Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਬਲੌਂਗੀ ਨੂੰ ਜਾਂਦੀ ਸੜਕ ਤੇ ਖ਼ਸਤਾ ਹਾਲ ਪੁਲ ਨੂੰ ਡਬਲ ਕਰਨ ਅਤੇ ਸਾਰੀ ਨਵੇਂ ਸਿਰੋਂ ਕਰਨ ਸੰਬੰਧੀ ਮੇਅਰ ਨੇ ਲਿਖਿਆ ਮੁੱਖ ਪ੍ਰਸ਼ਾਸਕ ਗਮਾਡਾ ਨੂੰ ਅਰਧ ਸਰਕਾਰੀ ਪੱਤਰ

ਫੌਰੀ ਤੌਰ ਤੇ ਮੋਹਾਲੀ ਦੇ ਐਂਟਰੀ ਪੁਆਇੰਟ ਤੇ ਬਣੇ ਇਸ ਖ਼ਸਤਾ ਹਾਲ ਪੁਲ ਦੀ ਹਾਲਤ ਸੁਧਰਨ ਦੀ ਕੀਤੀ ਮੰਗ

Amarjit Singh Jiti Sidhu, Mohali Municipal Corporation, Amarjit Singh Jiti Sidhu, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 17 Jun 2021

Last updated on: Jun 17, 2021, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁੱਖ ਪ੍ਰਸ਼ਾਸਕ ਗਮਾਡਾ ਪ੍ਰਦੀਪ ਕੁਮਾਰ ਅਗਰਵਾਲ ਨੂੰ ਅਰਧ ਸਰਕਾਰੀ  ਪੱਤਰ ਲਿਖ ਕੇ ਬਲੌਂਗੀ ਪੁਲ ਦੀ ਹਾਲਤ ਖਸਤਾ ਹੋਣ ਕਾਰਨ ਇਸ ਨੂੰ ਡਬਲ ਕਰਨ ਲਈ  ਇਸਦੀ ਉਸਾਰੀ ਨਵੇਂ ਸਿਰੇ ਤੋਂ ਕਰਨ ਸਬੰਧੀ  ਬੇਨਤੀ ਕੀਤੀ ਹੈ।ਮੇਅਰ ਜੀਤੀ ਸਿੱਧੂ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਸ਼ਮਸ਼ਾਨਘਾਟ ਦੇ ਨਜ਼ਦੀਕ ਨਦੀ ਤੇ ਬਣਿਆ ਇਹ ਪੁਲ ਬਹੁਤ ਜ਼ਿਆਦਾ ਖ਼ਸਤਾ ਹਾਲਤ ਵਿੱਚ ਹੈ। ਇਹ ਪੁਲ ਮੁਹਾਲੀ ਦੇ ਸਨਅਤੀ ਖੇਤਰ  ਦੇ ਨਜ਼ਦੀਕ ਹੋਣ ਕਾਰਨ ਮੁਹਾਲੀ ਵਿਖੇ ਸਥਿਤ ਉਦਯੋਗਿਕ ਇਕਾਈਆਂ ਤੋਂ ਮਾਲ ਲਿਆਉਣ ਅਤੇ ਲਿਜਾਣ  ਵਾਲੀਆਂ ਜ਼ਿਆਦਾਤਰ ਹੈਵੀ ਵਹੀਕਲਾਂ ਲਈ ਐਂਟਰੀ ਪੁਆਇੰਟ ਵੀ ਹੈ ਜਿਸ ਕਾਰਨ ਇਸ ਪੁਲ ਤੇ ਹਰ ਸਮੇਂ ਦੁਰਘਟਨਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਹੀ ਨਹੀਂ ਬਰਸਾਤਾਂ ਦੇ ਵੇਲੇ ਇਸ ਪੁਲ ਉਤੇ ਪਾਣੀ ਵੀ ਖੜ੍ਹਾ ਰਹਿੰਦਾ ਹੈ ਅਤੇ ਇਸ ਉੱਤੇ ਪਏ ਖੱਡਿਆਂ ਦਾ ਪਤਾ ਵੀ ਨਹੀਂ ਲੱਗਦਾ। ਮੇਅਰ ਜੀਤੀ  ਸਿੱਧੂ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਇਸ ਪੁਲ ਦੇ ਦੋਨਾਂ ਸਿਰਿਆਂ ਤੇ ਚਾਰ ਲੇਨ ਦੀ ਸੜਕ ਹੈ ਇਸ ਲਈ ਵੀ ਇਸ ਪੁਲ ਨੂੰ ਡਬਲ ਕਰਨ ਅਤੇ ਇਸ ਦੀ ਉਸਾਰੀ ਨਵੇਂ ਸਿਰੇ ਤੋਂ ਕੀਤੀ ਜਾਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਕਿਹਾ ਕਿ ਕਿਉਂਕਿ ਇਹ ਪੁਲ ਗਮਾਡਾ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਹੈ ਇਸ ਲਈ ਫੌਰੀ ਤੌਰ ਤੇ  ਪਬਲਿਕ ਦੇ ਹਿੱਤ ਵਿੱਚ ਇਸ ਪੁਲ ਦੀ ਉਸਾਰੀ ਨਵੇਂ ਸਿਰੇ ਤੋਂ ਕਰਵਾਈ ਜਾਵੇ। ਮੇਅਰ ਨੇ ਕਿਹਾ ਕਿ ਵੈਸੇ ਵੀ ਇਹ ਸੜਕ ਮੁਹਾਲੀ ਵਾਸਤੇ ਐਂਟਰੀ ਪੁਆਇੰਟ ਹੈ ਅਤੇ ਇਸ ਪੁਲ ਦੀ ਬਹੁਤ ਬੁਰੀ ਹਾਲਤ ਹੋਣ ਕਾਰਨ ਮੁਹਾਲੀ ਸ਼ਹਿਰ ਦੀ ਦਿੱਖ ਉੱਤੇ ਵੀ ਬਹੁਤ ਮਾੜਾ ਅਸਰ ਪੈਂਦਾ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਹ ਸ਼ਮਸ਼ਾਨਘਾਟ ਵਾਲੀ ਸੜਕ ਇੱਕ ਮੁੱਖ ਸੜਕ ਹੈ ਜੋ ਬਲੌਂਗੀ ਨਾਲ ਜੁੜਦੀ ਹੈ ਅਤੇ ਇਸ ਤੋਂ ਅੱਗੇ ਪੂਰੇ ਪੰਜਾਬ ਨਾਲ ਜੁੜਦੀ ਹੈ। ਇਸ ਕਾਰਨ ਇਸ ਸੜਕ ਉੱਤੇ ਬਹੁਤ  ਜ਼ਿਆਦਾ ਟਰੈਫਿਕ ਚੱਲਦੀ ਰਹਿੰਦੀ ਹੈ। ਇਸ ਪੁਲ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੋਣ ਕਾਰਨ ਇੱਥੋਂ ਲਾਂਘੇ ਵੇਲੇ ਹਰ ਸਮੇਂ ਹੀ ਕੋਈ ਨਾ ਕੋਈ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਹੈ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੋਹਾਲੀ ਸ਼ਹਿਰ ਦੇ ਵਸਨੀਕਾਂ ਸ਼ਹਿਰ ਦੇ ਉਦਯੋਗਪਤੀਆਂ ਅਤੇ ਮੋਹਾਲੀ ਸ਼ਹਿਰ ਦੀ ਦਿੱਖ ਨੂੰ ਵੇਖਦੇ ਹੋਏ ਇਸ ਪੁਲ ਨੂੰ ਡਬਲ ਕਰਨ ਲਈ ਇਸ ਦੀ ਉਸਾਰੀ ਤੁਰੰਤ ਆਰੰਭ ਕਰਵਾਈ ਜਾਵੇ। 

 

Tags: Amarjit Singh Jiti Sidhu , Mohali Municipal Corporation , Amarjit Singh Jiti Sidhu , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD