Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਰੰਮ ਸੀਡਰ ਨਾਲ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਹੋ ਸਕਦੀ ਸਹਾਈ : ਰਾਮਵੀਰ

ਕਿਸਾਨਾਂ ਨੂੰ ਪੀ.ਆਰ ਅਤੇ ਬਾਸਮਤੀ ਦੀਆਂ ਕਿਸਮਾਂ ਬੀਜਣ ਲਈ ਕੀਤਾ ਜਾ ਰਿਹੈ ਜਾਗਰੂਕ-ਮੁਖ ਖੇਤੀਬਾੜੀ ਅਫ਼ਸਰ

Web Admin

Web Admin

5 Dariya News

ਸੰਗਰੂਰ , 17 Jun 2021

Last updated on: Jun 17, 2021, 00:00 IST

ਸਾਉਣੀ 2021 ਦੋਰਾਨ ਜਿਥੇ ਕਿਸਾਨਾ ਦਾ ਰੁਝਾਨ ਝੋਨੇ ਦੀ ਸਿੱਧੀ ਬਿਜਾਈ ਵੱਲ ਵਧਿਆ ਹੈ ਉਥੇ ਪਿੰਡ ਗੁਰਦਾਸਪੁਰਾ ਦੇ ਅਗਾਂਹਵਧੂ ਕਿਸਾਨ ਸ੍ਰ. ਅਜੀਤਇੰਦਰ ਸਿੰਘ ਮਾਨਸਾਹੀਆਂ ਵੱਲੋਂ ਆਪਣੀ ਅੱਧਾ ਏਕੜ ਜ਼ਮੀਨ ’ਚ ਖੇਤੀਬਾੜੀ ਵਿਭਾਗ ਦੇ ਸਹਿਯੋਗ ਸਦਕਾ ਡਰੰਮ ਸੀਡਰ ਨਾਲ ਝੋਨੇ ਦੀ ਸਿੱਧੀ ਬਿਜਾਈ ਦਾ ਡੈਮੋ ਕੀਤਾ ਗਿਆ।ਅਗਾਂਹਵਧੂ ਕਿਸਾਨ ਦੇ ਖੇਤ  ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਕਿਹਾ ਡਰੰਮ ਸੀਡਰ ਨਾਲ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਸਹਾਈ ਸਿੱਧ ਹੋ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਸੀਨ ਨਾਲ ਆਪਣੇ ਆਪਣੇ ਖੇਤਾਂ ਵਿੱਚ ਪ੍ਰਦਰਸਨੀ ਦੇ ਤੋਰ ਤੇ ਡਰੰਮ ਸੀਡਰ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਤਾਂ ਜ਼ੋ ਇਸ ਤਕਨੀਕ ਨਾਲ ਹੋਣ ਵਾਲੇ ਲਾਭ ਅਤੇ ਤਕਨੀਕੀ ਖਾਮੀਆਂ ਸਬੰਧੀ ਮੁਕੰਮਲ ਡਾਟਾ ਇਕੱਤਰ ਕੀਤਾ ਜਾ ਸਕੇ ਅਤੇ ਆਉਣ ਵਾਲੇ ਸੀਜਨ ਦੋਰਾਨ ਹੋਰ ਚੰਗੇ ਢੰਗ ਨਾਲ ਇਸ ਤਕਨੀਕ ਦਾ ਲਾਭ ਲਿਆ ਜਾ ਸਕੇ। ਡਾ:ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਅਗਾਂਹਵਧੂ ਕਿਸਾਨ ਵੱਲੋਂ ਸਾਉਣੀ 2020 ਦੋਰਾਨ ਸਿਰਫ 5 ਏਕੜ ਰਕਬੇ ਵਿਚ ਸਿੱਧੀ ਬਿਜਾਈ ਕੀਤੀ ਗਈ ਸੀ ਅਤੇ ਹੁਣ ਚਾਲੂ ਸਾਉਣੀ 2021 ਦੋਰਾਨ 20 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋ ਕਿਸਾਨਾਂ ਨੂੰ ਪੀ.ਆਰ ਅਤੇ ਬਾਸਮਤੀ ਦੀਆਂ ਕਿਸਮਾਂ ਬੀਜਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਘੱਟ ਪੇੈਸਟੀਸਾੲਡੀਜ ਦੀ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਲਗਭਗ 50000 ਹੈਕਟਰ ਰਕਬਾ ਬਾਸਮਤੀ ਅਧੀਨ ਆਉਣ ਦੀ ਸੰਭਾਵਨਾ ਹੈ।ਇਸ ਮੌਕੇ ਅਗਾਂਹਵਧੂ ਕਿਸਾਨ ਅਜੀਤਇੰਦਰ ਸਿੰਘ ਨੇ ਦੱਸਿਆ ਕਿ ਇਸ ਤਕਨੀਕ ਨਾਲ ਬਿਜਾਈ ਕਰਨ ਲਈ ਜ਼ਮੀਨ ਨੂੰ ਲੇਜਰ ਲੈਡ ਲੈਵਲਰ ਨਾਲ ਪੱਧਰ ਕਰਕੇ ਰੋਟਾਵੇਟਰ ਨਾਲ ਇੱਕ ਵਾਰ ਵਾਹਕੇ ਅਤੇ ਖੇਤ ਵਿੱਚ ਘੱਟ ਪਾਣੀ ਲਗਾਕੇ ਡਰੰਮ ਸੀਡਰ ਨਾਲ ਝੋਨੇ ਦੀ ਬਿਜਾਈ ਕੀਤੀ ਗਈ ਹੈ। ਕਿਸਾਨ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਡਰੰਮ ਸੀਡਰ ਤਾਮਿਲਨਾਡੂ ਤੋ ਲੈਕੇ ਆਇਆ ਸੀ ਅਤੇ ਇਸ ਦੀ ਕੀਮਤ ਵੀ 6000/- ਰੁਪਏ ਦੀ ਹੈ ਜ਼ੋ ਕਿ ਬਹੁਤ ਘੱਟ ਲਾਗਤ ਵਾਲੀ ਮਸੀਨ ਹੋਣ ਦੇ ਨਾਲ ਨਾਲ ਪਾਣੀ ਦੀ ਬੱਚਤ ਅਤੇ ਝੋਨੇ ਦੀ ਲੁਆਈ ਦਾ ਖਰਚਾ ਵੀ ਬੱਚ ਜਾਂਦਾ ਹੈ ਅਤੇ ਇਕੱਲਾ ਹੀ ਵਿਅਕਤੀ ਇਹ ਮਸੀਨ ਚਲਾ ਕੇ ਝੋਨੇ ਦੀ ਬਿਜਾਈ ਕਰ ਸਕਦਾ ਹੈ।ਇਸ ਮੌਕੇ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਿਸਾਨ ਹਾਜ਼ਰ ਸਨ।

 

Tags: DC Sangrur , Deputy Commissioner Sangrur , Ramvir , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD