਬ ਡਿਵੀਜ਼ਨ ਬਸੀ ਪਠਾਣਾਂ ਤਹਿਸੀਲ ਦਫ਼ਤਰ ਵਿਖੇ 01763-252748 ਅਤੇ ਸਬ ਡਿਵੀਜ਼ਨ ਖਮਾਣੋਂ ਐਸ ਡੀ ਐਮ ਦਫ਼ਤਰ ਵਿਖੇ 01628-260700 ਸ਼ਾਮਲ ਹਨ। ਸੰਭਾਵੀਂ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਲਈ ਇਨ੍ਹਾਂ ਕੰਟਰੋਲ ਰੂਮ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਿਜਲੀ ਸਪਲਾਈ ਸਬੰਧੀ ਮੁਸ਼ਕਲਾਂ ਦੇ ਹੱਲ ਲਈ ਨੋਡਲ ਕੰਪਲੈਂਟ ਸੈਂਟਰ ਸਰਹਿੰਦ ਦੇ ਫੋਨ ਨੰਬਰ 96461-11993, 01763-227012, 1912, ਐਡੀਸ਼ਨਲ ਐਸ ਈ ਡਿਵੀਜ਼ਨ ਸਰਹਿੰਦ 96461-11515, ਐਡੀਸ਼ਨਲ ਐਸ ਈ ਡਿਵੀਜ਼ਨ ਅਮਲੋਹ 96461-11516, ਐਡੀਸ਼ਨਲ ਐਸ ਈ ਡਿਵੀਜ਼ਨ ਮੰਡੀ ਗੋਬਿੰਦਗੜ੍ਹ 96461-11512, ਐਡੀਸ਼ਨਲ ਐਸ ਈ ਡਿਵੀਜ਼ਨ ਗਰਿਡ ਮੇਨਟੀਨੈਂਸ 96461-11536 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸ਼੍ਰੀਮਤੀ ਮਲਿਕ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚੋਂ ਲੰਘਦੀਆਂ ਪ੍ਰਮੁੱਖ ਤੇ ਲਿੰਕ ਸੜਕਾਂ 'ਤੇ ਬਣੇ ਹੋਏ ਪੁਲਾਂ ਤੇ ਪੁਲੀਆਂ ਦੀ ਸਫਾਈ ਵੀ ਯਕੀਨੀ ਬਣਾਈ ਜਾਵੇ। ਐਸ.ਡੀ.ਐਮਜ਼ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਸਫਾਈ ਦੇ ਕੰਮ ਦੀ ਖੁਦ ਨਿਗਰਾਨੀ ਕਰਨ ਅਤੇ ਜ਼ਿਲ੍ਹੇ ਵਿੱਚੋਂ ਲੰਘਦੀਆਂ ਸਾਰੀਆਂ ਡਰੇਨਾਂ, ਚੋਆਂ ਆਦਿ ਦੀ ਸਫਾਈ ਦੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਨਿਰਵਿਘਨ ਹੋ ਸਕੇ।ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਲੋੜੀਂਦਾ ਸਮਾਨ, ਕਿਸ਼ਤੀਆਂ, ਚੱਪੂ, ਲਾਈਫ ਜੈਕਟਾਂ , ਟੈਂਟ, ਬਾਂਸ, ਪੌਲੀਥੀਨ ਸ਼ੀਟਾਂ, ਤਰਪਾਲਾਂ ਅਤੇ ਸਰਚ ਲਾਈਟਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਖਾਣ ਪੀਣ ਦੇ ਸਮਾਨ ਦਾ ਪ੍ਰਬੰਧ ਕਰਨ ਲਈ ਕਿਹਾ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤ ਦੇ ਮੌਸਮ ਤੋਂ ਪਹਿਲਾਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ।ਸ਼੍ਰੀਮਤੀ ਮਲਿਕ ਨੇ ਹੜ੍ਹ ਆਉਣ ਦੀ ਸਥਿਤੀ ਵਿੱਚ ਪ੍ਰਭਾਵਤ ਵਿਅਕਤੀਆਂ ਨੂੰ ਠਹਿਰਾਉਣ ਲਈ ਢੁਕਵੀਆਂ ਸਰਕਾਰੀ ਬਿਲਡਿੰਗਾਂ ਦੀ ਅਗੇਤੇ ਹੀ ਪਛਾਣ ਕਰਨ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ। ਉਨ੍ਹਾਂ ਨੇ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤੀ ਪਾਣੀ ਦੇ ਨਿਕਾਸ ਵਿੱਚ ਰੁਕਾਵਟ ਪਾਉਣ ਵਾਲੇ ਦਰਖ਼ਤਾਂ ਸਬੰਧੀ ਸਮੱਸਿਆ ਦਾ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਐਸ.ਡੀ.ਐਮਜ਼, ਤਹਿਸੀਲਦਾਰ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਅਤੇ ਸਿਹਤ ਵਿਭਾਗ ਨੂੰ ਹੜ੍ਹ ਆਉਣ ਦੀ ਸਥਿਤੀ ਵਿੱਚ ਰਾਹਤ ਕੈਂਪ ਲਗਾਉਣ ਲਈ ਵੀ ਪ੍ਰਬੰਧ ਕਰਨ ਵਾਸਤੇ ਕਿਹਾ।ਮਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਦਿਆਲ ਸਿੰਘ ਚੱਠਾ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਬਸੀ ਪਠਾਣਾ ਜਸਪ੍ਰੀਤ ਸਿੰਘ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ, ਐਸ ਪੀ ਹਰਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Fatehgarh Sahib , Surbhi Malik , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD