Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਠਜੋੜ ਦੀਆਂ 117 ਸੀਟਾਂ ਜਿੱਤਣ ਲਈ ਤਾਲਮੇਲ ਬਣਾਕੇ ਕੰਮ ਦੀ ਨੀਤੀ ਉਲੀਕੀ : ਰਣਧੀਰ ਸਿੰਘ ਬੈਨੀਵਾਲ

ਦਲਿਤਾਂ ਵਿਰੋਧੀ ਮਾਨਸਿਕਤਾ ਤਹਿਤ ਰਵਨੀਤ ਬਿੱਟੂ ਦਾ ਬਿਆਨ ਖਾਨਾਜੰਗੀ ਦਾ ਸੱਦਾ- ਜਸਵੀਰ ਸਿੰਘ ਗੜ੍ਹੀ

 Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਚੰਡੀਗੜ੍ਹ , 18 Jun 2021

Last updated on: Jun 18, 2021, 00:00 IST

ਬਹੁਜਨ ਸਮਾਜ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਗੁਰੂਦਵਾਰਾ ਕਲਗੀਧਰ ਨਿਵਾਸ ਵਿਖੇ ਹੋਈ ਜਿਸ ਵਿੱਚ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਅਤੇ ਸੂਬਾ ਪ੍ਰਧਾਨ ਸ ਜਸਵੀਰ ਸਿੰਘ ਗੜ੍ਹੀ ਸਾਮਿਲ ਹੋਏ। ਮੀਟਿੰਗ ਵਿੱਚ ਪੰਜਾਬ ਭਰ ਤੋਂ ਸੂਬਾ ਜਨਰਲ ਸਕੱਤਰ, ਸੂਬਾ ਸਕੱਤਰ ਤੇ ਕੋਰ ਕਮੇਟੀ ਸ਼ਾਮਿਲ ਹੋਈ। ਗਠਜੋੜ ਤੋਂ ਬਾਅਦ ਬਸਪਾ ਦੀ ਪਲੇਠੀ ਮੀਟਿੰਗ ਵਿਚ ਬੋਲਦਿਆਂ ਸ੍ਰੀ ਬੈਨੀਵਾਲ ਨੇ ਕਿਹਾ ਕਿ ਬਸਪਾ ਪੰਜਾਬ ਵਿੱਚ 117 ਸੀਟਾਂ ਨੂੰ ਜਿੱਤਣ ਲਈ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨਾਲ ਤਾਲਮੇਲ ਕਮੇਟੀਆਂ ਬਣਾਉਣ ਦਾ ਕੰਮ ਵਿਧਾਨ ਸਭਾ ਪੱਧਰ ਤੱਕ ਆਉਂਦੇ ਦਿਨਾਂ ਵਿੱਚ ਪੂਰਾ ਕਰ ਲਵੇਗੀ। ਸ੍ਰੀ ਬੈਨੀਪਾਲ ਨੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਜਿਹਨਾਂ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਗੱਠਜੋੜ ਦੇ ਫੈਸਲੇ ਦਾ ਖੁਸ਼ੀਆਂ, ਲੱਡੂਆ ਤੇ ਢੋਲ ਵਜਾਕੇ ਸਵਾਗਤ ਕੀਤਾ ਹੈ। ਬਸਪਾ ਪੰਜਾਬ ਪ੍ਰਧਾਨ ਸ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਭਾਜਪਾ ਦੇ ਦੁਸ਼ਟਪ੍ਰਚਾਰ ਦਾ ਉੱਤਰ ਵਿਸਥਾਰਿਤ ਰੂਪ ਵਿੱਚ ਅੰਕੜਆ ਸਮੇਤ ਕੋਰ ਕਮੇਟੀ ਵਿੱਚ ਰੱਖਿਆ ਤੇ ਵਰਕਰਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਦਾ ਕੰਮ ਲੀਡਰਸ਼ਿਪ ਨੂੰ ਦਿੱਤਾ। ਸ ਗੜ੍ਹੀ ਨੇ ਰਵਨੀਤ ਬਿੱਟੂ ਦੇ ਬਿਆਨ ਨੂੰ ਕਾਂਗਰਸ ਪਾਰਟੀ ਦਾ ਅਧਿਕਾਰਿਤ  ਬਿਆਨ ਦਸਦਿਆਂ ਕਿਹਾ ਕਿ ਦਲਿਤਾਂ ਦੇ ਅਪਮਾਨ ਵਿੱਚ ਪਵਿੱਤਰ ਅਪਵਿੱਤਰ ਦਾ ਮੁੱਦਾ ਚੁੱਕਣਾ ਕਾਂਗਰਸ ਦੀ ਖਾਲੀ ਬੋਧਿਕਤਾ ਦੀ ਨਿਸ਼ਾਨੀ ਹੈ ਅਤੇ ਦਲਿਤਾਂ ਨਾਲ ਖੁੱਲ੍ਹੀ ਖਾਨਾਜੰਗੀ  ਦਾ ਸੱਦਾ ਹੈ, ਜਿਸਨੂੰ ਦਲਿਤਾਂ ਦੇ ਸਨਮਾਨ ਵਿੱਚ ਬਹੁਜਨ ਸਮਾਜ ਪਾਰਟੀ ਪ੍ਰਵਾਨ ਕਰਦੀ ਹੈ।ਇਸ ਮੌਕੇ ਉਪ ਪ੍ਰਧਾਨ ਹਰਜੀਤ ਸਿੰਘ ਲੌਂਗੀਆ, ਸੂਬਾ ਜਨਰਲ ਸਕੱਤਰ ਡਾ ਨਛੱਤਰ ਪਾਲ,  ਰਾਜਾ ਰਾਜਿੰਦਰ ਸਿੰਘ ਨਣਹੇੜੀਆ , ਕੁਲਦੀਪ ਸਿੰਘ ਸਰਦੂਲਗੜ੍ਹ, ਬਲਵਿੰਦਰ ਕੁਮਾਰ, ਚਮਕੌਰ ਸਿੰਘ ਵੀਰ, ਜੋਗਾ ਸਿੰਘ ਪਨੋਂਦੀਆਂ,ਬਲਦੇਵ ਮੇਹਰਾ, ਲਾਲ ਸਿੰਘ ਸੁਲਹਾਣੀ, ਅਜੀਤ ਸਿੰਘ ਭੈਣੀ, ਮਨਜੀਤ ਸਿੰਘ ਅਟਵਾਲ, ਸਵਿੰਦਰ ਸਿੰਘ ਛੱਜਲਵੱਡੀ, ਰਣਜੀਤ ਕੁਮਾਰ, ਰੋਹਿਤ ਖੋਖਰ, ਹਰਭਜਨ ਸਿੰਘ ਬਜਹੇੜੀ , ਗੁਰਲਾਲ ਸੈਲਾ, ਰਮੇਸ਼ ਕੋਲ, ਰਾਮ ਸਿੰਘ ਗੋਗੀ , ਡਾ ਜਸਪ੍ਰੀਤ ਸਿੰਘ, ਡਾ ਸੁਖਬੀਰ ਸਿੰਘ ਸਲਾਰਪੁਰ, ਵਿਜੈ ਬੱਧਣ, ਦਲਜੀਤ ਰਾਏ, ਜਗਜੀਤ ਛਰਬਰ, ਸੰਤ ਰਾਮ ਮੱਲੀਆਂ, ਦਰਸ਼ਨ ਝਲੂਰ, ਸੁਖਦੇਵ ਸ਼ੀਰਾ , ਰਾਮ ਪਾਲ ਅਬਿਆਣਾ , ਇੰਜ ਮੋਹਿੰਦਰ ਸੰਧਰਾ, ਗੁਰਮੇਲ ਜੀਕੇ, ਜਸਵੰਤ ਰਾਏ, ਗੁਰਬਖਸ਼ ਸ਼ੇਰਗਿੱਲ, ਅਨਿਲ ਕੁਮਾਰ, ਅਵਤਾਰ ਕਿਸ਼ਨ ,ਪਰਵੀਨ ਬੰਗਾ ,ਪੀ ਡੀ ਸ਼ਾਂਤ , ਪਰਮਜੀਤ ਮੱਲ ਆਦਿ ਸਾਮਿਲ ਸਨ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD