Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਮਾਰਟ ਵਿਲੇਜ ਸਕੀਮ: ਜਿ਼ਲ੍ਹੇ ਦੇ ਪਿੰਡਾਂ ਵਿੱਚ ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ

ਵਿਕਾਸ ਕਾਰਜਾਂ ਉਤੇ ਕਰੀਬ 58 ਕਰੋੜ ਰੁਪਏ ਖਰਚੇ, ਕੁਲ 1462 ਪ੍ਰੋਜੈਕਟ ਹੋਏ ਸੈਂਕਸ਼ਨ ਤੇ 1140 ਕੰਮ ਜਾਰੀ

Aashika Jain, Rajiv Kumar Gupta, Punjab Admin, S.A.S.Nagar, Mohali, S.A.S. Nagar Mohali

Web Admin

Web Admin

5 Dariya News

ਐਸ.ਏ.ਐਸ. ਨਗਰ , 17 Jun 2021

Last updated on: Jun 17, 2021, 00:00 IST

ਸਮਾਰਟ ਵਿਲੇਜ ਸਕੀਮ ਫੇਜ਼ -02 ਤਹਿਤ ਜਿ਼ਲ੍ਹੇ ਵਿੱਚ 103 ਕਰੋੜ ਰੁਪਏ ਦੀ ਲਾਗਤ ਵਾਲੇ 1462 ਪ੍ਰੋਜੈਕਟ ਸੈਂਕਸ਼ਨ ਹੋਏ ਸਨ, ਜਿਨ੍ਹਾਂ ਵਿੱਚੋਂ 1140 ਪ੍ਰੋਜੈਕਟ ਜਾਰੀ ਹਨ ਤੇ ਹੁਣ ਤੱਕ ਕਰੀਬ 58 ਕਰੋੜ ਰੁਪਏ ਇਨ੍ਹਾਂ ਪ੍ਰੋਜੈਕਟਾਂ ਸਬੰਧੀ ਖਰਚੇ ਜਾ ਚੁੱਕੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਕਾਸ ਸਕੀਮਾਂ ਦੀ ਸਮੀਖਿਆ ਬਾਰੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਅਰਬਨ ਇਨਵਾਰਨਮੈਂਟ ਇੰਪਰੂਵਮੈਂਟ ਪ੍ਰੋਗਰਾਮ ਫੇਜ਼ 02 ਤਹਿਤ ਕਰੀਬ 30.55 ਕਰੋੜ ਰੁਪਏ ਦੀ ਲਾਗਤ ਨਾਲ 87 ਪ੍ਰੋਜੈਕਟ ਉਲੀਕੇ ਗਏ ਹਨ ਤੇ 63 ਪ੍ਰੋਜੈਕਟਾਂ ਸਬੰਧੀ ਕੰਮ ਸ਼ੁਰੂ ਹੋ ਚੁੱਕਿਆ ਹੈ ਅਤੇ ਕਰੀਬ 04 ਕਰੋੜ 40 ਲੱਖ ਰੁਪਏ ਖ਼ਰਚੇ ਜਾ ਚੁੱਕੇ ਹਨ।ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜਿ਼ਲ੍ਹੇ ਵਿੱਚ ਯੋਗ ਲਾਭਪਾਤਰੀਆਂ ਦੇ ਯੂਡੀਆਈਡੀ ਕਾਰਡ ਵੀ ਬਣਾਏ ਜਾ ਰਹੇ ਹਨ ਤੇ ਹੁਣ ਤੱਕ 5525 ਕਾਰਡ ਬਣਾਏ ਜਾ ਚੁੱਕੇ ਹਨ।  ਵਧੀਕ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕੀਤਾ ਜਾਣਾ ਅਤੇ ਸਾਰੇ ਵਿਕਾਸ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣੇ ਯਕੀਨੀ ਬਣਾਏ ਜਾਣ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਵਿੱਚ ਕਰੋੜਾਂ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪਿੰਡਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਸਿਵਲ ਡਿਸਪੈਂਸਰੀ ਆਦਿ ਇਸ ਸਕੀਮ ਦਾ ਹਿੱਸਾ ਹਨ।ਪੰਜਾਬ ਅਰਬਨ ਇਨਵਾਰਨਮੈਂਟ ਇੰਪਰੂਵਮੈਂਟ ਪ੍ਰੋਗਰਾਮ ਫੇਜ਼ 02 ਤਹਿਤ ਸ਼ਹਿਰੀ ਖੇਤਰਾਂ ਦੇ ਢਾਂਚੇ ਦੇ ਵਿਕਾਸ, ਸ਼ਹਿਰੀ ਆਬਾਦੀ ਨੂੰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ, ਵਾਟਰ ਸਪਲਾਈ, ਸੀਵਰੇਜ, ਪਾਣੀ ਦੇ ਨਿਕਾਸੀ ਸਾਧਨਾਂ ਦੀ ਸਫ਼ਾਈ ਆਦਿ ਸਮੇਤ ਸ਼ਹਿਰੀ ਖੇਤਰ ਦੇ ਵਿਕਾਸ ਲਈ ਵੱਖ ਵੱਖ ਪ੍ਰੋਜਕੈਟਾਂ ਉਤੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚਲੇ ਉਨ੍ਹਾਂ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਛਾਣ ਪੱਤਰ ਯੂ ਡੀ ਆਈ ਡੀ ਬਨਵਾਉਣ ਦੀ ਅਪੀਲ ਕੀਤੀ, ਜਿਨ੍ਹਾਂ ਨੇ ਇਹ ਹਾਲੇ ਤੱਕ ਇਹ ਪਛਾਣ ਪੱਤਰ ਨਹੀ ਬਣਵਾਏ।ਉਨ੍ਹਾਂ ਦੱਸਿਆ ਕਿ  ਦਿਵਿਆਂਗ ਵਿਅਕਤੀਆਂ ਨੂੰ ਸਰਕਾਰ ਦੀਆਂ ਵੱਖ ਵੱਖ ਸਰਕਾਰੀ ਸਕੀਮਾਂ ਜਾਂ ਸਹੂਲਤਾਂ ਦਾ ਲਾਭ ਦੇਣ ਲਈ ਵਿਲੱਖਣ ਪਛਾਣ ਪੱਤਰ (ਯੂਡੀਆਈਡੀ) ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਕਾਰਡ ਸਬੰਧੀ ਦਿਵਿਆਂਗ ਵਿਅਕਤੀ ਆਪਣੇ ਨਿੱਜੀ ਕੰਪਿਊਟਰ, ਸਾਇਬਰ ਕੈਫੇ, ਗਰਾਮ ਸੁਵਿਧਾ ਕੇਂਦਰ, ਸੇਵਾ ਕੇਂਦਰ, ਸਿਹਤ ਕੇਂਦਰ, ਸਮਾਜਕ ਸੁਰੱਖਿਆ ਵਿਭਾਗ ਵੱਲੋਂ ਲਾਏ ਜਾਂਦੇ ਕੈਂਪਾਂ ਜ਼ਰੀਏ ਪੋਰਟਲ http://www.swavlambancard.gov.in/ 'ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਹ ਵਿਲੱਖਣ ਪਛਾਣ ਪੱਤਰ ਉਹ ਦਿਵਿਆਂਗ ਪ੍ਰਾਪਤ ਕਰ ਸਕਦੇ ਹਨ,ਜਿਨ੍ਹਾਂ ਕੋਲ ਸਿਹਤ ਵਿਭਾਗ ਵੱਲੋਂ ਆਫਲਾਈਨ ਜਾਰੀ ਕੀਤਾ ਦਿਵਿਆਂਗਤਾ ਸਰਟੀਫਿਕੇਟ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜੀਵ ਗੁਪਤਾ, ਕਮਿਸ਼ਨਰ ਨਗਰ ਨਿਗਮ ਸ਼੍ਰੀ ਕਮਲ ਗਰਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Aashika Jain , Rajiv Kumar Gupta , Punjab Admin , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD