Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕਿਤਾਬ "ਪ੍ਰੋਸਟੇਟ (ਗਦੂਦ) ਦੇ ਕੈਂਸਰ ਬਾਰੇ ਮੁੱਲਾਂ ਦੀ ਮੁੱਢਲੀ ਜਾਣਕਾਰੀ' ਲੋਕ ਅਰਪਣ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab  Congress, Punjab Government, Government of Punjab, Sahibzada Ajit Singh Nagar, Primary Knowledge about prostate cancer, Dr Baldev Singh Aulakh

Web Admin

Web Admin

5 Dariya News

ਐਸ ਏ ਐਸ ਨਗਰ , 17 Jun 2021

Last updated on: Jun 17, 2021, 00:00 IST

ਬਲਬੀਰ ਸਿੰਘ ਸਿੱਧੂ, ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਨੇ ਡਾ:ਬਲਦੇਵ ਸਿੰਘ ਔਲਖ ਦੁਆਰਾ ਪੰਜਾਬੀ ਵਿੱਚ ਲਿਖੀ ਕਿਤਾਬ “ਪ੍ਰੋਸਟੇਟ (ਗਦੂਦ) ਦੇ ਕੈਂਸਰ ਬਾਰੇ ਮੁੱਲਾਂ ਦੀ ਮੁੱਢਲੀ ਜਾਣਕਾਰੀ' ਲੋਕ ਅਰਪਣ ਕੀਤੀ।ਇਸ ਮੌਕੇ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 2021 ਦੇ ਪ੍ਰੋਸਟੇਟ ਕੈਂਸਰ ਦੀਆਂ ਰਿਪੋਰਟਾਂ ਅਨੁਸਾਰ ਭਾਰਤ ਵਿੱਚ 14 ਲੱਖ ਲੋਕ ਪ੍ਰਭਾਵਤ ਹੋਏ, ਜਿਨ੍ਹਾਂ ਨੇ ਹਸਪਤਾਲ ਦੀ ਸਲਾਹ ਲਈ ਪਰ ਅਸਲ ਗਿਣਤੀ ਇਸ ਤੋਂ ਵੀ ਕਿਤੇ ਵੱਧ ਹੈ। ਇਸ ਲਈ ਮੁੱਢਲੀ ਜਾਣਕਾਰੀ ਇਲਾਜ ਦੀ ਕੁੰਜੀ ਹੈ। ਇਸ ਕਿਤਾਬ ਵਿੱਚ ਡਾ. ਔਲਖ ਨੇ ਸਲਾਹ ਦਿੱਤੀ ਹੈ ਕਿ 50 ਸਾਲ ਦੀ ਉਮਰ ਤੋਂ ਬਾਅਦ ਮਰਦਾਂ ਨੂੰ ਖੂਨ ਦੀ ਜਾਂਚ (ਪੀ.ਐਸ.ਏ.) ਬਾਕਾਇਦਾ ਕਰਵਾਉਣੀ ਚਾਹੀਦੀ ਹੈ। ਜੇ ਪਿਸ਼ਾਬ ਜਾਂ ਯੋਨ ਸਮੱਸਿਆ ਹੈ ਤਾਂ ਉਨ੍ਹਾਂ ਨੂੰ ਯੂਰੋਲੋਜਿਸਟ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ। ਸ. ਸਿੱਧੂ ਨੇ ਡਾ. ਔਲਖ ਅਤੇ ਡਾ:ਅਪਾਰ ਸਿੰਘ ਬਿੰਦਰਾ (ਸੰਪਾਦਕ) ਨੂੰ ਵਧਾਈ ਦਿੱਤੀ ਅਤੇ ਇਸ ਕਿਤਾਬ ਨੂੰ ਲੋਕਾਂ ਦੀਆਂ ਜਾਨਾਂ ਬਚਾਉਣ ਵਿਚ ਸਹਾਈ ਹੋਣ ਦੇ ਕਾਬਲ ਦੱਸਿਆ।ਇਹ ਪੁਸਤਕ ਸਟੇਟ ਐਵਾਰਡੀ ਡਾ:ਬਲਦੇਵ ਸਿੰਘ ਔਲਖ, ਮੁੱਖ ਯੂਰੋਲੋਜਿਸਟ ਅਤੇ ਟ੍ਰਾਂਸਪਲਾਂਟ ਸਰਜਨ, ਇਕਾਈ ਹਸਪਤਾਲ, ਲੁਧਿਆਣਾ ਦੁਆਰਾ ਲਿਖੀ ਗਈ ਹੈ। ਪ੍ਰੋਸਟੇਟ ਕੈਂਸਰ ਜੋ 50 ਸਾਲ ਤੋਂ ਵੱਧ ਉਮਰ ਦੇ ਮਰਦਾਂ ਨੂੰ ਤਾਂ ਪ੍ਰਭਾਵਤ ਕਰਦਾ ਹੀ ਹੈ ਅਤੇ ਇਹ ਵੱਖ-ਵੱਖ ਮਰੀਜ਼ਾਂ ਨੂੰ ਵੱਖਰੇ ਢੰਗ ਨਾਲ ਪ੍ਰਭਾਵਤ ਕਰਦਾ ਹੈ। ਇਹ ਮਰਦਾਂ ਵਿਚ ਕਾਫੀ ਗਿਣਤੀ ਵਿਚ ਹੁੰਦਾ ਹੈ ਅਤੇ ਉਮਰ ਦੇ ਲਿਹਾਜ ਨਾਲ ਗਿਣਤੀ ਵਧਦੀ ਜਾਂਦੀ ਹੈ। ਇਸ ਲਈ ਜਨਤਾ ਨੂੰ ਇਸ ਬਿਮਾਰੀ ਦੇ ਮਾਹਰ ਯਾਨੀ ਕਿ ਯੂਰੋਲੋਜਿਸਟ ਕੋਲੋਂ ਆਪਣੇ-ਆਪਣੇ ਮਾਮਲਿਆਂ ਵਿਚ ਇਲਾਜ ਦੇ ਅਸਲ ਤਰੀਕਿਆਂ ਬਾਰੇ ਜਾਣਨ ਦੀ ਜ਼ਰੂਰਤ ਹੈ ਤਾਂ ਕਿ ਸੋਸ਼ਲ ਮੀਡੀਆ ਉੱਤੇ ਮੌਜੂਦ ਗਲਤ ਜਾਣਕਾਰੀ ਜਾਂ ਅਖੌਤੀ ਮਾਹਰਾਂ ਦੀ ਜਾਣਕਾਰੀ ਦਾ ਸ਼ਿਕਾਰ ਨਾ ਹੋਵੇ। ਪੁਸਤਕ ਲੱਛਣ ਅਤੇ ਸੰਕੇਤਾਂ, ਨਿਦਾਨ, ਪੜਾਵਾਂ, ਸਰਜਰੀ, ਰੇਡੀਓਥੈਰੇਪੀ, ਹਾਰਮੋਨਲ ਥੈਰੇਪੀ ਅਤੇ ਪ੍ਰੋਸਟੇਟ ਕੈਂਸਰ ਮਰੀਜ਼ਾਂ ਦੀ ਖੁਰਾਕ ਸਮੇਤ ਵੱਖੋ ਵੱਖਰੇ ਢੰਗਾਂ ਬਾਰੇ ਦੱਸਦੀ ਹੈ।ਡਾ. ਔਲਖ ਨੇ ਕਿਹਾ ਕਿ ਚੰਗੀ ਖਬਰ ਹੈ ਪ੍ਰੋਸਟੇਟ ਕੈਂਸਰ ਇਲਾਜ਼ ਯੋਗ ਹੈ ਅਤੇ ਹੋ ਸਕਦਾ ਹੈ ਕਿ ਉਹ ਮਰੀਜ਼ਾਂ ਨੂੰ ਨਾ ਮਾਰ ਸਕੇ ਪਰ ਬੁਰੀ ਖਬਰ ਇਹ ਹੈ ਕਿ ਮਰੀਜ਼ ਕਾਫੀ ਦੇਰ ਨਾਲ ਮੂਤਰ ਮਾਹਰ ਯੂਰੋਲੋਜਿਸਟ ਨਾਲ ਸਲਾਹ-ਮਸ਼ਵਰਾ ਕਰਦੇ ਹਨ, ਜਿਸ ਨਾਲ ਬਿਮਾਰੀ ਗੰਭੀਰ ਹੋ ਜਾਂਦੀ ਹੈ। ਇਸ ਮੌਕੇ ਡਾ:ਅਪਾਰ ਸਿੰਘ ਬਿੰਦਰਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਵਿੱਖ ਵਿਚ ਇਹੋ ਜਿਹੀਆਂ ਹੋਰ ਕਿਤਾਬਾਂ ਵੀ ਪ੍ਰਕਾਸ਼ਤ ਕੀਤੀਆਂ ਜਾਣਗੀਆਂ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Primary Knowledge about prostate cancer , Dr Baldev Singh Aulakh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD