Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਫਰੀਦਕੋਟ ਪੁਲਿਸ ਦੀ ਨਸ਼ਿਆਂ ਖਿਲਾਫ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

1 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆਂ, ਘੋੜਾ ਟਰਾਲਾ ਸਮੇਤ 3 ਦੋਸ਼ੀ ਗ੍ਰਿਫਤਾਰ

  Crime News Punjab, Punjab Police, Police, Crime News, Faridkot Police, Faridkot

Web Admin

Web Admin

5 Dariya News

ਫਰੀਦਕੋਟ , 18 Jun 2021

Last updated on: Jun 18, 2021, 00:00 IST

ਫਰੀਦਕੋਟ ਪੁਲਿਸ ਵੱਲੋਂ ਐਸ.ਐਸ.ਪੀ. ਸ: ਸਵਰਨਦੀਪ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਐਸ.ਪੀ. (ਡੀ.) ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਡੀ.ਐਸ.ਪੀ. (ਡੀ.);. ਜਸਤਿੰਦਰ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਫਰੀਦਕੋਟ ਦੇ ਇੰਸਪੈਕਟਰ ਅਮ੍ਰਿੰਤਪਾਲ ਸਿੰਘ ਭਾਟੀ ਦੀ ਅਗਵਾਈ ਹੇਠ ਨਾਕਾਬੰਦੀ ਦੌਰਾਨ 3 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਜੋ ਕਿ 1 ਲੱਖ 80 ਹਜ਼ਾਰ ਦੇ ਕਰੀਬ ਹਨ, ਘੋੜਾ ਟਰਾਲਾ (18 ਟਾਈਰਾਂ) ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਹੋਈ।ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਮੁਖਬਰੀ ਹੋਈ ਸੀ ਕਿ ਜਗਰੂਪ ਸਿੰਘ ਪੁੱਤਰ ਨਛੱਤਰ ਸਿੰਘ ਪੁੱਤਰ ਫਲੇਲ ਸਿੰਘ ਵਾਸੀ ਪਿੰਡ ਮਾਨੀ ਸਿੰਘ ਵਾਲਾ ਜਿਸ ਪਾਸ ਘੋੜਾ ਟਰਾਲਾ ਨੰਬਰੀ ਪੀ.ਬੀ. 05 ਡਬਲਊ 9722 ਹੈ ਸਮੇਤ ਗੁਰਮੀਤ ਸਿੰਘ ਪੁੱਤਰ ਬੰਤਾ ਸਿੰਘ ਪੁੱਤਰ ਸੌਦਾਗਰ ਸਿੰਘ ਵਾਸੀ ਪਿੰਡ ਮਾਨੀ ਸਿੰਘ ਵਾਲਾ ਅਤੇ ਰੁਪਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਬੀਹਲੇਵਾਲਾ ਦੇ ਆਪਣੇ ਘੋੜਾ ਟਰਾਲਾ ਤੇ ਰਾਜਸਥਾਨ ਤੋ ਨਸ਼ੀਲੇ ਪਦਾਰਥ ਲਿਆ ਕੇ ਪਿੰਡਾਂ ਵਿਚ ਵੇਚਦੇ ਹਨ ਜਿਸ ਤੇ ਮੁਕੱਦਮਾ ਨੰਬਰ 51 ਮਿਤੀ 17-06-2021 ਅ/ਧ 22(C)/61/85 NDPS ACT ਥਾਣਾ ਸਾਦਿਕ ਦਰਜ ਰਜਿਸਟਰ ਕਰਕੇ ਇੰਸ: ਅਮ੍ਰਿਤਪਾਲ ਸਿੰਘ ਸਮੇਤ ਪੁਲੀਸ ਪਾਰਟੀ ਦੇ ਪੁਲ ਸੂਆ ਕਿੰਗਰਾ ਸਾਦਿਕ-ਸ੍ਰੀ ਮੁਕਤਸਰ ਸਾਹਿਬ ਰੋਡ ਪਰ ਨਾਕਾਬੰਦੀ ਕਰਕੇ ਦੋਸ਼ੀਆਨ ਉਕਤਾਨ ਨੂੰ ਕਾਬੂ ਕਰਕੇ ਸ਼੍ਰੀ ਜਸਤਿੰਦਰ ਸਿੰਘ ਧਾਲੀਵਾਲ ਪੀ.ਪੀ.ਐਸ ਉਪ ਕਪਤਾਨ ਪੁਲਿਸ (ਡੀ) ਫਰੀਦਕੋਟ ਦੀ ਹਾਜਰੀ ਵਿਚ ਟਰਾਲਾ ਦੀ ਤਲਾਸ਼ੀ ਕੀਤੀ ਜੋ ਟਰਾਲੇ ਦੀ ਕੰਡਕਟਰ ਸਾਈਡ ਤੇ ਲੱਗੀ ਵਾਧੂ ਤੇਲ ਵਾਲੀ ਟੈਂਕੀ, ਜਿਸ ਵਿੱਚ ਕੋਈ ਡੀਜਲ ਨਹੀਂ ਸੀ ਅਤੇ ਜਿਸ ਦੇ ਹੇਠਲੇ ਪਾਸੇ ਲੋਹਾ ਕੱਟ ਕੇ ਸੁਰਾਖ ਕੀਤਾ ਹੋਇਆ ਸੀ ਅਤੇ ਉਹੀ ਲੋਹੇ ਨੂੰ ਨਾਲ ਲਾ ਕੇ ਬੰਦ ਕੀਤਾ ਹੋਇਆ ਸੀ ਵਿੱਚੋਂ 1,80,000 ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ। ਦੋਸ਼ੀਆਨ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ। ਜਿਨ੍ਹਾਂ ਤੋਂ ਕਾਫੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD