Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਨਾ ਚੱਲਣ ’ਤੇ ਵੀ ਪ੍ਰਾਈਵੇਟ ਹਸਪਤਾਲ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਉਣ ਇਲਾਜ : ਬਲਬੀਰ ਸਿੰਘ ਸਿੱਧੂ

ਡਾਕਟਰੀ ਇਲਾਜ ਵਿੱਚ ਬੀਮਾ ਕੰਪਨੀ ਨੂੰ ਦਖਲਅੰਦਾਜ਼ੀ ਨਾ ਕਰਨ ਦੀ ਹਦਾਇਤਾ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab  Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਚੰਡੀਗੜ੍ਹ , 16 Jun 2021

Last updated on: Jun 16, 2021, 00:00 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕੀਤੀ ਹੈ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਯੋਗ ਲਾਭਪਾਤਰੀ ਜਦੋਂ ਹਸਪਤਾਲ ਵਿੱਚ ਦਾਖ਼ਲ ਹੋਣ ਤਾਂ ਉਹਨਾਂ ਦਾ ਇਲਾਜ ਜਾਂ ਈ-ਕਾਰਡ ਨਾ ਚੱਲਣ (ਬਲਾਕ ਹੋਣ )ਦੇ ਮਾਮਲੇ ਵਿੱਚ  ਵੀ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨਾਂ ਕਿਹਾ ਕਿ ਲਾਭਪਾਤਰੀ ਦੇ ਈ-ਕਾਰਡ ਵਿਚ ਕੋਈ ਤਰੁਟੀ ਹੋਣ ਦੀ ਸੂਰਤ ਵਿਚ ਲਾਭਪਾਤਰੀ ਮਰੀਜ਼ ਦੇ ਇਲਾਜ ਤੋਂ ਬਾਅਦ ਹੀ ਇਸ ਨੂੰ ਦਰੁਸਤ ਕੀਤਾ ਜਾਵੇ ਕਿਉਂਕਿ ਈ-ਕਾਰਡ ਸਿਰਫ ਬੀਮਾ ਕੰਪਨੀ ਵਲੋਂ ਪ੍ਰਵਾਨਿਤ ਕੀਤੇ ਜਾਂਦੇ ਹਨ।ਸਿਹਤ ਮੰਤਰੀ ਨੇ ਕਿਹਾ ਕਿ ਬੀਮਾ ਕੰਪਨੀ ਨੂੰ ਕਿਹਾ ਗਿਆ ਹੈ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਇਲਾਜ ਸੇਵਾਵਾਂ ਬਿਨਾਂ ਦੇਰੀ ਤੋਂ ਮੁਹੱਈਆ ਹੋਣ। ਪੰਜਾਬ ਸਰਕਾਰ ਨੇ ਸਾਰੇ ਅਧਿਕਾਰਤ ਪ੍ਰਾਈਵੇਟ ਹਸਪਤਾਲਾਂ ਵਿੱਚ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਦਾ ਮੁਫਤ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਅਤੇ ਹੋਰ ਇਸ ਪ੍ਰਕਿਰਿਆ ਵਿੱਚ ਹੋਰ ਤੇਜੀ ਲਿਆਉਣ ਲਈ  ਨਿੱਜੀ ਹਸਪਤਾਲਾਂ ਨੂੰ ਸਿਖਲਾਈ ਦਿੱਤੀ ਜਾਵੇਗੀ।ਮੀਟਿੰਗ ਦੌਰਾਨ ਬੀਮਾ ਕੰਪਨੀ ਨੂੰ ਹਸਪਤਾਲਾਂ ਦੇ ਬਕਾਇਆ ਕਲੇਮ ਦੀ ਰਕਮ ਦਾ ਤੁਰੰਤ ਭੁਗਤਾਨ ਕਰਨ ਦੀ ਹਦਾਇਤ ਵੀ ਕੀਤੀ ਗਈ। ਬੈਂਕ ਕੋਡ, ਆਈ.ਐਫ.ਐੱਸ.ਸੀ./ਆਦਿ ਕਾਰਨ ਪੈਦਾ ਹੋਏ ਕਿਸੇ ਵੀ ਤਕਨੀਕੀ ਮਸਲੇ ਨੂੰ ਨੈਸ਼ਨਲ ਹੈਲਥ ਅਥਾਰਟੀ ਦੀ ਮਦਦ ਨਾਲ ਨਿਰਧਾਰਤ ਸਮੇਂ ਵਿੱਚ ਠੀਕ ਕਰਨ ਲਈ ਕਿਹਾ ਗਿਆ।ਸ੍ਰੀ ਸਿੱਧੂ ਨੇ ਜ਼ੋਰ ਦਿੰਦਿਆਂ ਕਿਹਾ ਕਿ  ਗੰਭੀਰ ਮਰੀਜਾਂ ਦੇ ਇਲਾਜ ਕਰਨ ਵਾਲੇ ਡਾਕਟਰ ਵੱਲੋਂ ਲਏ ਗਏ ਫੈਸਲੇ ਵਿੱਚ ਬੀਮਾ ਕੰਪਨੀ ਵੱਲੋਂ ਕੋਈ ਦਖਲਅੰਦਾਜੀ ਨਹੀਂ ਹੋਣੀ ਚਾਹੀਦੀ। 

ਉਨਾਂ ਕਿਹਾ ਕਿ ਬੀਮਾ ਕੰਪਨੀ ਨੂੰ ਹਦਾਇਤ ਕੀਤੀ ਗਈ ਹੈ ਕਿ ਇਲਾਜ ਦੇ ਮਾਮਲਿਆਂ ਦੀ ਸਹੀ ਤੇ ਸੁਚੱਜੀ ਜਾਂਚ ਕੀਤੀ ਜਾਵੇ ਤਾਂ ਜੋ ਮਰੀਜ਼ਾਂ ਦਾ ਸਹੀ ਢੰਗ ਨਾਲ ਇਲਾਜ ਹੋ ਸਕੇ। ਪੰਜਾਬ ਸਰਕਾਰ ਨੇ ਸਕੀਮ ਦੀ ਬਿਹਤਰ ਕਾਰਗੁਜ਼ਾਰੀ ‘ਤੇ ਧਿਆਨ ਕੇਂਦਰਤ ਕੀਤਾ ਗਿਆ ਹੈ ਤਾਂ ਜੋ ਕੋਈ ਲਾਭਪਾਤਰੀ ਮਰੀਜ ਸਕੀਮ ਅਧੀਨ ਇਲਾਜ ਤੋਂ ਵਾਂਝਾ ਨਾ ਰਹੇ।ਸਟੇਟ ਹੈਲਥ ਏਜੰਸੀ ਦੇ ਸੀ.ਈ.ਓ. ਸ੍ਰੀ ਕੁਮਾਰ ਰਾਹੁਲ ਨੇ ਮੀਟਿੰਗ ਵਿੱਚ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੀ ਸੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਵਿਚ 776.41 ਕਰੋੜ ਰੁਪਏ ਦੇ ਖਰਚ ਨਾਲ 7.03 ਲੱਖ ਵਿਅਕਤੀਆਂ ਦਾ ਮੁਫਤ  ਇਲਾਜ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਸੂਬੇ ਦੀ ਇਕ ਮੁੱਖ ਸਕੀਮ ਹੈ ਜੋ ਰਾਜ ਦੀ ਆਬਾਦੀ ਦੇ ਸਭ ਤੋਂ ਕਮਜੋਰ ਅਤੇ ਪੱਛੜੇ ਵਰਗਾਂ ਲਈ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 20 ਅਗਸਤ 2019 ਨੂੰ ਸ਼ੁਰੂ ਕੀਤੀ ਗਈ। ਇਹ ਸੂਬਾ ਸਰਕਾਰ ਵਲੋਂ ਵਿੱਤੀ ਸਹਾਇਤਾ ਪ੍ਰਾਪਤ ਸਭ ਤੋਂ ਵੱਡੀ ਯੋਜਨਾਵਾਂ ਵਿੱਚੋਂ ਇੱਕ ਹੈ ਜਿਸ ਤਹਿਤ ਤਕਰੀਬਨ 39.57 ਲੱਖ ਗਰੀਬ ਅਤੇ ਕਮਜੋਰ ਪਰਿਵਾਰਾਂ ਨੂੰ ਦੂਜੇ ਪੱਧਰ ਅਤੇ ਮਲਟੀਸਪੈਸ਼ਿਲਟੀ ਹਸਪਤਾਲਾਂ ਵਿੱਚ ਮਿਲ ਰਹੀਆਂ ਸਰਜਰੀ ਅਤੇ ਆਪ੍ਰੇਸ਼ਨ ਵਾਲੀਆਂ ਤੀਜੇ ਪੱਧਰ ਦੀਆਂ ਸਹੂਲਤਾਂ ਸ਼ਾਮਲ ਹਨ। ਮੀਟਿੰਗ ਵਿੱਚ ਸਟੇਟ ਸਿਹਤ ਏਜੰਸੀ ਦੇ ਏ.ਸੀ.ਈ.ਓ. ਡਾ. ਸ਼ਵੇਤਾ ਮਹਿੰਦਰੂ, ਜੁਆਇੰਟ ਸੀਈਓ ਅਮਨਇੰਦਰ ਕੌਰ, ਬੀਮਾ ਕੰਪਨੀ ਦੇ ਨੁਮਾਇੰਦੇ ਡਾ ਕਿਸ਼ੋਰ ਪਾਲੀਵਾਲ  ਅਤੇ ਉਨਾਂ ਦੀ ਟੀਮ ਦੇ ਮੈਂਬਰਾਂ ਅਤੇ ਐਸ.ਐਚ.ਏ ਦੇ ਹੋਰ ਅਧਿਕਾਰੀ ਸ਼ਾਮਲ ਹੋਏ।    

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD