Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋ ਵੱਧ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇ : ਵਿਮਲ ਕੁਮਾਰ ਸੇਤੀਆ

ਹੁਣ ਸੇਵਾ ਕੇਂਦਰਾਂ ਵਿੱਚ ਵੀ ਬਣ ਰਹੇ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ

DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 17 Jun 2021

Last updated on: Jun 17, 2021, 00:00 IST

ਡਿਪਟੀ ਕਮਿਸਨਰ ਵਿਮਲ ਕੁਮਾਰ ਸੇਤੀਆ ਨੇ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਆਯੂਸਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 100 ਪ੍ਰਤੀਸਤ ਲਾਭਪਾਤਰੀਆਂ ਨੂੰ ਕਵਰ ਕਰਨ ਦੇ ਟੀਚੇ ਤਹਿਤ ਸਿਹਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ, ਕਰ ਤੇ ਆਬਕਾਰੀ, ਕਿਰਤ ਵਿਭਾਗ, ਕਾਮਨ ਸਰਵਿਸ ਸੈਂਟਰ ਦੇ ਇੰਚਾਰਜ ਤੋਂ ਇਲਾਵਾ ਕੰਪਨੀ ਦੇ ਨੁਮਾਇੰਦਿਆਂ ਨਾਲ ਵਿਸੇਸ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਇਸ ਸਕੀਮ ਤਹਿਤ ਸਮੁੱਚੇ ਲਾਭਪਾਤਰੀਆਂ, ਪਰਿਵਾਰਾਂ ਨੂੰ ਕਵਰ ਕਰਨ ਦੀ ਹਦਾਇਤ ਕੀਤੀ।ਡਿਪਟੀ ਕਮਿਸਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਇਸ ਯੋਜਨਾ ਤਹਿਤ ਜਿਲ੍ਹੇ ਵਿੱਚ 1 ਲੱਖ, 2 ਹਜਾਰ 332 ਪਰਿਵਾਰਾਂ ਨੂੰ ਕਵਰ ਕੀਤਾ ਜਾਣਾ ਹੈ ਅਤੇ ਹੁਣ ਤੱਕ ਜਿਲ੍ਹੇ ਵਿੱਚ 78 ਪ੍ਰਤੀਸਤ ਦੇ ਕਰੀਬ ਇਹ ਕੰਮ ਹੋਇਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਟੀਚੇ ਨੂੰ 100 ਪ੍ਰਤੀਸਤ ਪੂਰਾ ਕੀਤਾ ਜਾਵੇ ਤਾਂ ਜੋ ਸਮੁੱਚੇ ਲਾਭਪਾਤਰੀਆਂ ਨੂੰ ਮੁਫਤ ਇਲਾਜ ਦੀ ਸਕੀਮ ਦਾ ਲਾਭ ਮਿਲ ਸਕੇ।ਡਿਪਟੀ ਕਮਿਸਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜਿਹੜੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ, ਉਹ ਆਪਣੇ ਆਪ ਨੂੰ ਇਨਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਰਜਿਸਟਰਡ ਕਰਵਾ ਸਕਦੇ ਹਨ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਏ.ਬੀ.ਐੱਸ.ਐੱਸ.ਬੀ.ਵਾਈ. ਸਕੀਮ ਦੇ ਈ-ਕਾਰਡ ਪ੍ਰਾਪਤ ਕਰਨ ਤਾਂ ਜੋ ਉਨ੍ਹਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਦੱਸਿਆ ਕਿ ਟਾਇਪ 1 ਸੇਵਾ ਕੇਂਦਰਾਂ ਤੇ ਇਹ ਸੇਵਾ 17 ਫਰਵਰੀ ਤੋਂ, ਟਾਇਪ 2 ਸੇਵਾ ਕੇਂਦਰਾਂ ਤੇ 22 ਫਰਵਰੀ ਤੋਂ ਅਤੇ ਟਾਇਪ 3 ਸੇਵਾ ਕੇਂਦਰਾਂ ਤੇ ਇਹ ਸੇਵਾ ਉਪਲਬੱਧ ਹੈ।ਇਸ ਤੋ ਇਲਾਵਾ ਕਾਮਨ ਸੇਵਾ ਕੇਂਦਰਾਂ ਵਿੱਚ ਵੀ ਇਹ ਸੇਵਾ ਉਪਲਬਧ ਕਰਵਾਈ ਗਈ ਹੈ। ਉਨਾਂ ਨੇ ਸਾਰੇ ਅਜਿਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਨੇ ਹਾਲੇ ਕਾਰਡ ਨਹੀਂ ਬਣਵਾਏ ਉਹ ਬਿਨਾਂ ਦੇਰੀ ਇਹ ਕਾਰਡ ਬਣਵਾ ਲੈਣ। ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲੇ ਹੁੰਦੇ ਹਨ ਅਤੇ ਇਹ ਸ਼ਨੀਵਾਰ ਨੂੰ ਵੀ ਖੁੱਲੇ ਹੁੰਦੇ ਹਨ। ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।ਡਾ. ਕੁਲਦੀਪ ਧੀਰ ਡਿਪਟੀ ਮੈਡੀਕਲ ਕਮਿਸਨਰ ਫਰੀਦਕੋਟ ਨੇ ਇਸ ਮੌਕੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ 1 ਲੱਖ 72 ਹਜ਼ਾਰ 389 ਲਾਭਪਾਤਰੀਆਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ ਜਾ ਚੁੱਕੇ ਹਨ ਜਦੋਂ ਕਿ 79 ਹਜ਼ਾਰ 498 ਪਰਿਵਾਰਾਂ ਦੇ ਹੁਣ ਤੱਕ ਯੋਜਨਾ ਤਹਿਤ ਕਵਰ ਕੀਤਾ ਜਾ ਚੁੱਕਾ ਹੈ।ਇਸ ਮੌਕੇ ਡੀ.ਐਸ.ਐਫ.ਸੀ. ਮੈਡਮ ਜਸਜੀਤ ਕੌਰ, ਡੀ.ਐਮ.ਓ. ਗੌਰਵ ਗਰਗ, ਡਾ. ਚੰਦਰ ਸ਼ੇਖਰ ਕੱਕੜ ਐਸ.ਐਮ.ਓ.,  ਸ੍ਰੀ ਸੰਜੀਵ  ਨੇਗੀ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕੰਪਨੀ ਦੇ ਨੁਮਾਇੰਦਿਆਂ ਵੀ ਹਾਜਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD