Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਟੀਕਾਕਰਨ ਅਤੇ ਪਾਬੰਦੀਆਂ ’ਚ ਛੋਟਾਂ ਮਗਰੋਂ ਵੀ ਸਾਵਧਾਨੀਆਂ ਵਰਤਣਾ ਜ਼ਰੂਰੀ : ਡਾ. ਆਦਰਸ਼ਪਾਲ ਕੌਰ

ਜ਼ਿਲ੍ਹੇ ਵਿਚ ਹੁਣ ਤਕ ਸਾਢੇ ਚਾਰ ਲੱਖ ਤੋਂ ਵੱਧ ਲੋਕਾਂ ਨੂੰ ਲੱਗੇ ਕੋਵਿਡ ਰੋਕੂ ਟੀਕੇ : ਡਾ. ਆਦਰਸ਼ਪਾਲ ਕੌਰ

Civil Surgeon Mohali, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen, Oximeter

Web Admin

Web Admin

5 Dariya News

ਮੋਹਾਲੀ , 17 Jun 2021

Last updated on: Jun 17, 2021, 00:00 IST

‘ਕੋਰੋਨਾ ਵਾਇਰਸ’ ਮਹਾਮਾਰੀ ਤੋਂ ਬਚਾਅ ਲਈ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ ਸਾਢੇ ਚਾਰ ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਦੇ ਤਿੰਨੇ ਸਿਹਤ ਬਲਾਕਾਂ-ਡੇਰਾਬੱਸੀ, ਘੜੂੰਆਂ, ਬੂਥਗੜ੍ਹ ਅਧੀਨ ਪੈਂਦੇ ਸਿਹਤ ਕੇਂਦਰਾਂ ਵਿਚ ਕੋਵੀਸ਼ੀਲਡ ਅਤੇ ਕੋਵੈਕਸੀਨ ਦੇ ਇੰਜੈਕਸ਼ਨ ਲਾਏ ਜਾ ਰਹੇ ਹਨ ਅਤੇ 16 ਜੂਨ ਤਕ 49,011 ਲੋਕਾਂ ਨੂੰ ਕੋਵੈਕਸੀਨ ਅਤੇ 4,25,697 ਲੋਕਾਂ ਨੂੰ ਕੋਵੀਸ਼ੀਲਡ ਦੇ ਇੰਜੈਕਸ਼ਨ ਲਾਏ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਕਈਆਂ ਨੂੰ ਹਾਲੇ ਦੂਜਾ ਟੀਕਾ ਲਗਾਇਆ ਜਾਣਾ ਹੈ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹੇ ਵਿਚ ਦਵਾਈ ਦੀ ਕੋਈ ਘਾਟ ਨਹੀਂ ਅਤੇ ਸਾਰੇ ਲਾਭਪਾਤਰੀਆਂ ਨੂੰ ਟੀਕਾ ਲਗਵਾਉਣ ਤੋਂ ਗੁਰੇਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਟੀਕਾਕਰਨ ਦੇ ਨਾਲ-ਨਾਲ ਸਾਵਧਾਨੀਆਂ ਵਰਤਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਈ ਲੋਕਾਂ ਨੂੰ ਲੱਗ ਰਿਹਾ ਹੈ ਕਿ ਟੀਕਾ ਲਗਵਾਉਣ ਤੋਂ ਬਾਅਦ ਮਾਸਕ ਪਾਉਣ ਦੀ ਲੋੜ ਨਹੀਂ ਪਰ ਇਹ ਧਾਰਨਾ ਬਿਲਕੁਲ ਗ਼ਲਤ ਹੈ। ਸਿਵਲ ਸਰਜਨ ਨੇ ਆਖਿਆ ਕਿ ਭਾਵੇਂ ਕੋਵਿਡ ਪਾਬੰਦੀਆਂ ਵਿਚ ਕਾਫ਼ੀ ਹੱਦ ਤਕ ਛੋਟਾਂ ਦਿਤੀਆਂ ਜਾ ਚੁੱਕੀਆਂ ਹਨ ਪਰ ਮਾਸਕ ਪਾਉਣ, ਇਕ ਦੂਜੇ ਤੋਂ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੀਆਂ ਸਾਵਧਾਨੀਆਂ ਪਹਿਲਾਂ ਵਾਂਗ ਵਰਤਦੇ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ।ਸਿਵਲ ਸਰਜਨ ਨੇ ਦਸਿਆ ਕਿ ਇਸ ਸਮੇਂ ਪੰਜਾਬ ਸਰਕਾਰ ਦੀ ਦਵਾਈ ਨਾਲ 18 ਤੋਂ 44 ਸਾਲ ਦੇ ਵਿਅਕਤੀਆਂ ਦਾ ਟੀਕਾਕਰਨ ਹੋ ਰਿਹਾ ਹੈ ਜਿਨ੍ਹਾਂ ਵਿਚ ਰਜਿਸਟਰਡ ਸਨਅਤੀ ਕਾਮੇ, ਉਸਾਰੇ ਕਾਮੇ, ਹੈਲਥ ਕੇਅਰ ਵਰਕਰਾਂ ਦੇ ਪਰਵਾਰਕ ਜੀਅ ਅਤੇ ਗੰਭੀਰ ਬੀਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਵੀ ਕਵਰ ਕੀਤਾ ਜਾ ਰਿਹਾ ਹੈ। ਭਾਰਤ ਸਰਕਾਰ ਦੀ ਦਵਾਈ ਨਾਲ 45 ਤੋਂ ਉਪਰਲੇ ਵਿਅਕਤੀਆਂ ਦਾ ਟੀਕਾਕਰਨ ਹੋ ਰਿਹਾ ਹੈ ਜਿਨ੍ਹਾਂ ਵਿਚ ਹੈਲਥ ਕੇਅਰ ਵਰਕਰਾਂ ਅਤੇ ਫ਼ਰੰਟ ਲਾਈਨ ਵਰਕਰ ਵੀ ਸ਼ਾਮਲ ਹਨ। ਉਨ੍ਹਾਂ ਦਸਿਆ ਕਿ 21 ਜੂਨ ਤੋਂ ਭਾਰਤ ਸਰਕਾਰ ਦੁਆਰਾ ਭੇਜੀ ਜਾਣ ਵਾਲੀ ਦਵਾਈ ਨਾਲ ਟੀਕਾਕਰਨ ਦਾ ਦਾਇਰਾ 18 ਤੋਂ ਉਪਰਲੀ ਉਮਰ ਦੇ ਸਾਰੇ ਵਿਅਕਤੀਆਂ ਤਕ ਵਧਾ ਦਿਤਾ ਜਾਵੇਗਾ। ਡਾ. ਆਦਰਸ਼ਪਾਲ ਕੌਰ ਨੇ ਕਿਹਾ,‘ਕੋਰੋਨਾਵਾਇਰਸ’ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ ’ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਹੋਇਆ ਹੈ। ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ ਨਜ਼ਰ ਆ ਰਹੇ ਹਨ, ਉਨ੍ਹਾਂ ਦਾ ਮਹਾਮਾਰੀ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਚਲਾਨ ਕਟਿਆ ਜਾ ਰਿਹਾ ਹੈ।’’ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਇਸ ਬੀਮਾਰੀ ਦੇ ਮੁਕੰਮਲ ਖ਼ਾਤਮੇ ਲਈ ਲਈ ਪੂਰੀ ਤਰ੍ਹਾਂ ਸਰਗਰਮ ਹੈ ਪਰ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਡਾਕਟਰ ਦੀ ਸਲਾਹ ਲਈ ਜਾਵੇ।

 

Tags: Civil Surgeon Mohali , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD