Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਬੰਗਾ ਨਿਵਾਸੀਆਂ ਦੇ ਮੁਆਵਜ਼ੇ ਸਬੰਧੀ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

  DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) , 18 Jun 2021

Last updated on: Jun 18, 2021, 00:00 IST

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨਾਲ ਮੁਲਾਕਾਤ ਕਰ ਕੇ ਬੰਗਾ ਸ਼ਹਿਰ ਦੇ ਨਿਵਾਸੀਆਂ ਦੀ ਨੈਸ਼ਨਲ ਹਾਈਵੇਅ ਵਿਚ ਆਈ ਜਾਇਦਾਦ ਦਾ ਮੁਆਵਜ਼ਾ ਨਾ ਮਿਲਣ ਦਾ ਮਸਲਾ ਉਨਾਂ ਦੇ ਧਿਆਨ ਵਿਚ ਲਿਆਂਦਾ। ਉਨਾਂ ਦੱਸਿਆ ਕਿ ਅਕਵਾਇਰ ਕੀਤੀ ਜਾਇਦਾਦ ਦੇ ਮੁਆਵਜੇ ਦੀ ਅਦਾਇਗੀ ਲਈ ਲਟਕਦੇ ਮਸਲੇ ਦੇ ਹੱਲ ਲਈ ਇਨਾਂ ਜਾਇਦਾਦ ਮਾਲਕਾਂ ਦਾ ਇਕ ਵਫ਼ਦ ਉਨਾਂ ਨੂੰ ਮਿਲਿਆ ਹੈ। ਇਸ ਵਫ਼ਦ ਨੇ ਦੱਸਿਆ ਕਿ ਉਨਾਂ ਨੂੰ ਇਸ ਨੈਸ਼ਨਲ ਹਾਈਵੇਅ ਨੰਬਰ 344-ਏ ਲਈ ਅਕਵਾਇਰ ਕੀਤੀ ਜਾਇਦਾਦ ਦੇ ਸਟਰੱਕਚਰਾਂ ਦਾ ਮੁਆਵਜ਼ਾ ਮਿਲ ਚੁੱਕਿਆ ਹੈ ਪਰੰਤੂ ਲੰਬੇ ਸਮੇਂ ਤੋਂ ਇਸ ਨਾਲ ਸਬੰਧਤ ਜਾਇਦਾਦ ਦਾ ਮੁਆਵਜ਼ਾ ਨਹੀਂ ਮਿਲਿਆ ਜਦਕਿ ਉਨਾਂ ਕੋਲ ਇਸ ਖਸਰਾ ਨੰਬਰ ਦੀਆਂ 35-40 ਸਾਲ ਪੁਰਾਣੀਆਂ ਰਜਿਸਟਰੀਆਂ ਅਤੇ ਨਗਰ ਕੌਂਸਲ ਵੱਲੋਂ ਪਾਸ ਨਕਸ਼ੇ, ਟੀ. ਐਸ-1 ਵਿਚ ਦਰਜ ਮਾਲਕੀ, ਪ੍ਰਾਪਰਟੀ ਟੈਕਸ ਦੀਆਂ ਰਸੀਦਾਂ, ਦੁਕਾਨਾਂ ਦੀ ਰਜਿਸਟ੍ਰੇਸ਼ਨ ਫਾਰਮ ਐਫ ਤੇ ਬੀ, ਬਿਜਲੀ ਅਤੇ ਟੈਲੀਫੋਨ ਦੇ ਬਿੱਲ ਆਦਿ ਸਾਰਾ ਰਿਕਾਰਡ ਮੌਜੂਦ ਹੈ। ਉਨਾਂ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇਅ ਨੰਬਰ-21 ਕੀਰਤਪੁਰ-ਬਿਲਾਸਪੁਰ ਸੈਕਸ਼ਨ ’ਤੇ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਲਾਲ ਲਕੀਰ ਦੇ ਅੰਦਰ ਦੀ ਜਾਇਦਾਦ ਦੇ ਮਾਲਕਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਉਨਾਂ ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਮਾਲਕਾਂ ਦੀ ਜਾਇਦਾਦ ਦੀ ਮਲਕੀਅਤ ਸਬੰਧੀ ਦਸਤਾਵੇਜ਼ਾ ਸਮੇਤ ਪੱਤਰ ਸੌਂਪਦਿਆਂ ਸ੍ਰੀ ਅਨੰਦਪੁਰ ਸਾਹਿਬ (ਜ਼ਿਲਾ ਰੋਪੜ) ਵਿਖੇ ਲਾਲ ਲਕੀਰ ਦੇ ਅੰਦਰ ਦੀ ਜਾਇਦਾਦ ਦਾ ਉਨਾਂ ਦੇ ਮਾਲਕਾਂ ਨੂੰ ਦਿੱਤੇ ਮੁਆਵਜ਼ੇ ਦੀ ਤਰਜ਼ ’ਤੇ ਬੰਗਾ ਦੇ ਉਕਤ ਜਾਇਦਾਦ ਮਾਲਕਾਂ ਨੂੰ ਵੀ ਨਕਸ਼ਾ ਨਜ਼ਰ ਦੇ ਆਧਾਰ ’ਤੇ ਮਾਲ ਵਿਭਾਗ ਰਾਹੀਂ ਮੁਆਵਜ਼ਾ ਦੇਣ ਲਈ ਕਾਰਵਾਈ ਆਰੰਭਣ ਲਈ ਐਸ. ਡੀ. ਐਮ ਬੰਗਾ ਨੂੰ ਹਦਾਇਤਾਂ ਜਾਰੀ ਕੀਤੇ ਜਾਣ ਦੀ ਅਪੀਲ ਕੀਤੀ। ਇਸ ਦੌਰਾਨ ਉਨਾਂ ਬੰਗਾ ਵਿਖੇ ਸਟਾਰਮ ਸੀਵਰੇਜ ਤੋਂ ਇਲਾਵਾ ਸ਼ਹਿਰ ਵਿਚ ਬਾਕੀ ਰਹਿੰਦੀਆਂ ਸੀਵਰੇਜ ਲਾਈਨਾਂ ਅਤੇ ਪਾਣੀ ਘਾਟ ਨੂੰ ਮੁੱਖ ਰੱਖਦਿਆਂ ਦੋ ਨਵੇਂ ਟਿਊਬਵੈੱਲ ਲਗਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਵਿਸ਼ਵਾਸ ਦਿਵਾਇਆ ਕਿ ਜਾਇਦਾਦ ਦੇ ਮੁਆਵਜੇ ਅਤੇ ਹੋਰਨਾਂ ਮਸਲਿਆਂ ਦੇ ਯੋਗ ਹੱਲ ਲਈ ਜਲਦ ਹੀ ਕਾਰਵਾਈ ਆਰੰਭੀ ਜਾਵੇਗੀ। ਉਨਾਂ ਮੁਆਵਜ਼ੇ ਦੇ ਸਬੰਧ ਵਿਚ ਆਉਂਦੇ ਬੁੱਧਵਾਰ ਨੂੰ ਮਾਲ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਰੱਖੀ ਹੈ।   

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD