Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜ ਵਿੱਚ 20 ਮਾਡਰਨ ਸਮਾਰਟ ਗਊਸ਼ਾਲਾਵਾਂ ਬਣਾਈਆਂ ਜਾਣਗੀਆਂ-ਸਚਿਨ ਸ਼ਰਮਾ

ਫਰੀਦਕੋਟ ਵਿਖੇ ਲਵਾਰਿਸ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਗੋਲੇਵਾਲਾ ਭੇਜਿਆ ਗਿਆ

DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 17 Jun 2021

Last updated on: Jun 17, 2021, 00:00 IST

ਪੰਜਾਬ ਗਊਸ਼ਾਲਾ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਅੱਜ ਫਰੀਦਕੋਟ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਉਨ੍ਹਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਲਵਾਰਿਸ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਭੇਜਣ ਦੀ ਮੁਹਿੰਮ ਤਹਿਤ ਲਵਾਰਿਸ ਗਾਵਾਂ ਨੂੰ ਆਪਣੀ ਹਾਜ਼ਰੀ ਵਿੱਚ ਗਊਸ਼ਾਲਾ ਗੋਲੇਵਾਲਾ ਭੇਜਿਆ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਤੇ ਗਊਧਨ ਦੀ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੀ.ਪੀ.ਪੀ. (ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ) ਸਕੀਮ ਤਹਿਤ 20 ਮਾਡਰਨ ਸਮਾਰਟ ਗਊਸ਼ਾਲਾ ਦਾ ਨਿਰਮਾਣ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਵੱਖ ਵੱਖ ਥਾਵਾਂ ਤੇ ਲਵਾਰਿਸ ਫਿਰਦੇ ਗਊਧਨ ਨੂੰ ਸੁਰੱਖਿਅਤ ਗਊਸ਼ਾਲਾਵਾਂ ਵਿੱਚ ਭੇਜਣ ਉਨ੍ਹਾਂ ਦੇ ਇਲਾਜ ਆਦਿ ਲਈ ਪ੍ਰਬੰਧ ਕਰਨ ਲਈ ਪੰਜਾਬ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤਾਂ ਜੋ ਉਨ੍ਹਾਂ ਦੀ ਸਿਹਤ ਸਬੰਧੀ ਸੰਭਾਲ ਹੋ ਸਕੇ।ਜਿਸ ਦੀ ਸ਼ੁਰੂਆਤ ਅੱਜ ਜਿਲ੍ਹਾ ਫਰੀਦਕੋਟ ਤੋਂ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਬੇਸਹਾਰਾ ਗਊਧਨ ਨਾਲ ਜਿੱਥੇ ਆਮ ਜਨਤਾ ਦਾ ਜਾਨੀ ਮਾਲੀ ਨੁਕਸਾਨ ਹੁੰਦਾ ਹੈ, ਸੜਕਾਂ ਤੇ ਹਾਦਸੇ ਹੁੰਦੇ ਹਨ। ਬਾਜ਼ਾਰਾਂ ਵਿੱਚ ਅੱਜ ਕਲ ਕਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਜਿੱਥੇ ਘੱਟ ਸਮਾਂ ਦੁਕਾਨਾਂ ਖੁੱਲ੍ਹ ਰਹੀਆਂ ਹਨ ਅਤੇ ਬਾਜ਼ਾਰਾਂ ਵਿੱਚ ਵੀ ਭੀੜ ਜ਼ਿਆਦਾ ਹੁੰਦੀ ਹੈ ਜਿਸ ਕਰਕੇ ਇਥੇ ਘੁੰਮਦੇ ਗਊਧਨ ਨੂੰ ਲੋਕ ਹਟਾਉਣ ਲਈ ਮਜ਼ਬੂਰ ਹੁੰਦੇ ਹਨ ਅਤੇ ਯਤਨ ਕਰਦੇ ਹਨ ਜਿਸ ਨਾਲ ਇਹ ਗਊਧਨ ਬੇਕਾਬੂ ਹੋ ਕੇ ਸੜਕਾਂ ਅਤੇ ਬਾਜ਼ਾਰਾਂ ਵਿੱਚ ਤੋੜ ਫੋੜ ਕਰਦੇ ਹਨ ਅਤੇ ਕਈ ਵਾਰ ਲੋਕਾਂ ਨੂੰ ਜਾਨ ਮਾਲ ਦਾ ਨੁਕਸਾਨ ਉਠਾਉਣਾ ਪੈਂਦਾ ਹੈ। ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸਮੇਂ ਸਮੇਂ ਤੇ ਕਾਰਵਾਈ ਕੀਤੀ ਜਾਂਦੀ ਹੈ ਪਰ ਕਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਜਿੱਥੇ ਸਰਕਾਰ ਲੋਕਾਂ ਨੂੰ ਇਸ ਭਿਆਨਕ ਮਹਾਂਮਾਰੀ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਇਸ ਦੇ ਚੱਲਦਿਆਂ ਹੀ ਗਊ ਵੰਸ਼ ਸੰਭਾਲ ਦੇ ਕੰਮ ਵਿੱਚ ਕਮੀ ਆਈ ਜਿਸ ਨੂੰ ਹੁਣ ਮੁੜ ਇਕ ਵਾਰ ਗਊਧਨ ਸੰਭਾਲ ਅਭਿਆਨ ਪੂਰੇ ਰਾਜ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ।ਇਸ ਉਪਰੰਤ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਪਿਛਲੇ ਸਾਲ ਤੋਂ ਬੇਸਹਾਰਾ ਗਊ ਵੰਸ਼ ਨੂੰ ਜਿਲ੍ਹੇ ਵਿੱਚ ਬਣੀ ਗੋਲੇਵਾਲਾ ਗਊਸ਼ਾਲਾ ਵਿੱਖੇ ਛੱਡਿਆ ਜਾ ਰਿਹਾ ਹੈ ਅਤੇ ਇਹ ਮੁਹਿੰਮ ਪਿਛਲੇ 1 ਸਾਲ ਤੋਂ ਜਾਰੀ ਹੈ ਅਤੇ ਹੁਣ ਬਹੁਤ ਘੱਟ ਬੇਸਹਾਰਾ ਜਾਨਵਰ ਫਰੀਦਕੋਟ ਵਿੱਚ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ ਸ੍ਰੀ ਵਿਜੇ ਜੰਜੂਆ ਦੇ ਆਦੇਸ਼ਾਂ ਤੇ ਜਿਲ੍ਹੇ ਦੇ ਬੇਸਹਾਰਾ ਪਸ਼ੂਆਂ ਦੀ ਟੈਗਿੰਗ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 53789 ਦੇ ਪਸ਼ੂਆਂ ਦੀ ਟੈਗਿੰਗ ਹੋ ਚੁੱਕੀ ਹੈ ਅਤੇ ਇਹ ਕੰਮ ਨਿਰੰਤਰ ਜਾਰੀ ਹੈ।ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਰਾਜੇਸ਼ ਛਾਬੜਾ, ਓ.ਐਸ.ਡੀ.ਟੂ. ਚੇਅਰਮੈਨ ਗਊ ਸੇਵਾ ਕਮਿਸ਼ਨ ਡਾ. ਦੀਪਕ, ਸੁਪਰਡੈਂਟ ਪ੍ਰਭਚਰਨ ਸਿੰਘ, ਸਰਪੰਚ ਸੁਖਪ੍ਰੀਤ ਸਿੰਘ ਮੁਮਾਰਾ ਅਤੇ ਸਮਾਜ ਸੇਵੀ ਸ੍ਰੀ ਨਵਦੀਪ ਗਰਗ ਵੀ ਹਾਜ਼ਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD